Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 04 ਸਤੰਬਰ (ਅਵਿਨਾਸ਼ ਸ਼ਰਮਾ )

ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਲਈ ਕੇਂਦਰ ਸਰਕਾਰ ਪੂਰੀ ਕੋਸ਼ਿਸ਼ ਕਰੇਗੀ

ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਕੋਲੋਂ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕੀਤੀ

 – ਖੇਤੀਬਾੜੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰਾਲੇ ਦੇ ਕੇਂਦਰੀ ਮੰਤਰੀ ਸ੍ਰੀ ਸ਼ਿਵਰਾਜ ਚੌਹਾਨ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਡੇਰਾ ਬਾਬਾ ਨਾਨਕ ਅਤੇ ਬਹਿਰਾਮਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ ਅਤੇ ਸੂਬੇ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ।

ਡੇਰਾ ਬਾਬਾ ਨਾਨਕ ਨੇੜੇ ਪਿੰਡ ਧਰਮਕੋਟ ਰੰਧਾਵਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲ ਕਰਦਿਆਂ ਕੇਂਦਰੀ ਮੰਤਰੀ ਸ੍ਰੀ ਸ਼ਿਵਰਾਜ ਚੌਹਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਪੰਜਾਬ ਦੇ ਸਰਹੱਦੀ ਖੇਤਰ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਫ਼ਸਲਾਂ ਤੇ ਪਸ਼ੂ ਧੰਨ ਦਾ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੜ੍ਹ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਸਮੇਤ ਹਰ ਹੜ੍ਹ ਪ੍ਰਭਾਵਿਤ ਵਿਅਕਤੀ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਤੋਂ ਬਾਅਦ ਕੇਂਦਰੀ ਮੰਤਰੀ ਸ੍ਰੀ ਸ਼ਿਵਰਾਜ ਚੌਹਾਨ ਵੱਲੋਂ ਟਰੈਕਟਰ `ਤੇ ਸਵਾਰ ਹੋ ਕੇ ਪਿੰਡ ਧਰਮਕੋਟ ਪੱਤਣ ਦਾ ਦੌਰਾ ਕੀਤਾ ਗਿਆ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲ ਕੀਤੀ। ਇਸ ਉਪਰੰਤ ਉਨ੍ਹਾਂ ਵੱਲੋਂ ਬਹਿਰਾਮਪੁਰ ਦਾ ਦੌਰਾ ਵੀ ਕੀਤਾ ਗਿਆ।

ਇਸ ਮੌਕੇ ਸੂਬੇ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਮੰਤਰੀ ਸ੍ਰੀ ਸ਼ਿਵਰਾਜ ਚੌਹਾਨ ਨਾਲ ਗੱਲ ਕਰਦਿਆਂ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ ਅਤੇ ਕਿਸਾਨਾਂ ਦੀ ਝੋਨੇ ਦੀ ਫਸਲ ਸਮੇਤ ਹੋਰ ਫਸਲਾਂ ਖਰਾਬ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਕਿਸਾਨਾਂ ਦੇ ਪਸ਼ੂ ਧੰਨ ਦਾ ਵੀ ਨੁਕਸਾਨ ਹੋਇਆ ਹੈ। ਸ੍ਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀ ਪੱਧਰ `ਤੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਰ ਤਰ੍ਹਾਂ ਨਾਲ ਸਾਥ ਦੇ ਰਹੀ ਹੈ ਅਤੇ ਰਾਜ ਸਰਕਾਰ ਵੱਲੋਂ ਲਗਾਤਾਰ ਰਾਹਤ ਕਾਰਜ ਚਲਾਏ ਜਾ ਰਹੇ ਹਨ।

ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਇਸ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਉਪਾਅ ਵਜੋਂ ਕੁੱਲ 71 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਸਾਰੇ ਜ਼ਿਲ੍ਹਿਆਂ ਨੂੰ 35.50 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਹੁਣ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ 12 ਜ਼ਿਲ੍ਹਿਆਂ ਲਈ 35.50 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜੂਰ ਕਰ ਦਿੱਤੀ ਗਈ ਹੈ। ਸ. ਖੁੱਡੀਆਂ ਨੇ ਕੇਂਦਰੀ ਮੰਤਰੀ ਕੋਲੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਲੋਕਾਂ ਦੀ ਸਾਰ ਲਈ ਅੱਗੇ ਆਵੇ ਅਤੇ ਪੰਜਾਬ ਨੂੰ ਵਿਸ਼ੇਸ਼ ਰਾਹਤ ਪੈਕੇਜ ਦਿੱਤਾ ਜਾਵੇ।

ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਵੀ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਮੰਗ ਪੱਤਰ ਦੇ ਕੇ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੀ ਕੇਂਦਰ ਸਰਕਾਰ ਵੱਲੋਂ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਕੀਤੀ ਗਈ।

ਇਸ ਮੌਕੇ ਉਨ੍ਹਾਂ ਨਾਲ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਸਾਬਕਾ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ, ਸਾਬਕਾ ਡਿਪਟੀ ਸਪੀਕਰ ਸ੍ਰੀ ਦਿਨੇਸ਼ ਬੱਬੂ, ਤਰੁਨ ਚੁੱਗ, ਰਵੀਕਰਨ ਸਿੰਘ ਕਾਹਲੋਂ, ਸਾਬਕਾ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਚੇਅਰਮੈਨ ਰਜੀਵ ਸ਼ਰਮਾ, ਬਘੇਲ ਸਿੰਘ, ਹੀਰਾ ਵਾਲੀਆ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਡੀ.ਆਈ.ਜੀ. ਸ. ਨਾਨਕ ਸਿੰਘ, ਐੱਸ.ਐੱਸ.ਪੀ. ਬਟਾਲਾ ਜਨਾਬ ਸੋਹੇਲ ਕਾਸਮ ਮੀਰ, ਐੱਸ.ਡੀ.ਐੱਮ. ਡਾ. ਅਦਿੱਤਯ ਸ਼ਰਮਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।