Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਸੇਫ਼ ਸਕੂਲ ਵਾਹਨ ਸਕੀਮ ਤਹਿਤ ਜ਼ਿਲ੍ਹੇ ਅੰਦਰ 55 ਸਕੂਲੀ ਬੱਸਾਂ ਦੀ ਚੈਕਿੰਗ

ਸੇਫ਼ ਸਕੂਲ ਵਾਹਨ ਸਕੀਮ ਤਹਿਤ ਜ਼ਿਲ੍ਹੇ ਅੰਦਰ 55 ਸਕੂਲੀ ਬੱਸਾਂ ਦੀ ਚੈਕਿੰਗ

ਹੁਸ਼ਿਆਰਪੁਰ, 24 ਅਪ੍ਰੈਲ (ਬਿਊਰੋ) 

ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ 13 ਬੱਸਾਂ ਦੇ ਕੀਤੇ ਚਲਾਨ

: ਸੇਫ਼ ਸਕੂਲ ਵਾਹਨ ਸਕੀਮ ਤਹਿਤ ਜ਼ਿਲ੍ਹੇ ਅੰਦਰ ਬਣੀ ਕਮੇਟੀ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਤੇ ਸੀਨੀਅਰ ਪੁਲਿਸ ਕਪਤਾਨ ਸੁਰੇਂਦਰ ਲਾਂਬਾ ਦੀ ਰਹਿਨੁਮਾਈ ਹੇਠ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ ਜ਼ਿਲ੍ਹੇ ਅੰਦਰ 55 ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਸਹਾਇਕ ਟਰਾਂਸਪੋਰਟ ਅਫ਼ਸਰ ਹੁਸ਼ਿਆਰਪੁਰ ਸੰਦੀਪ ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਖਤ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਸਕੀਮ ਅਧੀਨ ਕੀਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ 13 ਬੱਸਾਂ ਦੇ ਚਲਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ ਬਿਨਾਂ ਕਾਗਜ਼ਾਤ, ਫਿਟਨੈਸ ਸਰਟੀਫਿਕੇਟ ਵਾਲੀਆਂ 2 ਬੱਸਾਂ ਨੂੰ ਵੱਖ-ਵੱਖ ਥਾਣਿਆਂ ਵਿਚ ਬੰਦ ਕੀਤਾ ਗਿਆ। ਟਰਾਂਸਪੋਰਟ ਵਿਭਾਗ ਤੋਂ ਇਲਾਵਾ ਜ਼ਿਲ੍ਹਾ ਟ੍ਰੈਫਿਕ ਪੁਲਿਸ ਵਲੋਂ ਵੀ ਵੱਖਰੇ ਤੌਰ ’ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਚਲਾਨ ਕੀਤੇ ਗਏ।
ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ ਜ਼ਿਲ੍ਹੇ ਅੰਦਰ ਪੈਂਦੇ ਸਮੂਹ ਸਕੂਲਾਂ ਦੇ ਪਿ੍ਰੰਸੀਪਲਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਨ੍ਹਾਂ ਦੇ ਸਕੂਲਾਂ ਨਾਲ ਸਬੰਧਤ ਸਕੂਲੀ ਬੱਸਾਂ ਦੇ ਮਾਲਕਾਂ ਨੂੰ ਸਖਤ ਹਦਾਇਤ ਕੀਤੀ ਜਾਵੇ ਕਿ ਉਹ ਆਪਣੀਆਂ ਸਕੂਲੀ ਬੱਸਾਂ ਦੇ ਲੋੜੀਂਦੇ ਦਸਤਾਵੇਜ਼ ਪੂਰੇ ਰੱਖਣ। ਉਨ੍ਹਾਂ ਦੱਸਿਆ ਕਿ ਚਲਾਨ ਕੀਤੀਆਂ ਬੱਸਾਂ ਵਿਚੋਂ ਕੁਝ ਸਕੂਲੀ ਬੱਸਾਂ ਸੀਟਿੰਗ ਕਪੈਸਟੀ ਤੋਂ ਵੱਧ . ਬੱਚੇ ਲੈ ਕੇ ਜਾ ਰਹੀਆਂ ਸਨ, ਜੋ ਕਿ ਸਰਾਸਰ ਕਾਨੂੰਨ (ਸੇਫ਼ ਸਕੂਲ ਵਾਹਨ ਸਕੀਮ) ਦੇ ਉਲਟ ਹੈ। ਉਨ੍ਹਾਂ ਸਮੂਹ ਸਕੂਲੀ ਡਰਾਈਵਰਾਂ ਨੂੰ ਅਪੀਲ ਵੀ ਕੀਤੀ ਕਿ ਉਹ ਬੱਸ ਚਲਾਉਣ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ, ਇਹ ਅਕਸਰ ਹਾਦਸੇ ਦਾ ਕਾਰਨ ਬਣਦਾ ਹੈ। ਇਸ ਸਬੰਧੀ ਉਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਐਲੀਮੈਂਟਰੀ) ਨੂੰ ਵੀ ਅਪੀਲ ਕੀਤੀ ਕਿ ਉਹ ਸਕੂਲੀ ਬੱਸਾਂ ਵਿਚ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਬਾਰੇ ਲੋੜੀਂਦੇ ਆਦੇਸ਼ ਜਾਰੀ ਕਰਨ।