Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing *The Photographer Association ਇਕਾਈ ਗੜ੍ਹਦੀਵਾਲਾ (ਪੰਜਾਬ) ਦੀ ਹੋਈ ਅਹਿਮ ਮੀਟਿੰਗ*

*The Photographer Association ਇਕਾਈ ਗੜ੍ਹਦੀਵਾਲਾ (ਪੰਜਾਬ) ਦੀ ਹੋਈ ਅਹਿਮ ਮੀਟਿੰਗ*

ਗੜ੍ਹਦੀਵਾਲਾ, 2 ਅਗਸਤ, (ਯੋਗੇਸ਼ ਗੁਪਤਾ)- ਗੜ੍ਹਦੀਵਾਲਾ ਵਿਖੇ ਫੋਟੋਗ੍ਰਾਫਰ ਐਸੋਸੀਏਸ਼ਨ ਇਕਾਈ ਗੜ੍ਹਦੀਵਾਲਾ ਦੇ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਇਕਾਈ ਪ੍ਰਧਾਨ ਬਲਦੇਵ ਸਿੰਘ ਬਾਹਗਾ ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ ਵਿੱਚ 16 ਅਗਸਤ 2025 ਨੂੰ ਲੁਧਿਆਣਾ ਵਿਖੇ ਲੱਗਣ ਜਾ ਰਹੀ ਫੋਟੋਗ੍ਰਾਫਰ ਪ੍ਰਦਰਸ਼ਨੀ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਲਾਕੇ ਵਿੱਚ ਫੋਟੋਗ੍ਰਾਫਰ ਵੀਰਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਬਲਦੇਵ ਸਿੰਘ ਬਾਹਗਾ ਨੇ ਸਮੂਹ ਮੈਂਬਰਾਂ ਨੂੰ ਜੋ ਵੀ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ ਐਸੋਸੀਏਸ਼ਨ ਦੇ ਸਹਿਯੋਗ ਨਾਲ ਹੱਲ ਕਰਵਾਈਆਂ ਜਾਣਗੀਆਂ। ਉਨਾਂ ਨੇ ਕਿਹਾ ਕਿ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਐਸੋਸੀਏਸ਼ਨ ਦੇ ਹਾਜ਼ਰ ਮੈਂਬਰਾਂ ਨੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਇਸ ਮੌਕੇ ਨਵੇਂ ਮੈਂਬਰਾਂ ਦੇ ਐਸੋਸੀਏਸ਼ਨ ਦੀ ਮੈਂਬਰਸ਼ਿਪ ਦੇ ਫਾਰਮ ਭਰੇ ਗਏ ਅਤੇ ਐਸੋਸੀਏਸ਼ਨ ਦੀ ਮੈਂਬਰਸ਼ਿਪ ਦੇ ਕਾਰਡ ਬਣਾਏ ਗਏ ।ਇਸ ਮੌਕੇ ਮੀਟਿੰਗ ਵਿੱਚ ਪ੍ਰਧਾਨ ਬਲਦੇਵ ਸਿੰਘ ਬਾਹਗਾ ਬਾਹਗਾ ਸਟੂਡੀਓ, ਕੈਸ਼ੀਅਰ ਪਟੇਲ ਸਿੰਘ ਪਟੇਲ ਸਟੂਡੀਓ, ਸਕੱਤਰ ਧੀਰਜ ਕੁਮਾਰ ਲਾਲ ਸਟੂਡੀਓ,ਮਿੰਟੂ ਸਟੂਡੀਓ, ਤਿਲਕ ਸਟੂਡੀਓ, ਰਵੀ ਸਟੂਡੀਓ, ਸੁਖਵੀਰ ਸਟੂਡੀਓ, ਟੋਨੀ ਸਟੂਡੀਓ, ਹੈਪੀ ਮਨਹੋਤਾ, ਮਨਦੀਪ ਸਟੂਡੀਓ, ਕੁਲਵਿੰਦਰ ਸਿੰਘ ਬਿੱਲਾ ਸਟੂਡੀਓ, ਪਰਮਜੀਤ ਸਿੰਘ, ਜਗਦੀਸ਼ ਸਿੰਘ, ਭੁਪਿੰਦਰ ਸਿੰਘ ਰਾਜਾ, ਬਲਜੀਤ ਸਿੰਘ ਸਮੇਤ ਹੋਰ ਮੈਂਬਰ ਹਾਜਿਰ ਸਨ।