Prime Punjab Times

Latest news
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼
ADVERTISEMENT
You are currently viewing ਯੁੱਧ ਨਸ਼ਿਆਂ ਵਿਰੁੱਧ’ ਤਹਿਤ ਟਾਂਡਾ ਦੀ ਚੰਡੀਗੜ੍ਹ ਕਲੋਨੀ ‘ਚ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

ਯੁੱਧ ਨਸ਼ਿਆਂ ਵਿਰੁੱਧ’ ਤਹਿਤ ਟਾਂਡਾ ਦੀ ਚੰਡੀਗੜ੍ਹ ਕਲੋਨੀ ‘ਚ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

ਟਾਂਡਾ / ਗੜ੍ਹਦੀਵਾਲਾ , 6 ਅਕਤੂਬਰ (ਚੌਧਰੀ) 

– ਨਸ਼ਾ ਤਸਕਰ ਵੱਲੋਂ ਵਕਫ਼ ਬੋਰਡ ਦੀ ਜ਼ਮੀਨ ‘ਤੇ ਕੀਤੀ ਅਣਅਧਿਕਾਰਤ ਉਸਾਰੀ ਨੂੰ ਢਾਹਿਆ

: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਦੇ ਖ਼ਾਤਮੇ ਅਤੇ ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਅਣਅਧਿਕਾਰਤ ਕਬਜ਼ਿਆਂ ਨੂੰ ਹਟਾਉਣ ਲਈ ਹੁਸ਼ਿਆਰਪੁਰ ਪੁਲਿਸ ਨੇ ਟਾਂਡਾ ਦੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕਾਰਵਾਈ ਕੀਤੀ। ਸਿਵਲ ਅਤੇ ਪੁਲਸ ਪ੍ਰਸ਼ਾਸਨ ਦੀ ਸਾਂਝੀ ਕਾਰਵਾਈ ਤਹਿਤ ਚੰਡੀਗੜ੍ਹ ਕਲੋਨੀ (ਪਿੰਡ ਡਾਲਾ, ਟਾਂਡਾ) ਵਿਚ ਵਕਫ਼ ਬੋਰਡ ਦੀ 281 ਮੁਰੱਬਾ ਗਜ਼ ਖਸਰਾ ਨੰਬਰ 38,40,41,42 ਜਗ੍ਹਾ ‘ਤੇ ਕੀਤੇ ਗਏ ਅਣਅਧਿਕਾਰਤ ਨਿਰਮਾਣ ਨੂੰ ਅੱਜ ਢਾਹਿਆ ਗਿਆ। ਇਹ ਗੈਰ-ਕਾਨੂੰਨੀ ਉਸਾਰੀ ਇਕ ਦੋਸ਼ੀ ਦੁਆਰਾ ਕੀਤੀ ਗਈ ਸੀ, ਜਿਸ ਵਿਰੁੱਧ 11 ਐਫ.ਆਈ.ਆਰਜ਼ ਦਰਜ਼ ਹਨ ਅਤੇ ਸਾਰੇ ਐਨ.ਡੀ.ਪੀ.ਐਸ ਨਾਲ ਸਬੰਧਤ ਮਾਮਲੇ ਹਨ ਅਤੇ ਦੋਸ਼ੀ ਇਸ ਵੇਲੇ ਜੇਲ੍ਹ ਵਿਚ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਵਕਫ਼ ਬੋਰਡ ਨੂੰ ਇਸ ਗੈਰ-ਕਾਨੂੰਨੀ ਉਸਾਰੀ ਨੂੰ ਢਾਹੁਣ ਲਈ ਪੁਲਿਸ ਦੀ ਸਹਾਇਤਾ ਦੀ ਲੋੜ ਸੀ। ਉਨ੍ਹਾਂ ਕਿਹਾ ਕਿ ਦੋਸ਼ੀ ਅਪਰਾਧਿਕ ਪ੍ਰਕਿਰਤੀ ਦਾ ਸੀ, ਇਸ ਲਈ ਕਾਰਵਾਈ ਦੌਰਾਨ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਮੌਜੂਦ ਸੀ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਸਰਬਜੀਤ ਕੌਰ ਉਰਫ਼ ਰੋਡੀ ਪਤਨੀ ਸਰੂਪ ਲਾਲ ਵਾਸੀ ਵਾਰਡ ਨੰਬਰ 8, ਚੰਡੀਗੜ੍ਹ ਕਲੋਨੀ, ਟਾਂਡਾ ਖਿਲਾਫ਼ ਕੀਤੀ ਗਈ ਹੈ।
ਐਸ.ਐਸ.ਪੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ ਹੁਸ਼ਿਆਰਪੁਰ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਕਬਜ਼ਿਆਂ ਵਿਰੁੱਧ ਕਾਰਵਾਈ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀਆਂ ਦੇ ਖਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਜਾਂ ਤਾਂ ਨਸ਼ਾ ਤਸਕਰੀ ਛੱਡ ਦੇਣ ਅਤੇ ਕੋਈ ਹੋਰ ਕੰਮ ਕਰਨ, ਨਹੀਂ ਤਾਂ ਸਖ਼ਤ ਤੋਂ ਸਖ਼ਤ ਕਾਰਵਾਈ ਲਈ ਤਿਆਰ ਰਹਿਣ। ਇਸ ਦੌਰਾਨ ਸਥਾਨਕ ਲੋਕਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੁਆਰਾ ਸੂਬੇ ਵਿਚ ਨਸ਼ੇ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਇਨ੍ਹਾਂ ਯਤਨਾਂ ਦਾ ਸਵਾਗਤ ਕਰਦੇ ਹਨ। ਇਸ ਦੌਰਾਨ ਉਨ੍ਹਾਂ ਨਾਲ ਐਸ.ਪੀ ਮੇਜਰ ਸਿੰਘ, ਡੀ.ਐਸ.ਪੀ ਦਵਿੰਦਰ ਸਿੰਘ, ਐਸ.ਐਚ.ਓ ਟਾਂਡਾ ਗੁਰਿੰਦਰਜੀਤ ਸਿੰਘ ਤੋਂ ਇਲਾਵਾ ਈ.ਓ ਵਕਫ਼ ਬੋਰਡ, ਡਿਊਟੀ ਮੈਜਿਸਟ੍ਰੇਟ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਫੋਟੋ ਕੈਪਸ਼ਨ : -‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਟਾਂਡਾ ਦੀ ਚੰਡੀਗੜ੍ਹ ਕਲੋਨੀ ਵਿਚ ਨਸ਼ਾ ਤਸਕਰ ਦੇ ਘਰ ਨੂੰ ਢਾਹੇ ਜਾਣ ਦਾ ਦ੍ਰਿਸ਼।