Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਨਸ਼ੀਲੇ ਪਦਾਰਥਾਂ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ

ਨਸ਼ੀਲੇ ਪਦਾਰਥਾਂ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ

ਗੜ੍ਹਸ਼ੰਕਰ 10 ਫਰਵਰੀ (ਅਸ਼ਵਨੀ ਸ਼ਰਮਾ)

:  ਸੁਰੇਂਦਰ ਲਾਂਬਾ ਐਸ ਐਸ ਪੀ ਹੁਸ਼ਿਆਰਪੁਰ, ਸਰਬਜੀਤ ਸਿੰਘ ਬਾਹੀਆ ਐਸ ਪੀ (ਇਨਵੈਸਟੀਗੇਸ਼ਨ) ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾਂ, ਨਸ਼ੇ ਦੇ ਸਮੱਗਲਰਾਂ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਸਤੀਸ਼ ਕੁਮਾਰ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ, ਐਸ ਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਦੇਖ-ਰੇਖ ਹੇਠ ਇੰਸਪੈਕਟਰ ਕੁਲਦੀਪ ਸਿੰਘ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਵਾ ਚੈਕਿੰਗ ਭੈੜੇ ਸ਼ੱਕੀ ਪੁਰਸ਼ਾਂ ਅਤੇ ਚੈਕਿੰਗ ਹਰ ਤਰ੍ਹਾਂ ਦੇ ਵਹੀਕਲਜ ਦੇ ਸੰਬੰਧ ਵਿੱਚ ਬਾਹੱਦ ਰਕਬਾ ਕੱਚਾ ਰਸਤਾ ਪਿੰਡ ਦੇਨੋਵਾਲ ਖੁਰਦ ਨੇੜੇ ਰੇਲਵੇ ਫਾਟਕ ਝੁੰਗੀ ਰੋਡ ਗੜ੍ਹਸ਼ੰਕਰ ਤੇ ਮੋਟਰਸਾਈਕਲ ਨੰਬਰ ਪੀ ਬੀ – 24 – ਈ – 3021 ਮਾਰਕਾ ਸਪਲੈਂਡਰ ਦੇ ਪਾਸ ਖੜੇ ਮੁਸੱਮੀ ਹਰੀਸ਼ ਪੁੱਤਰ ਅਸ਼ੋਕ ਕੁਮਾਰ ਵਾਸੀ ਪਿੰਡ ਬੌੜਾ ਥਾਣਾ ਗੜ੍ਹਸ਼ੰਕਰ ਨੂੰ ਕਾਬੂ ਕਰਕੇ ਉਸ ਦੇ ਕਬਜੇ ਵਿੱਚੋਂ ਨਸ਼ੀਲਾ ਪਦਾਰਥ ਵਜਨ 70 ਗ੍ਰਾਮ ਅਤੇ ਮੁਸੱਮੀ ਸੁਰਿੰਦਰ ਕੁਮਾਰ ਉਰਫ ਸ਼ਾਲੂ ਪੁੱਤਰ ਵਿਜੈ ਕੁਮਾਰ ਵਾਸੀ ਪਿੰਡ ਬੌੜਾ ਥਾਣਾ ਗੜ੍ਹਸ਼ੰਕਰ ਨੂੰ ਕਾਬੂ ਕਰਕੇ ਉਸਦੇ ਕਬਜੇ ਵਿੱਚੋਂ ਹੈਰੋਇਨ ਵਜਨ 20 ਗ੍ਰਾਮ ਬਰਾਮਦ ਕਰਕੇ ਉਕਤਾਨ ਦੇ ਖਿਲਾਫ ਥਾਣਾ ਗੜ੍ਹਸ਼ੰਕਰ ਵਿਖੇ ਮੁਕੱਦਮਾ ਨੰਬਰ 31 ਅ:/ਧ: 21/22-61-85 ਐਨ ਡੀ ਪੀ ਐਸ ਐਕਟ ਤਹਿਤ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ। ਜਿਹਨਾਂ ਪਾਸੋਂ ਹੁਣ ਤੱਕ ਪੁੱਛਗਿੱਛ ਜਾਰੀ ਹੈ।