ਦਸੂਹਾ 26 ਜੁਲਾਈ (PPT NEWS)
: ਅੱਜ ਸਵੇਰੇ ਦਸੂਹਾ ਚ ਦੋ ਨੌਜਵਾਨਾਂ ਤੇ 3 ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਕੀਤਾ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਵਿੱਚ ਦੋਵੇਂ ਜਖਮੀ ਨੌਜਵਾਨਾਂ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਲਿਆਂਦਾ ਗਿਆ। ਉਨ੍ਹਾਂ ਚੋਂ ਇੱਕ ਨੌਜਵਾਨ ਦੀ ਹੋਈ ਮੌਤ ਹੋ ਗਈ ਅਤੇ ਇੱਕ ਨੌਜਵਾਨ ਗੰਭੀਰ ਜਖਮੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਕੁਲਵੀਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪੰਨਵਾਂ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।
ਗੰਭੀਰ ਜਖਮੀ ਨੌਜਵਾਨ ਸਤਵਿੰਦਰ ਸਿੰਘ ਸੱਤੀ ਪੁੱਤਰ ਕਰਤਾਰ ਸਿੰਘ ਵਾਸੀ ਬਾਜਵਾ ਨੇ ਦੱਸਿਆ ਕਿ ਮੈਂ ਜੇਸੀਬੀ ਚਲਾਉਣ ਦਾ ਕੰਮ ਕਰਦਾ ਹਾਂ। ਮੈਂ ਆਪਣੇ ਡਰਾਈਵਰ ਕੁਲਵੀਰ ਸਿੰਘ ਨਾਲ ਕੰਮ ਤੇ ਜਾ ਰਿਹਾ ਸੀ ਜਦੋਂ ਪਿੰਡ ਬਾਜਵਾ ਨੇੜੇ ਪੁੱਜੇ ਤਾਂ ਸੜਕ ਕਿਨਾਰੇ ਤਿੰਨ ਅਣਪਛਾਤੇ ਨੌਜਵਾਨਾਂ ਨੇ ਕੁਲਵੀਰ ਸਿੰਘ ਤੇ ਤੇਜਧਾਰ ਹਧਿਆਰਾ ਨਾਲ ਹਮਲਾ ਕਰ ਦਿੱਤਾ। ਜਦੋਂ ਮੈਂ ਇਸ ਵਿਚ ਦਖਲ ਦੇਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਮੈਨੂੰ ਵੀ ਗੰਭੀਰ ਜਖਮੀ ਕਰ ਦਿੱਤਾ। ਸਾਨੂੰ ਦੋਵਾਂ ਨੂੰ ਗੰਭੀਰ ਜਖਮੀ ਕਰਕੇ ਫਰਾਰ ਹੋ ਗਏ। ਸਥਾਨਕ ਲੋਕਾਂ ਵਲੋਂ ਸਾਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਪਹੁੰਚਿਆ ਗਿਆ।
ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ : DSP ਜਗਦੀਸ਼ ਸਿੰਘ ਅੱਤਰੀ
ਸਿਵਲ ਹਸਪਤਾਲ ਦਸੂਹਾ ਵਿਖੇ ਘਟਨਾ ਦੀ ਜਾਣਕਾਰੀ ਸਬੰਧੀ ਜਾਣਕਾਰੀ ਲੈਣ ਪਹੁੰਚੇ ਡੀ ਐਸ ਪੀ ਜਗਦੀਸ਼ ਸਿੰਘ ਅੱਤਰੀ ਨੇ ਕਿਹਾ ਕਿ ਪੁਲਿਸ ਇਸ ਘਟਨਾ ਦੀ ਵੱਖ ਵੱਖ ਪੱਖਾ ਤੋਂ ਜਾਂਚ ਕਰ ਰਹੀ ਹੈ। ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।