Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਤਿੰਨ ਘੰਟੇ ਦਾ ਪੰਜਾਬ ਸਰਕਾਰ ਖਿਲਾਫ ਧਰਨਾ ਲਗਾਇਆ ਗਿਆ ਅਤੇ ਕੀਤੀ ਗਈ ਨਾਅਰੇਬਾਜੀ

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਤਿੰਨ ਘੰਟੇ ਦਾ ਪੰਜਾਬ ਸਰਕਾਰ ਖਿਲਾਫ ਧਰਨਾ ਲਗਾਇਆ ਗਿਆ ਅਤੇ ਕੀਤੀ ਗਈ ਨਾਅਰੇਬਾਜੀ

ਬਟਾਲਾ 18 ਦਸੰਬਰ (ਅਵਿਨਾਸ਼ ਸ਼ਰਮਾ)

ਮੋਦੀ ਸਰਕਾਰ ਨੇ ਕਿਸਾਨਾਂ-ਮਜ਼ਦੂਰਾਂ ਨੂੰ ਵੱਖਰੇ ਦੇਸ਼ ਦਾ ਅਹਿਸਾਸ ਕਰਵਾਇਆ :-ਕਿਸਾਨ ਆਗੂ

: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਅੱਜ ਕਿਸਾਨਾਂ ਨੇ ਬਟਾਲਾ ਦੇ ਰੇਲਵੇ ਸਟੇਸ਼ਨ ‘ਤੇ ਤਿੰਨ ਘੰਟੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੇਲ ਬੰਦ ਦੇ ਸੂਬਾ ਪੱਧਰੀ ਸੱਦੇ ‘ਤੇ ਝਿਰਮਲ ਸਿੰਘ ਬੱਜੂਮਾਨ ਜ਼ੋਨ ਪ੍ਰਧਾਨ ਬਟਾਲਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਮਨਜੀਤ ਸਿੰਘ ਬਾਜਵਾ ਸੂਬਾ ਜਨਰਲ ਸਕੱਤਰ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਨੇ ਰੇਲ ਜਾਮ ਦੀ ਅਗਵਾਈ ਕੀਤੀ | ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਨਾਲ-ਨਾਲ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ। ਧਰਨੇ ਨੂੰ ਮਾਝਾ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂ ਗੁਰਪ੍ਰੀਤ ਸਿੰਘ ਛੀਨਾ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਰਾਜਗੁਰਵਿੰਦਰ ਸਿੰਘ ਲਾਡੀ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਪਿਛਲੇ 10 ਮਹੀਨਿਆਂ ਤੋਂ ਸ਼ੰਭੂ, ਖਨੌਰੀ ਅਤੇ ਰਤਨਪੁਰ (ਰਾਜਸਥਾਨ) ਸਰਹੱਦ ’ਤੇ ਚੱਲ ਰਹੇ ਦੇਸ਼ ਵਿਆਪੀ ਅੰਦੋਲਨ ਦੌਰਾਨ ਜਦੋਂ ਅੰਦੋਲਨਕਾਰੀ ਮੋਦੀ ਸਰਕਾਰ ਦੇ ਹੁਕਮਾਂ ’ਤੇ ਦਿੱਲੀ ਵੱਲ ਪੈਦਲ ਮਾਰਚ ਕਰ ਰਹੇ ਸਨ ਤਾਂ ਉਨ੍ਹਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਹਰਿਆਣਾ ਪੁਲਿਸ ਅਤੇ ਸੀਆਰਪੀਐਫ ਦੇ ਜਵਾਨਾਂ ‘ਨੇ ਸ਼ੈੱਲ, ਰਸਾਇਣਕ ਮਿਰਚ ਸਪਰੇਅ ਅਤੇ ਪਾਣੀ ਦੀਆਂ ਤੋਪਾਂ ਚਲਾਈਆਂ ਗਈਆਂ, ਜਿਸ ਨਾਲ ਦਰਜਨਾਂ ਖੇਤੀਬਾੜੀ ਕਰਮਚਾਰੀ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ-ਮਜ਼ਦੂਰਾਂ ਨੂੰ ਵੱਖਰੇ ਦੇਸ਼ ਦਾ ਅਹਿਸਾਸ ਕਰਵਾਇਆ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ ਜਿਸ ਕਾਰਨ ਕਿਸਾਨ ਸੰਘਰਸ਼ ਕਰਨ ਲਈ ਮਜਬੂਰ ਹਨ।