Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਜ਼ਿਲ੍ਹਾ ਵਾਸੀ 8 ਸਾਲ ਪੁਰਾਣੇ ਆਧਾਰ ਕਾਰਡ ਨੂੰ ਕਰਵਾਉਣ ਅਪਡੇਟ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਵਾਸੀ 8 ਸਾਲ ਪੁਰਾਣੇ ਆਧਾਰ ਕਾਰਡ ਨੂੰ ਕਰਵਾਉਣ ਅਪਡੇਟ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ(ਬਿਊਰੋ (ਬਿਊਰੋ) 

4 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਆਧਾਰ ਕਾਰਡ ਅਪਡੇਟ ਕਰਨ ਲਈ ਕਿਹਾ ਹੈ। ਉਨ੍ਹਾਂ ਆਧਾਰ ਕਾਰਡ ਧਾਰਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਨੇ ਪਿਛਲੇ 8 ਸਾਲਾਂ ਤੋਂ ਆਪਣਾ ਆਧਾਰ ਕਾਰਡ ਅਪਡੇਟ ਨਹੀਂ ਕੀਤਾ ਹੈ, ਉਹ ਆਪਣੇ ਆਧਾਰ ਕਾਰਡ ਆਨਲਾਈਨ ਪੋਰਟਲ ਮਾਈ ਆਧਾਰ, m.adhaar ਐਪ ਰਾਹੀਂ ਜਾਂ ਆਫਲਾਈਨ ਨਜ਼ਦੀਕ ਦੇ ਆਧਾਰ ਸੈਂਟਰ ਵਿਚ ਜਾ ਕੇ ਆਪਣੇ ਪਹਿਚਾਣ ਸਬੂਤ ਪੱਤਰ ਜਾਂ ਪਤੇ ਦੇ ਸਬੂਤ ’ਤੇ ਪ੍ਰਮਾਣਿਕ ਦਸਤਾਵੇਜ਼ਾਂ ਨਾਲ ਆਧਾਰ ਨੂੰ ਅਪਡੇਟ ਕਰਵਾਉਣਾ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਹਾਕੇ ਵਿਚ ਵਿਲੱਖਣ 12 ਅੰਕਾਂ ਵਾਲਾ ਪਹਿਚਾਣ ਨੰਬਰ ਭਾਰਤ ਦੇ ਨਿਵਾਸੀਆਂ ਦੀ ਪਹਿਚਾਣ ਵਿਚ ਇਕ ਸਰਵ ਪ੍ਰਮਾਣਿਤ ਸਬੂਤ ਵਜੋਂ ਉਭਰਿਆ ਹੈ। ਆਧਾਰ ਵਿਚ ਦਸਤਾਵੇਜ਼ਾਂ ਨੂੰ ਅਪਡੇਟ ਰੱਖਣਾ ਜੀਵਨ ਨੂੰ ਆਸਾਨ ਬਣਾਉਣ, ਬਿਹਤਰ ਸੇਵਾ ਪ੍ਰਦਾਨ ਕਰਨ ਵਿਚ ਮਦਦ ਕਰਨ ਦੇ ਨਾਲ-ਨਾਲ ਸਹੀ ਪ੍ਰਮਾਣਿਕਤਾ ਨੂੰ ਸਮਰੱਥ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਨਾਗਰਿਕਾਂ ਦੇ ਹਿੱਤ ਵਿਚ ਹੈ ਕਿ ਉਹ ਆਪਣੇ ਆਧਾਰ ਨੂੰ ਪਹਿਚਾਣ ਦੇ ਮੌਜੂਦਾ ਸਬੂਤ ਤੇ ਪਤੇ ਦੇ ਸਬੂਤ ਦੇ ਨਾਲ-ਨਾਲ ਸਮੇਂ-ਸਮੇਂ ’ਤੇ ਅਪਡੇਟ ਕਰਵਾਉਂਦੇ ਰਹਿਣ ਕਿਉਂਕਿ ਵੱਡੀ ਗਿਣਤੀ ਵਿਚ ਕੇਂਦਰੀ ਅਤੇ ਰਾਜ ਸਰਕਾਰ ਦੀਆਂ ਸਕੀਮਾਂ ਅਤੇ ਵਿੱਤੀ ਸੰਸਥਾਵਾਂ ਵਰਗੇ ਬੈਂਕ ਆਦਿ ਆਪਣੇ ਗਾਹਕਾਂ ਨੂੰ ਪ੍ਰਮਾਣਿਤ ਕਰਨ ਅਤੇ ਆਨਬੋਰਡ ਕਰਨ ਲਈ ਆਧਾਰ ਦੀ ਵਰਤੋਂ ਕਰਦੇ ਹਨ।
ਕੋਮਲ ਮਿੱਤਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਮੋਬਾਇਲ ਨੰਬਰ ਜਾਂ ਈਮੇਲ ਆਈ.ਡੀ ਨੂੰ ਆਧਾਰ ਵਿਚ ਅਪਡੇਟ ਕਰਨ ਦੇ ਨਾਲ-ਨਾਲ 5 ਸਾਲ ਜਾਂ 15 ਸਾਲ ਦੀ ਉਮਰ ਦੇ ਬੱਚਿਆਂ ਲਈ ਬਾਇਓਮੈਟ੍ਰਿਕ ਅਪਡੇਟ ਕਰਵਾਉਣਾ ਯਕੀਨੀ ਬਣਾਉਣ।