Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 292 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ 

292 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ 

ਟਾਂਡਾ / ਦਸੂਹਾ (ਚੌਧਰੀ) 

292 ਗ੍ਰਾਮ ਨਸ਼ੀਲੇ ਪਾਊਡਰ ਦੋ ਨੌਜਵਾਨ ਪੁਲਿਸ ਅੜਿੱਕੇ

15 ਅਕਤੂਬਰ : 292 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨਾਂ ਨੂੰ ਟਾਂਡਾ ਪੁਲਸ ਨੇ ਕੀਤਾ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਪਵਨਦੀਪ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮੂਨਕ ਕਲਾਂ ਅਤੇ ਰਾਹੁਲ ਪੁੱਤਰ ਰਛਪਾਲ ਸਿੰਘ ਵਾਸੀ ਸਲੇਮਪੁਰ ਥਾਣਾ ਟਾਂਡਾ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਲੋਡੀ ਏ ਐਸ ਆਈ ਮਨਿੰਦਰ ਕੌਰ ਸਮੇਤ ਪੁਲਿਸ ਪਾਰਟੀ ਦੋਰਾਨੇ ਗਸਤ ਬਾ ਚੈਕਿੰਗ ਰੇਲਵੇ ਚੌਕ ਟਾਂਡਾ ਪਾਸ ਮੌਜੂਦ ਸੀ ਤਾਂ ਮੁਖਬਰ ਖਾਸ ਤੇ ਇਤਲਾਹ ਦਿੱਤੀ ਕਿ ਪਵਨਦੀਪ ਸਿੰਘ ਚੰਡੀਗੜ ਕਲੋਨੀ ਟਾਂਡਾ ਪਾਸ ਨਸ਼ਾ ਵੇਚਣ ਤੇ ਨਸ਼ਾ ਪੀਣ ਦਾ ਧੰਦਾ ਕਰਦਾ ਹੈ ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦਾ ਹੈ ਜੋ ਰੇਡ ਕਰਨ ਤੇ ਪਵਨਦੀਪ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮੂਨਕ ਕਲਾਂ ਥਾਣਾ ਟਾਂਡਾ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਕਰਨ ਤੇ ਉਸ ਪਾਸੋਂ 140 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ।

ਇਸੇ ਤਰ੍ਹਾਂ ਏ ਐਸ ਆਈ ਦਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੋਰਾਨੇ ਗਸ਼ਤ ਬਾ ਚੈਕਿੰਗ ਦਸ਼ਮੇਸ਼ ਨਗਰ ਟਾਂਡਾ ਟਾਹਲੀ ਵਾਲਾ ਮੋੜ ਪਾਸ ਰੇਲਵੇ ਲਾਈਨ ਟਾਂਡਾ ਚੰਡੀਗੜ ਕਲੋਨੀ ਖ਼ਾਸ ਮੌਜੂਦ ਸੀ ਤਾਂ ਇੱਕ ਵਿਅਕਤੀ ਪੈਦਲ ਆਉਦਾ ਦਿਖਾਈ ਦਿੱਤਾ ਜਿਸ ਨੂੰ ਸ਼ੱਕ ਦੀ ਬਿਨਾਹ ਤੇ ਰੋਕ ਕੇ ਉਸ ਦਾ ਨਾਮ ਪਤਾ ਪੁਛਿਆ ਜਿਸ ਨੇ ਆਪਣਾ ਨਾਮ ਰਾਹੁਲ ਪੁੱਤਰ ਰਛਪਾਲ ਵਾਸੀ ਸਲੇਮਪੁਰ ਥਾਣਾ ਟਾਂਡਾ ਦੱਸਿਆ ਜਿਸ ਦੀ ਤਲਾਸੀ ਕਰਨ ਤੇ ਉਸ ਪਾਸੋਂ 152 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ।