Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਹਾਈਕੋਰਟ ਦੇ ਹੁਕਮਾਂ ਹੇਠ ਡੇਰਾ ਬਾਬਾ ਨਾਨਕ ‘ਚ ਚੇਅਰਮੈਨ ਚੋਣ, ਜੱਗੂ ਭਗਵਾਨਪੁਰੀਆ ਦੀ ਮਾਸੀ ਰਾਜਵਿੰਦਰ ਕੌਰ 3 ਵੋਟਾਂ ਦੇ ਫਰਕ ਨਾਲ ਜਿੱਤੀ

ਹਾਈਕੋਰਟ ਦੇ ਹੁਕਮਾਂ ਹੇਠ ਡੇਰਾ ਬਾਬਾ ਨਾਨਕ ‘ਚ ਚੇਅਰਮੈਨ ਚੋਣ, ਜੱਗੂ ਭਗਵਾਨਪੁਰੀਆ ਦੀ ਮਾਸੀ ਰਾਜਵਿੰਦਰ ਕੌਰ 3 ਵੋਟਾਂ ਦੇ ਫਰਕ ਨਾਲ ਜਿੱਤੀ

ਬਟਾਲਾ/ਡੇਰਾ ਬਾਬਾ ਨਾਨਕ 17 ਮਾਰਚ (ਅਵਿਨਾਸ਼ ਸ਼ਰਮਾ )

: ਬਲਾਕ ਸੰਮਤੀ ਮੈਂਬਰਾਂ ਦੀ ਚੋਣਾਂ ਤੋਂ ਬਾਅਦ ਲਟਕੀ ਚੇਅਰਮੈਨ ਦੀ ਚੋਣ ਅਖ਼ੀਰਕਾਰ ਹਾਈਕੋਰਟ ਦੇ ਹੁਕਮਾਂ ਹੇਠ ਪੂਰੀ ਹੋ ਗਈ। ਇਸ ਚੋਣ ਵਿੱਚ ਜੱਗੂ ਭਗਵਾਨਪੁਰੀਆ ਦੀ ਮਾਸੀ ਰਾਜਵਿੰਦਰ ਕੌਰ ਨੇ 11 ਵੋਟਾਂ ਹਾਸਲ ਕਰਕੇ ਚੇਅਰਮੈਨ ਦਾ ਤਾਜ ਆਪਣੇ ਨਾਮ ਕੀਤਾ, ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਰੇਸ਼ਮ ਸਿੰਘ ਪੱਡਾ ਨੂੰ 8 ਵੋਟਾਂ ਨਾਲ ਸੰਤੋਖ ਕਰਨਾ ਪਿਆ।

ਜਾਣਕਾਰੀ ਅਨੁਸਾਰ, ਬਲਾਕ ਸੰਮਤੀ ਦੀਆਂ ਚੋਣਾਂ ਵਿੱਚ 19 ਉਮੀਦਵਾਰ ਜਿੱਤ ਕੇ ਆਏ ਸਨ ਅਤੇ 5 ਮਾਰਚ ਨੂੰ ਚੇਅਰਮੈਨ ਦੀ ਚੋਣ ਹੋਣੀ ਸੀ, ਪਰ ਕਿਸੇ ਕਾਰਨ ਕਰਕੇ ਇਹ ਚੋਣ ਨਹੀਂ ਹੋ ਸਕੀ। ਇਸ ਮਾਮਲੇ ਨੂੰ ਲੈ ਕੇ ਰਾਜਵਿੰਦਰ ਕੌਰ ਸਮੇਤ ਕਈ ਮੈਂਬਰਾਂ ਵੱਲੋਂ ਮਾਨਯੋਗ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ।

ਹਾਈਕੋਰਟ ਨੇ 17 ਮਾਰਚ ਨੂੰ ਡਿਪਟੀ ਕਮਿਸ਼ਨਰ ਅਤੇ ਵਕੀਲਾਂ ਦੀ ਹਾਜ਼ਰੀ ਵਿੱਚ ਵੀਡੀਓਗ੍ਰਾਫੀ ਸਮੇਤ ਨਿਰਪੱਖ ਚੋਣਾਂ ਕਰਵਾਉਣ ਦੇ ਸਖ਼ਤ ਹੁਕਮ ਜਾਰੀ ਕੀਤੇ ਸਨ।

ਚੋਣ ਦੌਰਾਨ ਸੁਰੱਖਿਆ ਦੇ ਕੜੇ ਇੰਤਜ਼ਾਮ ਕੀਤੇ ਗਏ। ਜੱਗੂ ਭਗਵਾਨਪੁਰੀਆ ਦੀ ਮਾਸੀ ਰਾਜਵਿੰਦਰ ਕੌਰ, ਜੋ ਇਸ ਸਮੇਂ ਇਕ ਮਾਮਲੇ ਵਿੱਚ ਜੇਲ੍ਹ ਵਿੱਚ ਹਨ, ਨੂੰ ਭਾਰੀ ਪੁਲਿਸ ਬਲ ਦੀ ਮੌਜੂਦਗੀ ਵਿੱਚ ਤਹਿਸੀਲ ਕੰਪਲੈਕਸ ਡੇਰਾ ਬਾਬਾ ਨਾਨਕ ਲਿਆਂਦਾ ਗਿਆ, ਜਿੱਥੇ ਉਨ੍ਹਾਂ ਨੇ ਵੋਟਿੰਗ ਵਿੱਚ ਹਿੱਸਾ ਲਿਆ।

ਵੋਟਿੰਗ ਪ੍ਰਕਿਰਿਆ ਦੇ ਨਤੀਜੇ ਵਜੋਂ ਰਾਜਵਿੰਦਰ ਕੌਰ ਨੇ 11 ਵੋਟਾਂ ਪ੍ਰਾਪਤ ਕਰਕੇ ਜਿੱਤ ਦਰਜ ਕੀਤੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਰਜਵੰਤ ਕੌਰ ਧਾਰੋਵਾਲੀ ਨੂੰ ਉਪ-ਚੇਅਰਮੈਨ ਚੁਣਿਆ ਗਿਆ।

ਇਸ ਮੌਕੇ ਐਸਡੀਐਮ ਅਦਿਤਿਆ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕਰਵਾਈ ਗਈ ਹੈ ਅਤੇ ਹਾਈਕੋਰਟ ਵੱਲੋਂ ਦਿੱਤੇ ਗਏ ਸਾਰੇ ਨਿਰਦੇਸ਼ਾਂ ਦੀ ਪਾਲਣਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਇਸ ਗੱਲ ਨਾਲ ਪੂਰੀ ਤਰ੍ਹਾਂ ਸੰਤੁਸ਼ਟ ਹੈ ਕਿ ਚੋਣਾਂ ਬਿਲਕੁਲ ਨਿਰਪੱਖ ਅਤੇ ਸੁਚੱਜੇ ਢੰਗ ਨਾਲ ਹੋਈਆਂ ਹਨ।

ਉਨ੍ਹਾਂ ਵੱਲੋਂ ਮਾਨਯੋਗ ਹਾਈਕੋਰਟ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵੀ ਧੰਨਵਾਦ ਕੀਤਾ ਗਿਆ, ਜਿਨ੍ਹਾਂ ਦੀ ਦੇਖਰੇਖ ਹੇਠ ਇਹ ਪ੍ਰਕਿਰਿਆ ਸਫਲਤਾਪੂਰਵਕ ਪੂਰੀ ਹੋਈ।