Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਅਣਪਛਾਤੇ ਹਥਿਆਰਬੰਦ ਨੌਜਵਾਨਾਂ ਨੇ ਪਿੰਡ ਜਗਪਾਲਪੁਰ ਦੇ ਪੰਚਾਇਤ ਮੈਂਬਰ ਦਵਿੰਦਰ ਪਾਲ ਨੂੰ ਕੀਤਾ ਗੰਭੀਰ ਜਖਮੀ

ਅਣਪਛਾਤੇ ਹਥਿਆਰਬੰਦ ਨੌਜਵਾਨਾਂ ਨੇ ਪਿੰਡ ਜਗਪਾਲਪੁਰ ਦੇ ਪੰਚਾਇਤ ਮੈਂਬਰ ਦਵਿੰਦਰ ਪਾਲ ਨੂੰ ਕੀਤਾ ਗੰਭੀਰ ਜਖਮੀ

ਫਗਵਾੜਾ (ਲਾਲੀ ਦਾਦਰ) 
* ਭੋਗਪੁਰ ਸਥਿਤ ਧਾਰਮਿਕ ਅਸਥਾਨ ਦੇ ਨਜ਼ਦੀਕ ਹੋਈ ਵਾਰਦਾਤ

26 ਫਰਵਰੀ :  ਫਗਵਾੜਾ ਦੇ ਸ਼ਹਿਰੀ ਤੇ ਪੇਂਡੂ ਇਲਾਕਿਆਂ ‘ਚ ਕਾਨੂੰਨ ਵਿਵਸਥਾ ਦੀ ਹਾਲਤ ਪਿਛਲੇ ਕੁਝ ਸਮੇਂ ਤੋਂ ਬਹੁਤ ਹੀ ਤਰਸਯੋਗ ਬਣੀ ਹੋਈ ਹੈ। ਚੋਰੀਆਂ, ਲੁੱਟਾਂ, ਖੋਹਾਂ ਦੀਆਂ ਲਗਾਤਾਰ ਸਾਹਮਣੇ ਆ ਰਹੀਆਂ ਘਟਨਾਵਾਂ ਤੋਂ ਬਾਅਦ ਹੁਣ ਪਿੰਡ ਜਗਪਾਲਪੁਰ ਦੇ ਪੰਚਾਇਤ ਮੈਂਬਰ ਨੂੰ ਅਣਪਛਾਤੇ ਹਥਿਆਰਬੰਦ ਨੌਜਵਾਨਾਂ ਵਲੋਂ ਹਮਲਾ ਕਰਕੇ ਗੰਭੀਰ ਜਖ਼ਮੀ ਕਰਨ ਦਾ ਸਮਾਚਾਰ ਮਿਲਿਆ ਹੈ। ਸਿਵਲ ਹਸਪਤਾਲ ਫਗਵਾੜਾ ‘ਚ ਜੇਰੇ ਇਲਾਜ ਮੈਂਬਰ ਪੰਚਾਇਤ ਦਵਿੰਦਰ ਪਾਲ ਪੁੱਤਰ ਸੁਰਿੰਦਰ ਪਾਲ ਵਾਸੀ ਜਗਪਾਲਪੁਰ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 8 ਵਜੇ ਉਹ ਆਪਣੀ ਬਲੈਰੋ ਕਾਰ ਨੰਬਰ ਪੀਬੀ 08 ਡੀ ਐਸ 3443 ਵਿਚ ਸਵਾਰ ਹੋ ਕੇ ਜਦੋਂ ਪਿੰਡ ਤੋਂ ਫਗਵਾੜਾ ਕਿਸੇ ਕੰਮ ਲਈ ਜਾ ਰਿਹਾ ਸੀ ਤਾਂ ਗੁਰਦੁਆਰਾ ਸ੍ਰੀ ਹਰਗੋਬਿੰਦਗੜ੍ਹ ਭੋਗਪੁਰ ਮੋੜ ਦੇ ਨਜਦੀਕ ਅਚਾਨਕ ਇਕ ਮੋਟਰਸਾਇਕਲ ‘ਤੇ ਸਵਾਰ ਤਿੰਨ ਨੌਜਵਾਨ ਜਿਹਨਾਂ ਨੇ ਆਪਣੇ ਢਕੇ ਹੋਏ ਸਨ, ਉਹਨਾਂ ਦੀ ਗੱਡੀ ਦੇ ਅੱਗੇ ਮੋਟਰਸਾਇਕਲ ਲਗਾ ਲਿਆ। ਫਿਰ ਉਹਨਾਂ ਨੇ ਉਸਦੇ ਘਰ ਦਾ ਨਾਮ ਲੈ ਕੇ ਪੁੱਛਿਆ ਕਿ ਤੂੰ ਹੈੱਪੀ ਪੰਚਾਇਤ ਮੈਂਬਰ ਹੈਂ ਤਾਂ ਜਦੋਂ ਉਸਨੇ ਹਾਮੀ ਭਰੀ ਤਾਂ ਉਕਤ ਨੌਜਵਾਨਾਂ ਨੇ ਉਸਨੂੰ ਗੱਡੀ ਵਿਚੋਂ ਖਿੱਚ ਕੇ ਬਾਹਰ ਕੱਢ ਲਿਆ ਅਤੇ ਤੇਜਧਾਰ ਹਥਿਆਰਾਂ ਨਾਲ ਉਸਦੇ ਸਿਰ ਅਤੇ ਹੋਰ ਸਰੀਰਕ ਅੰਗਾਂ ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਅਚਾਨਕ ਹੋਏ ਹਮਲੇ ਨਾਲ ਉਹ ਬੇਹੋਸ਼ ਹੋ ਗਿਆ ਅਤੇ ਹਮਲਾਵਰ ਆਪਣੇ ਵਲੋਂ ਉਸਨੂੰ ਮਰਿਆ ਜਾਣ ਕੇ ਸੁੱਟ ਗਏ ਸੀ। ਜਿਸ ਤੋਂ ਬਾਅਦ ਉਸਨੂੰ ਸਿਵਲ ਹਸਪਤਾਲ ਫਗਵਾੜਾ ਵਿਚ ਦਾਖਲ ਕਰਵਾਇਆ ਗਿਆ ਹੈ। ਦਵਿੰਦਰ ਪਾਲ ਅਨੁਸਾਰ ਉਸਦੀ ਸੋਨੇ ਦੀ ਚੈਨ ਅਤੇ ਗੱਡੀ ਵਿਚ ਪਏ ਗਿਆਰਾਂ ਹਜਾਰ ਰੁਪਏ ਵੀ ਹਮਲਾਵਰਾਂ ਵਲੋਂ ਲੁੱਟੇ ਗਏ ਹਨ। ਪੁਲਿਸ ਨੂੰ ਮਾਮਲੇ ਦੀ ਸੂਚਨਾ ਦੇ ਦਿੱਤੀ ਗਈ ਹੈ ਅਤੇ ਪੁਲਿਸ ਤਫਤੀਸ਼ ਦਾ ਦੌਰ ਜਾਰੀ ਹੈ। ਇਸ ਦੌਰਾਨ ਕਸ਼ਮੀਰ ਸਿੰਘ ਮਾਹੀ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ, ਕੁਲਦੀਪ ਸਿੰਘ ਮਾਹੀ ਸਾਬਕਾ ਬਲਾਕ ਸੰਮਤੀ ਮੈਂਬਰ ਤੋਂ ਇਲਾਵਾ ਬਲਦੇਵ ਸਿੰਘ ਪ੍ਰਧਾਨ ਸਪੋਰਟਸ ਕਲੱਬ ਜਗਪਾਲਪੁਰ ਤੇ ਗੁਰਦਾਵਰ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਜਗਪਾਲਪੁਰ ਨੇ ਮੈਂਬਰ ਹਾਜਰ ਸਨ।

error: copy content is like crime its probhihated