Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਮਾਈਨਿੰਗ ਵਿਭਾਗ ਅਤੇ ਪੁਲਸ ਵੱਲੋਂ  ਵੱਖ ਵੱਖ ਸਥਾਨਾਂ ਤੇ ਅਚਨਚੇਤ ਕੀਤੀ ਚੈਕਿੰਗ

ਮਾਈਨਿੰਗ ਵਿਭਾਗ ਅਤੇ ਪੁਲਸ ਵੱਲੋਂ  ਵੱਖ ਵੱਖ ਸਥਾਨਾਂ ਤੇ ਅਚਨਚੇਤ ਕੀਤੀ ਚੈਕਿੰਗ

ਮਾਈਨਿੰਗ ਵਿਭਾਗ ਅਤੇ ਪੁਲਸ ਵੱਲੋਂ  ਵੱਖ ਵੱਖ ਸਥਾਨਾਂ ਤੇ ਅਚਨਚੇਤ ਕੀਤੀ ਚੈਕਿੰਗ

ਬਲਾਚੌਰ /ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ ) : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮਾਈਨਿੰਗ ਵਿਭਾਗ ਦੇ ਐਕਸੀਅਨ ਗੁਰਤੇਜ ਸਿੰਘ ਰਵਿੰਦਰ ਸਿੰਘ ਜੇ ਈ ਅਤੇ ਸਬ ਡਿਵੀਜ਼ਨ ਬਲਾਚੌਰ ਦੇ ਡੀਐੱਸਪੀ ਲਖਵੀਰ ਸਿੰਘ ਅਤੇ ਥਾਣਾ ਮੁਖੀ ਕਾਠਗੜ੍ਹ ਇੰਸਪੈਕਟਰ ਪੰਕਜ ਸ਼ਰਮਾ ਦੀ ਟੀਮ ਨੂੰ ਨਾਲ ਲੈ ਕੇ ਕਾਠਗਡ਼੍ਹ ਇਲਾਕੇ ਅੰਦਰ ਚੱਲ ਰਹੀ  ਮਾਈਨਿੰਗ ਦੇ ਸਥਾਨਾਂ ਦਾ ਅਚਨਚੇਤ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਮਨਜੂਰਸ਼ੁਦਾ ਮਾਈਨਿੰਗ ਸਥਾਨਾਂ  ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਵਿਸ਼ੇਸ਼ ਤੌਰ ਤੇ ਜਾਣਕਾਰੀ ਹਿੱਤ ਬੋਰਡ ਲਗਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਜਿਨ੍ਹਾਂ ਦੀ ਪਾਲਣਾ ਕਰਦੇ ਹੋਏ ਮਨਜ਼ੂਰੀ ਪ੍ਰਾਪਤ ਮਾਲਕਾਂ ਵੱਲੋਂ ਇਨ੍ਹਾਂ ਸਥਾਨਾਂ ਉਪਰ ਬੋਰਡ ਲਗਾ ਕੇ  ਜਨਤਕ ਕੀਤੇ ਗਏ  । ਇਲਾਕੇ ਅੰਦਰ ਕੋਈ ਵੀ ਗ਼ੈਰਕਾਨੂੰਨੀ ਮਾਈਨਿੰਗ ਸਬੰਧੀ ਤੱਕ ਨਹੀਂ ਪਾਇਆ ਗਿਆ  । ਇਸ ਮੌਕੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਆਖਿਆ ਕਿ ਇਲਾਕੇ ਅੰਦਰ ਕਿਸੇ ਨੂੰ ਵੀ ਗ਼ੈਰਕਾਨੂੰਨੀ ਢੰਗ ਨਾਲ ਮਾਈਨਿੰਗ ਕਰਨ ਦੀ ਖੁੱਲ੍ਹ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਵੀ ਸ਼ਖ਼ਸ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਦਿਆਂ ਬਿਨਾਂ ਮਨਜ਼ੂਰੀ ਮਾਈਨਿੰਗ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ  ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ  ।

ਫੋਟੋ : ਮਾਈਨਿੰਗ ਵਿਭਾਗ ਅਤੇ ਪੁਲਸ ਅਧਿਕਾਰੀ ਸਥਾਨਾਂ ਦਾ ਨਿਰੀਖਣ ਕਰਦੇ ਹੋਏ ।