Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਖ਼ਰਾਬੇ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਖ਼ਰਾਬੇ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

 ਹੁਸ਼ਿਆਰਪੁਰ (ਬਿਊਰੋ) 
8 ਅਪ੍ਰੈਲ : ਪਿਛਲੇ ਕੁਝ ਦਿਨਾਂ ਤੋਂ ਹੋਈ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਖ਼ਰਾਬੇ ਸਬੰਧੀ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਪਿੰਡ ਭਟੋਲੀਆਂ, ਰੋੜਾਂ, ਫ਼ਾਂਬੜਾ ਆਦਿ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਮੁਆਇਨਾ ਕਰਦਿਆਂ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਜਿਨ੍ਹਾਂ ਕਿਸਾਨਾਂ ਦਾ ਖਰਾਬਾ ਹੋਇਆ ਹੈ, ਉਨ੍ਹਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ੇ ਲਈ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਫਸਲਾਂ ਦੇ ਹੋਏ ਨੁਕਸਾਨ ਦੀ ਪ੍ਰਤੀਸ਼ਤਤਾ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਵੇਗਾ।
 ਇਸ ਦੌਰਾਨ ਐਸ.ਡੀ.ਐਮ.  ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਤੋਂ ਇਲਾਵਾ ਮਾਲ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਕਿਸਾਨ ਵੀ ਹਾਜ਼ਰ ਸਨ।