Prime Punjab Times

Latest news
 *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ.... ਭੁਪਿੰਦਰ ਸਿੰਘ ਬਾਜਵਾ ਬਣੇ ਜਾਣੋ ਕਿਸ ਸ਼ਹਿਰ 'ਚ ਨਗਰ ਨਿਗਮ ਦੇ ਨਵੇਂ ਮੇਅਰ ਹੁਸ਼ਿਆਰਪੁਰ 'ਚ ਖੋਲਿਆ ਗਿਆ 'ਆਧਾਰ ਸੇਵਾ ਕੇਂਦਰ'
ADVERTISEMENT
You are currently viewing ਕੇਂਦਰੀ ਵਿੱਤ ਸਕੱਤਰ ਦੇ ਬਿਆਨ ਤੋਂ ਭੜਕੇ ਐਨ.ਪੀ.ਐਸ ਪੀੜਤ ਕਰਮਚਾਰੀ

ਕੇਂਦਰੀ ਵਿੱਤ ਸਕੱਤਰ ਦੇ ਬਿਆਨ ਤੋਂ ਭੜਕੇ ਐਨ.ਪੀ.ਐਸ ਪੀੜਤ ਕਰਮਚਾਰੀ

ਗੜ੍ਹਦੀਵਾਲਾ 31 ਜੁਲਾਈ (ਚੌਧਰੀ) 

ਕੇਂਦਰ ਸਰਕਾਰ ਦਾ ਕਰਮਚਾਰੀ ਵਿਰੋਧੀ ਚਿਹਰਾ ਆਇਆ ਸਾਹਮਣੇ-ਪ੍ਰਿੰਸ ਗੜਦੀਵਾਲਾ ,ਗੁਰਮੁੱਖ ਸਿੰਘ ਬਲਾਲਾ

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਵਾਈਸ, ਪ੍ਰਧਾਨ ਪ੍ਰਿੰਸ ਗੜਤੀਵਾਲਾ ਅਤੇ ਜਿਲਾ ਆਗੂ ਗੁਰਮੱਖ ਸਿੰਘ ਬਲਾਲਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਕੇਂਦਰੀ ਵਿੱਤ ਸਕੱਤਰ ਟੀ.ਵੀ. ਸੋਮਨਾਥਨ ਨੇ ਜੋ ਪੁਰਾਣੀ ਪੈਨਸ਼ਨ ਦੀ ਬਹਾਲੀ ਨੂੰ ਲੈ ਕੇ ਬਿਆਨ ਦਿੱਤਾ ਹੈ, ਉਹ ਬਹੁਤ ਹੀ ਮੰਦਭਾਗਾ ਹੈ। ਉਹਨਾਂ ਕਿਹਾ ਕਿ ਟੀ.ਵੀ. ਸੋਮਨਾਥਨ ਜੋ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਨੂੰ ਲੈ ਕੇ ਬਣੀ ਹੋਈ ਕਮੇਟੀ ਦੇ ਚੇਅਰਮੈਨ ਹਨ, ਉਹ ਪੂਰੀ ਤਰ੍ਹਾਂ ਨਾਲ ਸਰਕਾਰ ਦੇ ਇਸ਼ਾਰੇ ਤੇ ਕੰਮ ਕਰ ਰਹੇ ਹਨ ਅਤੇ ਉਨਾਂ ਦੇ ਬਿਆਨਾਂ ਤੋਂ ਸਰਕਾਰ ਦੇ ਮੁਲਾਜ਼ਮ ਵਿਰੋਧੀ ਹੋਣ ਦਾ ਸਾਫ-ਸਾਫ ਪਤਾ ਚੱਲਦਾ ਹੈ ਅਤੇ ਇਸ ਨਾਲ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਹੋਇਆ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਨੂੰ ਲੈ ਕੇ ਜੋ ਕਮੇਟੀ ਬਣਾਈ ਹੈ,ਉਹ ਸਿਰਫ ਟਾਈਮ ਪਾਸ ਹੈ ਅਤੇ ਕੇਂਦਰ ਸਰਕਾਰ ਕਮੇਟੀ ਬਣਾ ਕੇ ਮੁਲਾਜ਼ਮਾਂ ਨੂੰ ਮੂਰਖ ਬਣਾ ਰਹੀ ਹੈ
ਉਹਨਾਂ ਕਿਹਾ ਕਿ ਜੇਕਰ ਸਰਕਾਰ ਪੁਰਾਣੀ ਪੈਨਸ਼ਨ ਦੀ ਬਹਾਲੀ ਦੇ ਇਨ੍ਹਾਂ ਹੀ ਖਿਲਾਫ ਹੈ ਤਾਂ ਸਭ ਤੋਂ ਪਹਿਲੇ ਸਰਕਾਰੀ ਨੁਮਾਇੰਦਿਆਂ ਐਮ.ਐਲ.ਏ ,ਐਮ.ਪੀ,ਵਿਧਾਇਕਾਂ, ਮੁੱਖ ਮੰਤਰੀਆਂ ਅਤੇ ਖੁਦ ਪ੍ਰਧਾਨ ਮੰਤਰੀ ਨੂੰ ਆਪਣੀ ਪੁਰਾਣੀ ਪੈਨਸ਼ਨ ਬੰਦ ਕਰ ਦੇਣੀ ਚਾਹੀਦੀ ਹੈ। ਉਹਨਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਤੋਂ ਜਲਦ ਕੇਂਦਰ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਤਾਂ ਸਰਕਾਰ ਖਿਲਾਫ ਲਾਮਬੰਦੀ ਕਰਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਇਸ ਮੌਕੇ ਭੁਪਿੰਦਰ ਸਿੰਘ, ਬਚਿੱਤਰ ਸਿੰਘ ਆਦਿ ਸਾਥੀ ਹਾਜ਼ਰ ਸਨ।

error: copy content is like crime its probhihated