Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨਸ਼ੀਲੇ ਪਦਾਰਥਾਂ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ

ਨਸ਼ੀਲੇ ਪਦਾਰਥਾਂ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ

ਦਸੂਹਾ 3 ਮਾਰਚ (ਚੌਧਰੀ) 

: ਨਸ਼ੀਲੇ ਪਦਾਰਥ ਸਮੇਤ ਦੋ ਨੌਜਵਾਨਾਂ ਨੂੰ ਦਸੂਹਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮਾਂ ਦੀ ਪਛਾਣ ਬਲਵਿੰਦਰ ਕੁਮਾਰ ਉਰਫ ਬਿੰਦਾ ਪੁੱਤਰ ਨਿਰਮਲ ਸਿੰਘ ਵਾਸੀ ਕਿਰਪਾਲ ਕਲੋਨੀ ਦਸੂਹਾ ਵਾਰਡ ਨੰਬਰ 7 ਬਾਣਾ ਦਸੂਹਾ ਤੇ ਯੋਗੇਸ ਸਿੰਘ ਉਰਫ ਵਿੱਕੀ ਪੁੱਤਰ ਜੈਮਲ ਸਿੰਘ ਵਾਸੀ ਕਿਰਪਾਲ ਕਲੋਨੀ ਦਸੂਹਾ ਵਾਰਡ ਨੰਬਰ 7 ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਿਲੀ ਜਾਣਕਾਰੀ ਅਨੁਸਾਰ ਐਸ ਆਈ ਹਰਪ੍ਰੇਮ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਸਮੇਤ ਪੁਲਿਸ ਪਾਰਟੀ ਵਲੋਂ ਥਾਣਾ ਦਸੂਹਾ ਤੋਂ ਹੁਸਿਆਰਪੁਰ ਚੁੰਗੀ ਪੁੱਜੀ ਤਾ ਸਬਜੀ ਮੰਡੀ ਸਾਇਡ ਤੋ 2 ਮੋਨੇ ਨੌਜਵਾਨ ਪੈਦਲ ਆਉਂਦੇ ਦਿਖਾਈ ਦਿੱਤੇ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਯਕਦਮ ਮੁੜਨ ਲੱਗਾ ਤਾਂ ਜਿਹਨਾ ਨੇ ਦੇਖਦੇ ਦੇਖਦੇ ਉਹਨਾ ਵਲੋਂ ਇਕ ਵਜਨਦਾਰ ਮੋਮੀ ਲਿਫਾਫਾ ਜਮੀਨ ਤੇ ਸੱਟ ਦਿੱਤਾ। ਜਿਸਨੂੰ ਮਨ ਐਸ ਆਈ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਪਹਿਲੇ ਨੇ ਆਪਣਾ ਨਾਮ ਬਲਵਿੰਦਰ ਕੁਮਾਰ ਉਰਫ ਬਿੰਦਾ ਪੁੱਤਰ ਨਿਰਮਲ ਸਿੰਘ ਵਾਸੀ ਕਿਰਪਾਲ ਕਲੋਨੀ ਦਸੂਹਾ ਵਾਰਡ ਨੰਬਰ 7 ਬਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਅਤੇ ਦੂਸਰੇ ਨੇ ਆਪਣਾ ਨਾਮ ਯੋਗੇਸ ਸਿੰਘ ਉਰਫ ਵਿੱਕੀ ਪੁੱਤਰ ਜੈਮਲ ਸਿੰਘ ਵਾਸੀ ਕਿਰਪਾਲ ਕਲੋਨੀ ਦਸੂਹਾ ਵਾਰਡ ਨੰਬਰ 7 ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦੱਸਿਆ।ਜਿਹਨਾਂ ਨੂੰ ਪੁੱਛਣ ਤੇ ਉਹਨਾ ਨੇ ਦੱਸਿਆ ਕਿ ਮੋਮੀ ਲਿਫਾਫਾ ਵਿੱਚ ਨਸ਼ੀਲੇ ਟੀਕੇ ਹਨ ।ਜੋ ਮੋਕਾ ਪਰ ਡੀ ਐਸ ਪੀ ਜਗਦੀਸ਼ ਰਾਜ ਸਬ ਡਵੀਜਨ ਦਸੂਹਾ ਨੂੰ ਮੋਕਾ ਤੇ ਬੁਲਾਇਆ ਤੇ ਤਲਾਸੀ ਕਰਨ ਪਰ ਦੋਨਾਂ ਦੋਸੀਆ ਵਲੋਂ ਸੁੱਟੇ ਹੋਏ ਮੋਮੀ ਲਿਫਾਫਿਆ ਦੀ ਤਲਾਸ਼ੀ ਕਰਨ ਤੇ ਉਸ ਵਿਚੋ 13/13 ਟੀਕੇ ਮਾਰਕਾ Buprenorphine injection ip 2 mg/ml ਬਰਾਮਦ ਹੋਏ । ਜਿਸਤੇ ਐਨ ਡੀ ਪੀ ਐਸ ਐਕਟ ਦਾ ਮੁੱਕਦਮਾ ਦਰਜ ਕੀਤਾ ਗਿਆ।