Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing *ਕਾਕਾ ਪੱਖੋਵਾਲੀਆ ਸਾਥੀ ਸਮੇਤ ਬਸਪਾ ਛੱਡ ਅਕਾਲੀ ਦਲ ਸੰਯੁਕਤ ਵਿੱਚ ਹੋਇਆ ਸ਼ਾਮਿਲ*

*ਕਾਕਾ ਪੱਖੋਵਾਲੀਆ ਸਾਥੀ ਸਮੇਤ ਬਸਪਾ ਛੱਡ ਅਕਾਲੀ ਦਲ ਸੰਯੁਕਤ ਵਿੱਚ ਹੋਇਆ ਸ਼ਾਮਿਲ*

ਗੜ੍ਹਦੀਵਾਲਾ 21 ਜਨਵਰੀ (ਚੌਧਰੀ) : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਸਰਦਾਰ ਮਨਜੀਤ ਸਿੰਘ ਦਸੂਹਾ ਦੀ ਚੋਣ ਮੁਹਿੰਮ ਨੂੰ ਉਸ ਵਖਤ ਭਰਵਾਂ ਹੁੰਗਾਰਾ ਮਿਲਿਆ ਜਦੋਂ ਪਿੰਡ ਪੱਖੋਵਾਲ ਦੇ ਬਸਪਾ ਆਗੂ ਨਿਰਮਲ ਸਿੰਘ ਕਾਕਾ ਆਪਣੇ ਸਾਥੀ ਸਮੇਤ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਿਲ ਹੋਏ। ਇਸ ਮੌਕੇ ਸਰਦਾਰ ਮਨਜੀਤ ਸਿੰਘ ਦਸੂਹਾ ਨੇ ਸ਼ਾਮਿਲ ਹੋਏ ਆਗੂਆਂ ਦਾ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਵਾਅਦਾ ਕੀਤਾ। ਦਸੂਹਾ ਨੇ ਕਿਹਾ ਕਿ ਲੋਕ ਹੁਣ ਬਾਦਲ ਦਲ ਤੇ ਬਸਪਾ ਦੀਆਂ ਨੀਤੀਆਂ ਤੋਂ ਅਸੰਤੁਸ਼ਟ ਹਨ ਜਿਸਦੇ ਚਲਦਿਆਂ ਹੁਣ ਲੋਕ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਸਾਥ ਦੇ ਰਹੇ ਹਨ। ਇਸ ਮੌਕੇ ਬਸਪਾ ਆਗੂ ਨਿਰਮਲ ਸਿੰਘ ਕਾਕਾ ਨੇ ਕਿਹਾ ਕਿ ਪਾਰਟੀ ਵਿੱਚ ਉਹਨਾਂ ਦੀ ਕੋਈ ਪੁੱਛ ਪੜਤਾਲ ਨਾ ਹੋਣ ਕਾਰਨ ਉਹ ਪਾਰਟੀ ਛੱਡ ਨੇ ਦਸੂਹਾ ਸਾਬ ਦੀਆਂ ਚਲਾਈਆਂ ਲੋਕ ਭਲਾਈ ਦੀਆਂ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਦਸੂਹਾ ਸਾਬ ਦਾ ਸਾਥ ਦੇਣ ਲਈ ਅੱਗੇ ਆਏ ਹਨ ਅਤੇ ਬਸਪਾ ਤੋਂ ਤੰਗ ਹੋਰ ਵੀ ਆਗੂਆਂ ਨੂੰ ਉਹਨਾਂ ਨਾਲ ਜੋੜਨ ਲਈ ਪ੍ਰੇਰਿਤ ਕਰਨਗੇ। ਇਸ ਮੌਕੇ ਸੁਖਵਿੰਦਰ ਸਿੰਘ ਮੂਨਕ, ਕੁਲਵਿੰਦਰ ਸਿੰਘ ਸੰਨੀ, ਜਤਿੰਦਰਪਾਲ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ।