Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing *ਯੂ.ਪੀ.ਵਿਚ ਸਿੱਖ ਪਰਿਵਾਰਾਂ ਦੇ ਘਰਾਂ ਅਤੇ ਪਵਿੱਤਰ ਲੰਗਰ ਹਾਲ ‘ਚ ਕੀਤੀ ਭੰਨਤੋੜ ਨਿੰਦਣਯੋਗ : ਸਤਨਾਮ ਸਿੰਘ ਜਲਵਾਹਾ*

*ਯੂ.ਪੀ.ਵਿਚ ਸਿੱਖ ਪਰਿਵਾਰਾਂ ਦੇ ਘਰਾਂ ਅਤੇ ਪਵਿੱਤਰ ਲੰਗਰ ਹਾਲ ‘ਚ ਕੀਤੀ ਭੰਨਤੋੜ ਨਿੰਦਣਯੋਗ : ਸਤਨਾਮ ਸਿੰਘ ਜਲਵਾਹਾ*

*ਯੂ.ਪੀ. ‘ਚ ਸਿੱਖ ਪਰਿਵਾਰਾਂ ਦੇ ਘਰਾਂ ਅਤੇ ਪਵਿੱਤਰ ਲੰਗਰ ਹਾਲ ਵਿੱਚ ਕੀਤੀ ਭੰਨਤੋੜ ਨਿੰਦਣਯੋਗ : ਸਤਨਾਮ ਸਿੰਘ ਜਲਵਾਹਾ*

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਉੱਪ ਪ੍ਰਧਾਨ ਅਤੇ ਪੰਜਾਬ ਦੇ ਸੀਨੀਅਰ ਬੁਲਾਰੇ ਸਤਨਾਮ ਸਿੰਘ ਜਲਵਾਹਾ ਜੀ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ’ਚ ਰਹਿੰਦੇ ਸਿੱਖ ਪਰਿਵਾਰਾਂ ਦੇ ਘਰਾਂ ਦੀ ਭੰਨਤੋੜ ਅਤੇ ਪਵਿੱਤਰ ਲੰਗਰ ਹਾਲ ਨੂੰ ਢਾਹੁਣ ਦੀਆਂ ਘਟਨਾਵਾਂ ਬੇਹੱਦ ਨਿੰਦਣਯੋਗ ਹਨ। ਸਤਨਾਮ ਜਲਵਾਹਾ ਜੀ ਨੇ ਕਿਹਾ ਕਿ ਮੁਰਾਦਾਬਾਦ ’ਚ ਸਿੱਖ ਪਰਿਵਾਰ ਸ਼ਾਂਤੀ ਨਾਲ ਰਹਿ ਰਹੇ ਹਨ ਅਤੇ ਉਨ੍ਹਾਂ ਦੇ ਘਰਾਂ ’ਤੇ ਹਮਲਾ ਕਰਕੇ ਭੰਨਤੋੜ ਕੀਤੀ ਗਈ,ਜੋਕਿ ਬਹੁਤ ਨਿੰਦਣਯੋਗ ਘਟਨਾ ਹੈ। ਸਿੱਖ ਪਰਿਵਾਰਾਂ ਦੇ ਘਰਾਂ ਦੀ ਭੰਨਤੋੜ ਤੋਂ ਇਲਾਵਾ ਸ਼ਰਾਰਤੀ ਅਨਸਰਾਂ ਵੱਲੋਂ ਗੁਰੂ ਘਰ ਦੇ ਪਵਿੱਤਰ ਲੰਗਰ ਹਾਲ ਦੀ ਭੰਨਤੋੜ ਕਰਕੇ ਤਣਾਅ ਪੈਦਾ ਕੀਤਾ ਗਿਆ। ਉੱਤਰ ਪ੍ਰਦੇਸ਼ ਸਰਕਾਰ ਨੂੰ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਅਤੇ ਘੱਟ ਗਿਣਤੀ ਵਿੱਚ ਰਹਿ ਰਹੇ ਮੁਰਾਦਾਬਾਦ ਦੇ ਸਿੱਖ ਪਰਿਵਾਰਾਂ ਨੂੰ ਜ਼ਰੂਰੀ ਸੁਰੱਖਿਆ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ। ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਜਿਨ੍ਹਾਂ ਸਿੱਖ ਪਰਿਵਾਰਾਂ ਦਾ ਨੁਕਸਾਨ ਹੋਇਆ ਹੈ, ਨੂੰ ਵੀ ਸੂਬਾ ਸਰਕਾਰ ਵੱਲੋਂ ਬਣਦਾ ਮੁਆਵਜ਼ਾ ਦਿੱਤਾ ਜਾਵੇ।ਸੂਬਾ ਸਰਕਾਰ ਨੂੰ ਸਿੱਖ ਪਰਿਵਾਰਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਅਜਿਹੇ ਹਾਲਾਤ ਪੈਦਾ ਨਾ ਹੋਣ।