Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਸੰਯੁਕਤ ਕਿਸਾਨ ਮੋਰਚਾ ਪੰਜਾਬ 19 ਅਗਸਤ ਨੂੰ ਬੀ ਜੇ ਪੀ,ਆਪ ਦੇ ਐਮ.ਪੀ,ਐਮ.ਐਲ.ਏ ਤੇ ਵਜ਼ੀਰਾਂ ਦਾ ਘਿਰਾਓ ਕਰਕੇ ਪੂਰੇ ਪੰਜਾਬ ਚ ਦੇਵੇਗਾ ਚਿਤਾਵਨੀ ਪੱਤਰ

ਸੰਯੁਕਤ ਕਿਸਾਨ ਮੋਰਚਾ ਪੰਜਾਬ 19 ਅਗਸਤ ਨੂੰ ਬੀ ਜੇ ਪੀ,ਆਪ ਦੇ ਐਮ.ਪੀ,ਐਮ.ਐਲ.ਏ ਤੇ ਵਜ਼ੀਰਾਂ ਦਾ ਘਿਰਾਓ ਕਰਕੇ ਪੂਰੇ ਪੰਜਾਬ ਚ ਦੇਵੇਗਾ ਚਿਤਾਵਨੀ ਪੱਤਰ

ਨਵਾਂਸ਼ਹਿਰ  (ਐਸਕੇ ਜੋਸ਼ੀ)

29 ਜੁਲਾਈ : ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਅਹਿਮ ਮੀਟਿੰਗ ਸੰਬਧੀ ਦੋਆਬਾ ਕਿਸਾਨ ਯੂਨੀਅਨ ਪੰਜਾਬ ਪ੍ਰਧਾਨ ਕੁਲਦੀਪ ਸਿੰਘ ਬਜੀਦਪੁਰ ਨੇ ਨਵਾਂਸ਼ਹਿਰ ਚ ਜਾਨਕਾਰੀ ਦਿੱਤੀ ਕਿ ਕਿਸਾਨ ਭਵਨ ਚੰਡੀਗੜ੍ਹ ਵਿਖੇ 25 ਜੁਲਾਈ ਨੂੰ ਜੰਗਵੀਰ ਸਿੰਘ ਚੌਹਾਨ, ਬਲਦੇਵ ਸਿੰਘ ਨਿਹਾਲਗੜ੍ਹ, ਹਰਬੰਸ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਹੋਈ। ਇਹ ਮੀਟਿੰਗ ਪੰਜਾਬ ਵਿੱਚ ਆਏ ਹੜਾਂ ਅਤੇ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਖਾਸ ਤੌਰ ਤੇ ਸੱਦੀ ਗਈ, ਇਸ ਮੀਟਿੰਗ ਵਿੱਚ ਖਾਸਤੌਰ ਤੇ ਕਿਹਾ ਗਿਆ ਕਿ ਪੰਜਾਬ ਵਿੱਚ ਆਏ ਦਰਿਆਈ ਪਾਣੀਆਂ ਅਤੇ ਮੀਂਹ ਨਾਲ ਹੋਏ ਨੁਕਸਾਨ ਨੂੰ ਪੰਜਾਬ ਸਰਕਾਰ ਵੱਲੋਂ ਕੁਦਰਤੀ ਆਫਤ ਐਲਾਨੇ, ਅਤੇ ਜਲਦ ਤੋਂ ਜਲਦ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਇਸ ਆਫਤ ਨਾਲ ਜਿਨ੍ਹਾਂ ਦੇ ਘਰ ਗਏ ਹਨ ਉਹਨਾਂ ਲਈ ਮਕਾਨ ਉਸਾਰਨ ਲਈ ਸਰਕਾਰ ਸਪੈਸ਼ਲ ਪੈਕੇਜ ਐਲਾਨ ਕਰੇ। ਉਨ੍ਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਪਿਛਲੀ ਮੀਟਿੰਗ ਵਿੱਚ ਹੜਾਂ ਦੇ ਨੁਕਸਾਨ ਨਾਲ ਮਾਰੇ ਗਏ ਝੋਨੇ ਲਈ 100 ਏਕੜ ਪਨੀਰੀ ਬੀਜਣ ਦਾ ਐਲਾਨ ਕੀਤਾ ਸੀ ਪਰ ਉਹ ਸੌ ਏਕੜ ਤੋਂ ਕਿਤੇ ਵੱਧ ਕਿਸਾਨ ਜਥੇਬੰਦੀਆਂ ਵੱਲੋਂ ਪਨੀਰੀ ਬੀਜ ਦਿੱਤੀ ਹੈ,ਆਗੂਆਂ ਨੇ ਕਿਹਾ ਪੰਜਾਬ ਵਿੱਚ ਕਿਸਾਨਾਂ ਦਾ ਮੀਂਹ ਅਤੇ ਹੜ੍ਹ ਆਉਣ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ ਪਰ ਪੰਜਾਬ ਸਰਕਾਰ ਨੇ ਅੱਜ ਤੱਕ ਕਿਸੇ ਵੀ ਹਰ ਪੀੜਤ ਦੀ ਬਾਂਹ ਨਹੀਂ ਫੜੀ ਅਤੇ ਟੁੱਟੇ ਹੋਏ ਦਰਿਆਵਾਂ ਦੇ ਬੰਨ ਵੀ ਨੌਜਵਾਨਾਂ ਅਤੇ ਕਿਸਾਨਾਂ ਨੇ ਆਪ ਹੀ ਬੰਨੇ ਹਨ,ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਪੰਜਾਬ ਦੇ ਜ਼ਿਨਾ ਕਿਸਾਨਾਂ ਦੀ ਜ਼ਮੀਨ ਵਿੱਚ ਹੜ ਕਾਰਨ ਰੇਤ ਜਾਂ ਮਿੱਟੀ ਭਰ ਗਈ ਹੈ ਉਨ੍ਹਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਰੇਤ ਅਤੇ ਮਿੱਟੀ ਚੱਕਉਣ ਦੀ ਇਜਾਜ਼ਤ ਦੇਵੇ,ਅਖੀਰ ਵਿੱਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਇਹ ਐਲਾਨ ਕੀਤਾ ਹੈ ਇਹ 19 ਅਗਸਤ ਨੂੰ ਪੰਜਾਬ ਵਿੱਚ ਬੀਜੇਪੀ ਅਤੇ ਆਪ ਦੇ ਐਮ.ਪੀ ਐੱਮ.ਐੱਲ.ਏ ਅਤੇ ਵਜ਼ੀਰਾਂ ਦੇ ਘਰਾਂ ਦਾ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਘਿਰਾਓ ਕਰਕੇ ਚੇਤਾਵਨੀ ਪੱਤਰ ਦਿੱਤੇ ਜਾਣਗੇ ਅਤੇ ਇਹ ਵੀ ਤਾੜਨਾ ਕੀਤੀ ਹੈ ਚੇਤਾਵਨੀ ਪੱਤਰ ਐਮ.ਐਲ.ਏ,ਐਮ.ਪੀ ਅਤੇ ਵਜ਼ੀਰ ਆਪ ਰਸੀਵ ਕਰਨ ਨਹੀਂ ਤਾਂ ਉਨ੍ਹਾਂ ਦੇ ਘਰਾਂ ਮੂਹਰੇ ਅਨਮਿੱਥੇ ਸਮੇਂ ਲਈ ਪੱਕਾ ਮੋਰਚਾ ਲਾਇਆ ਜਾਵੇਗਾ ਨਾਲ ਹੀ ਆਗੂਆਂ ਨੇ ਪੰਜਾਬ ਵਿੱਚ ਸਮਾਰਟ ਮੀਟਰ(ਚਿੱਪ ਵਾਲੇ) ਲੱਗਣ ਤੋਂ ਰੋਕਣ ਲਈ ਕਿਸਾਨ ਜਥੇਬੰਦੀਆਂ ਤੇ ਆਮ ਲੋਕਾਂ ਨੂੰ ਅਪੀਲ ਵੀ ਕੀਤੀ ਹੈ।