Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 136 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ 

136 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ 

ਗੜਸ਼ੰਕਰ (ਬਿਊਰੋ)

136 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ 

13 ਅਕਤੂਬਰ : ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ 136 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗੜਸ਼ੰਕਰ ਪੁਲਿਸ ਨੇ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅਮਰਦੀਪ ਸਿੰਘ ਪੁੱਤਰ ਮੋਹਨ ਲਾਲ ਵਾਸੀ ਡਘਾਮ, ਥਾਣਾ ਗੜਸ਼ੰਕਰ ਅਤੇ ਗੁਰਪ੍ਰੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਖਾਬੜਾ ਥਾਣਾ ਗੜਸ਼ੰਕਰ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਐਸ.ਆਈ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਬਾ ਸਿਲਸਿਲਾ ਗਸ਼ਤ ਬਾ ਚੈਕਿੰਗ ਦੇ ਸੰਬੰਧ ਵਿੱਚ ਟੀ-ਪੁਆਇੰਟ ਭੱਜਲਾਂ ਮੋੜ ਗੜਸ਼ੰਕਰ ਮੌਜੂਦ ਸੀ ਤਾਂ ਮਾਹਿਲਪੁਰ ਸਾਇਡ ਤੋ ਇੱਕ ਮੋਟਰਸਾਇਕਲ ਤੇ ਦੋ ਨੌਜਵਾਨ ਵਿਅਕਤੀ ਸਵਾਰ ਹੋ ਕੇ ਆ ਰਹੇ ਸਨ ਜੋ ਪੁਲਿਸ ਪਾਰਟੀ ਨੂੰ ਦੇਖਕੇ ਮੋਟਰਸਾਇਕਲ ਯਕਦਮ ਪਿੱਛੇ ਨੂੰ ਮੋੜਣ ਲੱਗੇ ਤਾ ਮਨ ਐਸ.ਆਈ ਨੇ ਸ਼ੱਕ ਦੀ ਬਿਨਾਂ ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਮੋਟਰ ਸਾਇਕਲ ਚਾਲਕ ਨੇ ਆਪਣਾ ਨਾਮ ਅਮਰਦੀਪ ਸਿੰਘ ਦੱਸਿਆ ਜਿਸਦੀ ਤਲਾਸ਼ੀ ਹਸਬ ਜਾਬਤਾ ਅਨੁਸਾਰ ਅਮਲ ਵਿੱਚ ਲਿਆਂਦੀ। ਜਿਸਦੀ ਪਹਿਨੀ ਹੋਈ ਜੀਨ ਦੀ ਪੈਟ ਦੀ ਸੱਜੀ ਜੇਬ ਵਿੱਚੋ ਇੱਕ ਮੋਮੀ ਲਿਫਾਫਾ ਵਜਦਾਰ ਬ੍ਰਾਮਦ ਹੋਇਆ। ਜਿਸਨੂੰ ਖੋਲ ਕੇ ਚੈਕ ਕਰਨ ਤੇ ਉਸ ਵਿੱਚੋ ਨਸ਼ੀਲਾ ਪਾਊਡਰ ਬਰਾਮਦ ਹੋਇਆ। ਜਿਸਦਾ ਕੰਪਿਊਟਰ ਕੰਡੇ ਨਾਲ ਵਜਨ ਕੀਤਾ ਜੋ 44 ਗ੍ਰਾਮ ਹੋਇਆ। ਇਸੇ ਤਰ੍ਹਾਂ ਗੁਰਪ੍ਰੀਤ ਸਿੰਘ ਦੀ ਤਲਾਸ਼ੀ ਦੌਰਾਨ ਕੈਪਰੀ ਦੀ ਸੱਜੀ ਜੇਬ ਵਿੱਚੋਂ 92 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਹੋਇਆ। ਜਿਸ ਸਬੰਧੀ ਉਕਤ ਵਿਅਕਤੀ ਕੋਈ ਵੀ ਲਾਇਸੰਸ ਜਾ ਪਰਮਿਟ ਪੇਸ਼ ਨਹੀ ਕਰ ਸਕੇ। ਜਿਸਤੇ ਮੁਕੱਦਮਾ ਦਰਜ ਕੀਤਾ ਗਿਆ ।