Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਇੱਕ ਵਿਅਕਤੀ ਦੀ ਹੋਈ ਮੌ+ਤ

ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਇੱਕ ਵਿਅਕਤੀ ਦੀ ਹੋਈ ਮੌ+ਤ

ਗੜ੍ਹਦੀਵਾਲਾ 31 ਜੁਲਾਈ (ਚੌਧਰੀ) 

: ਗੜ੍ਹਦੀਵਾਲਾ ਵਿਖੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ

ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕੁਲਦੀਪ ਕੋਰ ਪਤਨੀ ਲੇਟ ਅਨੋਖ ਸਿੰਘ ਵਾਸੀ ਸ਼ਾਂਤੀ ਨਗਰ ਇਸਲਾਮਬਾਦ ਥਾਣਾ ਸਦਰ ਜਿਲਾ ਹੁਸਿਆਰਪੁਰ ਨੇ ਕਿਹਾ ਕਿ ਮਿਤੀ 30-07-2024 ਨੂੰ ਵਕਤ ਕਰੀਬ 04:00 ਵਜੇ ਸੁਭਾ ਮੈਨੂੰ ਉਸ ਦੇ ਪਤੀ ਅਨੋਖ ਸਿੰਘ ਦੇ ਮੋਬਾਈਲ ਤੋਂ ਕਿਸੇ ਰਾਹਗੀਰ ਵਿਅਕਤੀ ਦਾ ਫੋਨ ਆਇਆ। ਜਿਸ ਨੇ ਉਸ ਨੂੰ ਦੱਸਿਆ ਕਿ ਉਸ ਦੇ ਪਤੀ ਅਨੋਖ ਸਿੰਘ ਨੂੰ ਧਰਮ ਕੰਡਾ ਨਜਦੀਕ ਪਿੰਡ ਗੋਦਪੁਰ ਕਿਸੇ ਨਾ ਮਾਲੂਮ ਵਹੀਕਲ ਦੇ ਡਰਾਈਵਰ ਨੇ ਫੇਟ ਮਾਰੀ ਹੈ। ਜਿਸਦੇ ਸਿਰ ਅਤੇ ਸਰੀਰ ਪਰ ਕਾਫੀ ਸੱਟਾ ਲੱਗੀਆਂ ਹਨ। ਜਿਸ ਨੂੰ ਸੜਕ ਸੁਰੱਖਿਆ ਫੌਰਸ ਦੀ ਮੱਦਦ ਨਾਲ ਸਰਕਾਰੀ ਹਸਪਤਾਲ ਭੂੰਗਾ ਵਿਖੇ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਅਨੋਖ ਸਿੰਘ ਨੂੰ ਸਿਵਲ ਹਸਪਤਾਲ ਹੁਸਿਆਰਪੁਰ ਦਾ ਰੈਫਰ ਕਰ ਦਿੱਤਾ ਹੈ। ਜਿਸ ਨੂੰ 108 ਐਬੂਲਸ ਰਾਹੀਂ ਸਿਵਲ ਹਸਪਤਾਲ ਹੁਸਿਆਰਪੁਰ ਲੈ ਕੇ ਜਾ ਰਹੇ ਸੀ ਜਿਹਨਾ ਦੀ ਰਸਤੇ ਵਿੱਚ ਮੌਤ ਹੋ ਗਈ ਹੈ। ਜਿਸ ਤੇ ਮੁੱਕਦਮਾ ਦਰਜ ਕੀਤਾ ਗਿਆ।