Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਉੱਜ ਦਰਿਆ ਵਿੱਚ 2 ਲੱਖ ਕਿਊਸਿਕ ਪਾਣੀ ਛੱਡਿਆ

ਉੱਜ ਦਰਿਆ ਵਿੱਚ 2 ਲੱਖ ਕਿਊਸਿਕ ਪਾਣੀ ਛੱਡਿਆ

ਗੁਰਦਾਸਪੁਰ ( ਅਸ਼ਵਨੀ ) 

ਉੱਜ ਦਰਿਆ ਦਾ ਵਧਿਆ ਪਾਣੀ ਅੱਜ ਸਵੇਰੇ 10:00 ਵਜੇ ਮਕੌੜਾ ਪੱਤਣ ਅਤੇ ਦੁਪਹਿਰ 12:00 ਤੱਕ ਧਰਮਪਕੋਟ ਪੱਤਣ ਤੱਕ ਪਹੁੰਚ ਜਾਵੇਗਾ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉੱਜ ਅਤੇ ਰਾਵੀ ਦਰਿਆ ਦੇ ਨੇੜੇ ਰਹਿੰਦੀ ਵਸੋਂ ਨੂੰ ਹੜ੍ਹ ਪ੍ਰਭਾਵਤ ਖੇਤਰ ਤੋਂ ਦੂਰ ਜਾਣ ਅਤੇ ਚੌਕਸ ਰਹਿਣ ਦੀ ਅਪੀਲ

9 ਜੁਲਾਈ  – ਬੀਤੇ ਦਿਨ ਤੋਂ ਮੈਦਾਨੀ ਤੇ ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਤਹਿਤ ਉੱਜ ਦਰਿਆ ਵਿੱਚ ਅੱਜ 2 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਜ ਦਰਿਆ ਵਿੱਚ ਛੱਡਿਆ ਗਿਆ 2 ਲੱਖ ਕਿਊਸਿਕ ਪਾਣੀ ਅੱਜ ਸਵੇਰੇ 10:00 ਵਜੇ ਮਕੌੜਾ ਪੱਤਣ ਕੋਲ ਰਾਵੀ ਰਦਿਆ ਵਿੱਚ ਆਣ ਮਿਲੇਗਾ ਅਤੇ ਕਰੀਬ ਦੁਪਹਿਰ 12:00 ਧਰਮਕੋਟ ਪੱਤਣ, ਘੋਨੇਵਾਲ (ਡੇਰਾ ਬਾਬਾ ਨਾਨਕ) ਤੱਕ ਪਹੁੰਚ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦਰਿਆ ਉੱਜ ਅਤੇ ਰਾਵੀ ਦੇ ਨੇੜੇ ਰਹਿੰਦੀ ਵਸੋਂ ਨੂੰ ਸਾਵਧਾਨ ਕਰਦਿਆਂ ਕਿਹਾ ਹੈ ਕਿ ਉਹ ਉੱਜ ਤੇ ਰਾਵੀ ਦਰਿਆ ਦੇ ਹੜ੍ਹ ਪ੍ਰਭਾਵਤ ਖੇਤਰਾਂ ਤੋਂ ਘੱਟੋ-ਘੱਟ 200 ਮੀਟਰ ਦੂਰ ਰਹਿਣ ਅਤੇ ਨਾਲ ਹੀ ਆਪਣੇ ਜਾਨਵਰਾਂ ਆਦਿ ਨੂੰ ਸੁਰੱਖਿਅਤ ਥਾਵਾਂ `ਤੇ ਲੈ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹ ਵਰਗੀ ਸਥਿਤੀ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-1852 ਜਾਂ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਉੱਪਰ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਜਿਹੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।