Prime Punjab Times

Latest news
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ *SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼* ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ... ਵਾਅਦਿਆਂ ਤੋਂ ਅੱਗੇ ਵਧ ਕੇ ਫੈਸਲੇ ਲਾਗੂ ਕਰੇ ਪੰਜਾਬ ਸਰਕਾਰ : ਦਰਸ਼ਵੀਰ ਸਿੰਘ ਰਾਣਾ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ
ADVERTISEMENT
You are currently viewing ਅੱਧੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ ’ਤੇ ਤਾਬੜਤੋੜ ਫਾਇ+ਰਿੰਗ, ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਅੱਧੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ ’ਤੇ ਤਾਬੜਤੋੜ ਫਾਇ+ਰਿੰਗ, ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਬਟਾਲਾ, 9 ਜੁਲਾਈ (ਅਵਿਨਾਸ਼ ਸ਼ਰਮਾ)

: ਪੁਲਿਸ ਜ਼ਿਲ੍ਹਾ ਬਟਾਲਾ ਦੇ ਅਧੀਨ ਪੈਂਦੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਬੱਲ ਵਿੱਚ ਬੀਤੀ ਅੱਧੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਘਰ ’ਤੇ ਤਾਬੜਤੋੜ ਗੋ+ਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਇਸ ਫਾਇਰਿੰਗ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਪੀੜਤ ਕਵਲਜੀਤ ਸਿੰਘ ਪੁੱਤਰ ਸੁਲੱਖਣ ਸਿੰਘ ਨੇ ਦੱਸਿਆ ਕਿ ਰਾਤ ਨੂੰ ਪਰਿਵਾਰ ਸਮੇਤ ਰੋਟੀ ਖਾਣ ਤੋਂ ਬਾਅਦ ਉਹ ਆਰਾਮ ਕਰ ਰਹੇ ਸਨ। ਇਸੇ ਦੌਰਾਨ ਅਚਾਨਕ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਦੇ ਮੁੱਖ ਗੇਟ ’ਤੇ ਤਾਬੜਤੋੜ ਗੋ+ਲੀਆਂ ਚਲਾ ਦਿੱਤੀਆਂ। ਗੋਲੀਬਾਰੀ ਕਾਰਨ ਪਰਿਵਾਰ ਵਿੱਚ ਦਹਿਸ਼ਤ ਫੈਲ ਗਈ, ਪਰ ਕਿਸੇ ਵੀ ਮੈਂਬਰ ਨੂੰ ਕੋਈ ਸੱਟ ਨਹੀਂ ਲੱਗੀ।

ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਤ ਕਰੀਬ 9.45 ਵਜੇ ਫੋਨ ਰਾਹੀਂ ਸੂਚਨਾ ਮਿਲੀ ਸੀ ਕਿ ਕਵਲਜੀਤ ਸਿੰਘ ਦੇ ਘਰ ਦੇ ਗੇਟ ’ਤੇ ਗੋਲੀਆਂ ਚਲਾਈਆਂ ਗਈਆਂ ਹਨ। ਪੁਲਿਸ ਟੀਮ ਕਰੀਬ 15 ਮਿੰਟਾਂ ਵਿੱਚ ਮੌਕੇ ’ਤੇ ਪਹੁੰਚ ਗਈ।

ਮੁੱਢਲੀ ਜਾਂਚ ਦੌਰਾਨ ਘਰ ਦੇ ਗੇਟ ’ਤੇ ਗੋਲੀਆਂ ਲੱਗਣ ਦੇ ਨਿਸ਼ਾਨ ਮਿਲੇ ਹਨ। ਪੁਲਿਸ ਮੁਤਾਬਕ ਮੌਕੇ ਤੋਂ ਛੇ ਖੋਲ ਬਰਾਮਦ ਕੀਤੇ ਗਏ ਹਨ, ਜਦਕਿ ਗੇਟ ’ਤੇ ਸੱਤ ਗੋਲੀਆਂ ਲੱਗਣ ਦੇ ਨਿਸ਼ਾਨ ਦਿਖਾਈ ਦਿੱਤੇ ਹਨ। ਪੁਲਿਸ ਨੇ ਪੀੜਤ ਤੋਂ ਕਿਸੇ ਧਮਕੀ, ਸੋਸ਼ਲ ਮੀਡੀਆ ਵਿਵਾਦ ਜਾਂ ਨਿੱਜੀ ਰੰਜਿਸ਼ ਸਬੰਧੀ ਵੀ ਪੁੱਛਗਿੱਛ ਕੀਤੀ ਹੈ, ਪਰ ਫਿਲਹਾਲ ਕੋਈ ਠੋਸ ਕਾਰਨ ਸਾਹਮਣੇ ਨਹੀਂ ਆਇਆ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਜਲਦ ਕਾਬੂ ਕਰ ਲਿਆ ਜਾਵੇਗਾ।