Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੇਂਦਰ ਸਰਕਾਰ ਵਲੋਂ ਲਾਗੂ ਯੂਨੀਫਾਈਡ ਪੈਨਸ਼ਨ ਸਕੀਮ ਮੁਲਾਜ਼ਮਾਂ ਨਾਲ ਵੱਡਾ ਧੋਖਾ, ਪੰਜਾਬ ਸਰਕਾਰ ਜਾਰੀ ਨੋਟੀਫੀਕੇਸ਼ਨ ਕਰੇ ਲਾਗੂ

ਕੇਂਦਰ ਸਰਕਾਰ ਵਲੋਂ ਲਾਗੂ ਯੂਨੀਫਾਈਡ ਪੈਨਸ਼ਨ ਸਕੀਮ ਮੁਲਾਜ਼ਮਾਂ ਨਾਲ ਵੱਡਾ ਧੋਖਾ, ਪੰਜਾਬ ਸਰਕਾਰ ਜਾਰੀ ਨੋਟੀਫੀਕੇਸ਼ਨ ਕਰੇ ਲਾਗੂ

ਗੜ੍ਹਦੀਵਾਲਾ (PPT NEWS) 

ਪੰਜਾਬ ਸਰਕਾਰ ਪੰਜਾਬ ਵਿੱਚ ਯੂ.ਪੀ.ਐਸ ਨਹੀਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇ, ਕੇਂਦਰ ਸਰਕਾਰ ਵਲੋਂ ਥੋਪੀ ਸਕੀਮ ਨੂੰ ਕਿਸੇ ਵੀ ਸੂਰਤ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ-ਆਗੂ ਪ੍ਰਿੰਸ ਗੜਦੀਵਾਲਾ, ਦਵਿੰਦਰ ਸਿੰਘ

ਆਪ ਦੀ ਸੀਨੀਅਰ ਲੀਡਰਸ਼ਿਪ ਇਸ ਸਕੀਮ ਨੂੰ ਪਹਿਲਾਂ ਹੀ ਮੁਲਾਜ਼ਮਾਂ ਨਾਲ ਧੋਖਾ ਕਰਾਰ ਦੇ ਚੁੱਕੀ ਹੈ -ਆਗੂ

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਤੇ ਜ਼ਿਲ੍ਹਾ(ਵਾਈਜ ਪ੍ਰਧਾਨ)ਪ੍ਰਿੰਸ ਗੜਦੀਵਾਲਾ ਅਤੇ ਜ਼ਿਲ੍ਹਾ ਆਗੂ ਦਵਿੰਦਰ ਹੁਸ਼ਿਆਰਪੁਰ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਬੀਤੇ ਦਿਨੀ ਕੇਂਦਰ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ ਦੀ ਜੋ ਐਸ.ਓ.ਪੀ ਜਾਰੀ ਕੀਤੀ ਹੈ, ਉਹ ਬਹੁਤ ਹੀ ਘਾਤਕ ਹੈ ਕਿਉਂਕਿ ਉਪਰੋਕਤ ਸਕੀਮ ਦੇ ਅਨੁਸਾਰ ਸਰਕਾਰ ਮੁਲਾਜ਼ਮਾਂ ਦਾ ਪੈਸਾ ਹੜੱਪ ਕੇ ਮੁਲਾਜ਼ਮਾਂ ਨੂੰ ਪੈਨਸ਼ਨ ਦੇਣਾ ਚਾਹੁੰਦੀ ਹੈ l ਉਹਨਾਂ ਕਿਹਾ ਇਸ ਸਕੀਮ ਨਾਲ ਮੁਲਾਜ਼ਮ ਨੂੰ ਰਿਟਾਇਰਮੈਂਟ ਤੋਂ ਬਾਅਦ ਖਾਲੀ ਹੱਥ ਘਰ ਨੂੰ ਤੋਰਨ ਦੀ ਸਕੀਮ ਹੈ, ਇਸ ਸਕੀਮ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਅਧੂਰੇ ਨੋਟੀਫਿਕੇਸ਼ਨ ਨੂੰ ਪੂਰਾ ਕਰਕੇ 1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਬਹਾਲ ਕਰੇ । ਉਹਨਾਂ ਕਿਹਾ ਕਿ ਆਪ ਦੇ ਸੀਨੀਅਰ ਨੇਤਾ ਸੰਜੇ ਸਿੰਘ ਇਸ ਸਕੀਮ ਨੂੰ ਪਹਿਲਾਂ ਹੀ ਮੁਲਾਜ਼ਮਾਂ ਨਾਲ ਧੋਖਾ ਕਰਾਰ ਦੇ ਚੁੱਕੇ ਹਨ I ਉਹਨਾਂ ਕਿਹਾ ਕਿ ਗੁਆਂਢੀ ਸੂਬੇ ਹਿਮਾਚਲ ਦੇ ਮੁੱਖ ਮੰਤਰੀ ਅਨੁਸਾਰ ਉਹਨਾਂ ਨੇ ਜੋ ਓ.ਪੀ.ਐਸ ਆਪਣੇ ਰਾਜ ਵਿੱਚ ਲਾਗੂ ਕੀਤੀ ਹੈ ਉਸ ਨਾਲ ਰਾਜ ਉੱਪਰ ਕੋਈ ਵਿੱਤੀ ਬੋਝ ਨਹੀਂ ਪਿਆ ਹੈ। ਇਸ ਕਰਕੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਵਿੱਚ ਓ.ਪੀ.ਐਸ ਲਾਗੂ ਕਰੇ ਅਤੇ ਤੁਰੰਤ ਜੀ.ਪੀ.ਐਫ ਖਾਤੇ ਖੋਲੇ। ਇਸ ਮੌਕੇ ਉਹਨਾਂ ਨਾਲ ਜਗਵਿੰਦਰ ਸਿੰਘ , ਗੁਰਪ੍ਰੀਤ ਸਿੰਘ, ਅਨਿਲ ਕੁਮਾਰ, ਮਲਕੀਤ ਸਿੰਘ ,ਚਰਨਜੀਤ ਸਿੰਘ ,ਸਰਤਾਜ ਸਿੰਘ, ਰਮਨਦੀਪ ਕੁਮਾਰ,ਬਚਿੱਤਰ ਸਿੰਘ,ਦੀਪਕ ਕੋਡਲ ,ਭੁਪਿੰਦਰ ਸਿੰਘ ,ਨਵਤੇਜ ਸਿੰਘ ,ਸਚਿਨ ਕੁਮਾਰ ,ਮਨੋਜ ਕੁਮਾਰ ਸ਼ਰਮਾ, ਲਖਬੀਰ ਸਿੰਘ ,ਨਵਜੋਤ ਸਿੰਘ ,ਬਹਾਦਰ ਸਿੰਘ, ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ,ਜਸਵਿੰਦਰ ਸਿੰਘ ਆਦਿ ਸਾਥੀ ਹਾਜ਼ਰ ਸਨ।