Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲ ਬੱਸਾਂ ਦੀ ਕੀਤੀ ਗਈ ਚੰਗੀ ਤਰ੍ਹਾਂ ਜਾਂਚ, 3 ਬੱਸਾਂ ਦੇ ਕੀਤੇ ਚਲਾਨ

ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲ ਬੱਸਾਂ ਦੀ ਕੀਤੀ ਗਈ ਚੰਗੀ ਤਰ੍ਹਾਂ ਜਾਂਚ, 3 ਬੱਸਾਂ ਦੇ ਕੀਤੇ ਚਲਾਨ

ਹੁਸ਼ਿਆਰਪੁਰ, 16 ਜੁਲਾਈ (ਪ੍ਰਾਈਮ ਪੰਜਾਬ ਟਾਈਮਜ਼) 

: ਜ਼ਿਲ੍ਹੇ ਵਿਚ ਲਾਗੂ ‘ਸੇਫ ਸਕੂਲ ਵਾਹਨ ਸਕੀਮ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਕੂਲੀ ਬੱਸਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ।  ਇਸੇ ਲੜੀ ਵਿਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ  ਸੰਦੀਪ ਮਲਿਕ ਦੇ ਨਿਰਦੇਸ਼ਾਂ ‘ਤੇ ਰਿਜ਼ਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ) ਅਮਨਦੀਪ ਕੌਰ ਘੁੰਮਣ ਅਤੇ ਸਹਾਇਕ ਟਰਾਂਸਪੋਰਟ ਅਫ਼ਸਰ ਸੰਦੀਪ ਭਾਰਤੀ ਦੀ ਅਗਵਾਈ ਵਿਚ ਟੀਮ ਨੇ ਤਿੰਨ ਸਕੂਲਾਂ ਦੀਆਂ ਕਰੀਬ 30 ਬੱਸਾਂ ਦੀ ਜਾਂਚ ਕੀਤੀ।

ਇਸ ਦੌਰਾਨ ਪਾਇਆ ਗਿਆ ਕਿ ਕੁਝ ਬੱਸਾਂ ਸੇਫ਼ ਸਕੂਲ ਵਾਹਨ ਸਕੀਮ ਤਹਿਤ ਦਿੱਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰ ਰਹੀਆਂ ਸਨ। ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ 3 ਬੱਸਾਂ ਦੇ ਚਲਾਨ ਕੀਤੇ ਗਏ।

 ਆਰ.ਟੀ.ਓ ਨੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸਕੂਲਾਂ ਦੇ ਬੱਸ ਮਾਲਕਾਂ ਨੂੰ ਸਖ਼ਤ ਹਦਾਇਤਾਂ ਦੇਣ ਕਿ ਉਹ ਬੱਸਾਂ ਨਾਲ ਸਬੰਧਤ ਸਾਰੇ ਜ਼ਰੂਰੀ ਦਸਤਾਵੇਜ਼ ਜਿਵੇਂ ਕਿ ਫਿਟਨੈਸ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ, ਇੰਨਸ਼ੋਰੈਂਸ ਆਦਿ ਆਪਣੇ ਕੋਲ ਰੱਖਣ ਅਤੇ ਸਮੇਂ-ਸਮੇਂ ‘ਤੇ ਉਨ੍ਹਾਂ ਦਾ ਨਵੀਨੀਕਰਨ ਕਰਵਾਉਣ ਅਤੇ ਸੇਫ਼ ਸਕੂਲ ਵਾਹਨ ਯੋਜਨਾ 2013 ਦੇ ਸਾਰੇ ਮਾਪਦੰਡਾਂ ਦੀ ਪਾਲਣਾ ਕਰਨ।

ਅਮਨਦੀਪ ਕੌਰ ਘੁੰਮਣ ਨੇ ਸਪੱਸ਼ਟ ਕੀਤਾ ਕਿ ਸਕੂਲਾਂ ਦੇ ਪ੍ਰਿੰਸੀਪਲ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੇ ਸਕੂਲਾਂ ਨਾਲ ਜੁੜੀਆਂ ਸਾਰੀਆਂ ਬੱਸਾਂ ਨਿਯਮਾਂ ਦੀ ਪੂਰੀ ਪਾਲਣਾ ਵਿੱਚ ਚਲਾਈਆਂ ਜਾਣ। ਜੇਕਰ ਕੋਈ ਸਕੂਲ ਪੰਜਾਬ ਸਰਕਾਰ ਦੀ ਸੇਫ਼ ਸਕੂਲ ਵਾਹਨ ਸਕੀਮ ਦੀ ਉਲੰਘਣਾ ਕਰਦਾ ਹੈ, ਤਾਂ ਉਸ ਸਕੂਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜ਼ੀਹ ਹੈ। ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।