Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਯੂਰੀਆ ਖਾਦ ਦੀ ਅਣ-ਅਧਿਕਾਰਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਦਾ ਗਠਨ

ਯੂਰੀਆ ਖਾਦ ਦੀ ਅਣ-ਅਧਿਕਾਰਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਦਾ ਗਠਨ

ਹੁਸ਼ਿਆਰਪੁਰ, 8 ਮਈ (ਪ੍ਰਾਈਮ ਪੰਜਾਬ ਟਾਈਮਜ) 

ਗੈਰ-ਖੇਤੀਬਾੜੀ ਕੰਮਾਂ ‘ਚ ਸਬਸਿਡੀਸ਼ੁਦਾ ਯੂਰੀਆ ਦੀ ਵਰਤੋਂ ਕਰਨ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ

 : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਬਸਿਡੀਸ਼ੁਦਾ ਯੂਰੀਆ ਖਾਦ ਦੀ ਅਣ-ਅਧਿਕਾਰਤ ਵਰਤੋਂ ਅਤੇ ਡਾਇਵਰਜਨ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਇਸ ਟਾਸਕ ਫੋਰਸ ਵਿੱਚ ਮੁੱਖ ਖੇਤੀਬਾੜੀ ਅਫਸਰ, ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਅਤੇ ਐਸ.ਪੀ. ਹੈਡਕੁਆਰਟਰ ਨੂੰ ਸ਼ਾਮਲ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਟਾਸਕਫੋਰਸ ਦਾ ਮੁੱਖ ਉਦੇਸ਼ ਖੇਤੀਬਾੜੀ ਲਈ ਦਿੱਤੀ ਜਾਣ ਵਾਲੀ ਸਬਸਿਡੀਸ਼ੁਦਾ ਯੂਰੀਆ ਖਾਦ ਦੀ ਗੈਰ-ਖੇਤੀਬਾੜੀ ਕੰਮਾਂ ਵਿੱਚ ਹੋ ਰਹੀ ਵਰਤੋਂ ‘ਤੇ ਨਿਗਰਾਨੀ ਰੱਖਣਾ ਅਤੇ ਇਸ ਨੂੰ ਪੂਰੀ ਤਰ੍ਹਾਂ ਰੋਕਣਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਿਸਾਨਾਂ ਨੂੰ ਵਾਜ਼ਬ ਕੀਮਤ ‘ਤੇ ਯੂਰੀਆ ਉਪਲਬੱਧ ਕਰਵਾਉਣ ਲਈ ਵੱਡੇ ਪੱਧਰ ‘ਤੇ ਸਬਸਿਡੀ ਦਿੱਤੀ ਜਾਂਦੀ ਹੈ, ਪਰ ਕੁਝ ਉਦਯੋਗਿਕ ਇਕਾਈਆਂ ਅਤੇ ਫੈਕਟਰੀਆਂ ਵੱਲੋਂ ਇਸ ਦੀ ਗਲਤ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਯੂਰੀਆ ਖਾਦ ਦੀ ਵਰਤੋਂ ਫੀਡ ਤਿਆਰ ਕਰਨ, ਰੇਜਿਨ ਬਣਾਉਣ, ਪਲਾਈਵੁੱਡ ਫੈਕਟਰੀਆਂ ਅਤੇ ਹੋਰ ਗੈਰ-ਖੇਤੀਬਾੜੀ ਕੰਮਾਂ ਵਿੱਚ ਕੀਤੇ ਜਾਣ ਕਾਰਨ ਸਰਕਾਰ ਨੂੰ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ ਅਤੇ ਕਿਸਾਨਾਂ ਲਈ ਖਾਦ ਦੀ ਉਪਲਬਧਤਾ ਪ੍ਰਭਾਵਿਤ ਹੁੰਦੀ ਹੈ।
ਮੁੱਖ ਖੇਤੀਬਾੜੀ ਅਫਸਰ ਡਾ. ਦਪਿੰਦਰ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਾਸਕਫੋਰਸ ਵੱਲੋਂ ਜ਼ਿਲ੍ਹੇ ਵਿੱਚ ਯੂਰੀਆ ਖਾਦ ਦੀ ਸਪਲਾਈ, ਸਟੋਰੇਜ ਅਤੇ ਵਰਤੋਂ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਯੂਰੀਆ ਖਾਦ ਦੀ ਅਣ-ਅਧਿਕਾਰਤ ਵਰਤੋਂ ਸਬੰਧੀ ਕੋਈ ਜਾਣਕਾਰੀ ਜਾਂ ਸ਼ਿਕਾਇਤ ਹੋਵੇ ਤਾਂ ਉਹ ਖੇਤੀਬਾੜੀ ਵਿਭਾਗ ਦੇ ਸਬੰਧਤ ਬਲਾਕ ਦਫ਼ਤਰ ਵਿਖੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਦੋਸ਼ੀਆਂ ਖਿਲਾਫ  ਫਰਟੀਲਾਇਜ਼ਰ ਕੰਟਰੋਲ ਆਰਡਰ 1985 ਤਹਿਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।