Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਅਣਪਛਾਤੇ ਚੋਰ ਇੱਕ ਘਰ ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰਕੇ ਹੋਏ ਰਫੂਚੱਕਰ

ਅਣਪਛਾਤੇ ਚੋਰ ਇੱਕ ਘਰ ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰਕੇ ਹੋਏ ਰਫੂਚੱਕਰ

ਗੜ੍ਹਦੀਵਾਲਾ 23 ਅਪ੍ਰੈਲ (ਪ੍ਰਦੀਪ ਕੁਮਾਰ / ਚੌਧਰੀ) 

: ਗੜ੍ਹਦੀਵਾਲਾ ਦੇ ਨਜਦੀਕੀ ਪਿੰਡ ਢੋਲੇਵਾਲ ਵਿਖੇ ਤਿੰਨ ਮੋਟਰਸਾਈਕਲ ਅਣਪਛਾਤੇ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਘਰ ਵਿਚੋਂ ਸੋਨੇ ਦੇ ਗਹਿਣੇ ਤੇ 50/60 ਹਜਾਰ ਰੁ ਦੀ ਨਕਦੀ ਚੋਰੀ ਕਰਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗੜ੍ਹਦੀਵਾਲਾ ਪੁਲਿਸ ਨੇ ਘਟਨਾ ਤੋਂ ਲਗਭਗ 10 ਦਿਨ ਬਾਅਦ ਮੋਟਰਸਾਈਕਲ ਸਵਾਰ ਤਿੰਨ ਅਣਪਛਾਤਿਆਂ ਤੇ ਮਾਮਲਾ ਦਰਜ ਵੀ ਕੀਤਾ ਹੈ।

ਪੁਲਿਸ ਨੇ ਜਸਵਿੰਦਰ ਕੌਰ ਪਤਨੀ ਸੋਹਣ ਲਾਲ ਵਾਸੀ ਢੋਲੋਵਾਲ ਥਾਣਾ ਗੜ੍ਹਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਕਿ ਮਿਤੀ 12-4-2024 ਸਮਾਂ 09-00 ਵਜੇ ਉਹ ਸਮੇਤ ਆਪਣੇ ਲੜਕੇ ਨਾਲ ਦਵਾਈ ਲੈਣ ਲਈ ਹੁਸ਼ਿਆਰਪੁਰ ਗਈ ਸੀ ਤਾਂ ਜੱਦ ਵਾਪਸ 2-30 ਪੀ.ਐਮ ਵਜੇ ਘਰ ਆਏ ਤਾਂ ਘਰ ਦੇ ਗੇਟ ਦਾ ਤਾਲਾ ਟੁੱਟਾ ਹੋਇਆ ਸੀ ਤੇ ਅੰਦਰ ਅਲਮਾਰੀ ਖੁੱਲੀ ਪਈ ਸੀ। ਜਿਸ ਵਿੱਚੋ 50/60 ਹਜਾਰ ਰੁ;,ਸੋਨੇ ਦੇ ਗਹਿਣੇ ਇੱਕ ਚੂੜੀ ਸੋਨਾ,ਚਾਰ ਅੰਗੂਠੀਆਂ ਸੋਨਾ, ਕੋਈ ਨਾ ਮਲੂਮ ਚੋਰ ਚੋਰੀ ਕਰਕੇ ਲੈ ਗਏ।ਸੀ.ਸੀ.ਟੀ.ਵੀ ਕੈਮਰੇ ਚੈਕ ਕਰਨ ਤੇ 3 ਨਾ ਮਲੂਮ ਵਿਅਕਤੀ ਮੋਟਰਸਾਇਕਲ ਅਪਾਚੀ ਪਰ ਘੁੰਮਦੇ ਦਿਖਾਈ ਦਿੱਤੇ। ਗੜ੍ਹਦੀਵਾਲਾ ਪੁਲਿਸ ਫਿਲਹਾਲ ਤਿੰਨ ਨਾ ਮਾਲੂਮ ਤੇ ਮਾਮਲਾ ਦਰਜ ਕੀਤਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਤੱਕ ਪਹੁੰਚ ਪਾਉਂਦੀ ਹੈ ਜਾਂ ਨਹੀਂ।

 

error: copy content is like crime its probhihated