Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing UPDATED.. ਪਿੰਡ ਖਿਆਲਾ ਵਿਖੇ ਬੋਰਵੈੱਲ ਚ ਡਿੱਗੇ 6 ਸਾਲਾਂ ਬੱਚੇ ਨੂੰ ਬਾਹਰ ਕੱਢਣ ਲਈ ਵੱਖ ਵੱਖ ਟੀਮਾਂ ਜੁੱਟੀਆਂ,ਜਿਲਾ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ ਤੇ ਪਹੁੰਚੇ

UPDATED.. ਪਿੰਡ ਖਿਆਲਾ ਵਿਖੇ ਬੋਰਵੈੱਲ ਚ ਡਿੱਗੇ 6 ਸਾਲਾਂ ਬੱਚੇ ਨੂੰ ਬਾਹਰ ਕੱਢਣ ਲਈ ਵੱਖ ਵੱਖ ਟੀਮਾਂ ਜੁੱਟੀਆਂ,ਜਿਲਾ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ ਤੇ ਪਹੁੰਚੇ

UPDATED.. ਬੋਰਵੈੱਲ ਚ ਡਿੱਗੇ 6 ਸਾਲਾਂ ਬੱਚੇ ਨੂੰ ਬਾਹਰ ਕੱਢਣ ਲਈ ਵੱਖ ਵੱਖ ਟੀਮਾਂ ਜੁੱਟੀਆਂ,ਜਿਲਾ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ ਤੇ ਪਹੁੰਚੇ

ਗੜ੍ਹਦੀਵਾਲਾ (ਚੌਧਰੀ/ ਕਮਲਜੀਤ ਭਟੋਆ /ਯੋਗੇਸ਼ ਗੁਪਤਾ ) : ਅੱਜ ਸਵੇਰੇ ਜਿਲਾ ਹੁਸ਼ਿਆਰਪੁਰ ਦੇ ਹਲਕਾ ਗੜ੍ਹਦੀਵਾਲਾ ਦੇ ਅਧੀਨ ਪੈਂਦੇ ਪਿੰਡ ਖਿਆਲਾ ਵਿਖੇ ਇੱਕ 6 ਸਾਲਾ ਬੱਚੇ ਦੇ ਬੋਰਵੈੱਲ ਚ ਡਿੱਗਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਸੀ। ਜਿਸ ਨੂੰ ਬੋਰਵੈੱਲ ਚੋਂ ਬਾਹਰ ਕੱਢਣ ਲਈ ਵੱਖ-ਵੱਖ ਟੀਮਾਂ ਜੁੱਟੀਆਂ ਹੋਈਆਂ ਹਨ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ, ਹਲਕਾ ਵਿਧਾਇਕ ਡਾ ਰਵਜੋਤ ਸਿੰਘ, ਜਿਲਾ ਡਿਪਟੀ ਕਮਿਸ਼ਨਰ ਸੰਦੀਪ ਹੰਸ, ਐਸ ਐਸ ਪੀ ਸਰਤਾਜ ਸਿੰਘ ਚਾਹਲ, ਐਸ ਡੀ ਐਮ ਦਸੂਹਾ ਰਣਧੀਰ ਸਿੰਘ, ਨਾਇਬ ਤਹਿਸੀਲਦਾਰ ਗੜ੍ਹਦੀਵਾਲਾ, ਐਸ ਐਚ ਓ ਗੜ੍ਹਦੀਵਾਲਾ ਪ੍ਰਦੀਪ ਸਿੰਘ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਮੌਕੇ ਤੇ ਪਹੁੰਚ ਚੁੱਕੇ ਹਨ। ਆਰਮੀ ਦੀ ਵੀ ਇੱਕ ਟੀਮ ਮੌਕੇ ਤੇ ਪਹੁੰਚ ਚੁੱਕੀ ਹੈ। ਇਸ ਬੱਚੇ ਦਾ ਨਾਂ ਰਿਤਿਕ ਰੋਸ਼ਨ ਪੁਤਰ ਰਜਿੰਦਰ ਸਿੰਘ ਪ੍ਰਵਾਸੀ ਮਜ਼ਦੂਰ ਦਾ ਦੱਸਿਆ ਜਾ ਰਿਹਾ ਹੈ। ਐਨ ਡੀ ਆਰ ਐਫ ਦੀ ਟੀਮ ਵੀ ਕੁੱਝ ਸਮੇਂ ਵਿਚ ਘਟਨਾ ਵਾਲੀ ਥਾਂ ਤੇ ਪਹੁੰਚ ਵਾਲੀ ਹੈ। ਵੱਖ ਵੱਖ ਟੀਮਾਂ ਵਲੋਂ ਬੱਚੇ ਨੂੰ ਬੋਰਵੈੱਲ ਵਿਚ ਆਕਸੀਜਨ ਤੇ ਹੋਰ ਸਾਮਗਰੀ ਪਹੁੰਚਾਈ ਜਾ ਰਹੀ ਹੈ। ਇਸ ਭਾਰੀ ਗਿਣਤੀ ਵਿਚ ਹਲਕੇ ਦੇ ਪਹੁੰਚ ਚੁੱਕੇ ਹਨ। ਸਾਡੀ ਟੀਮ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹੈ ਕਿ ਜਲਦ ਸਹੀ ਸਲਾਮਤ ਬੱਚੇ ਨੂੰ ਬਾਹਰ ਕੱਢ ਲਿਆ ਜਾਵੇਗਾ

 ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਇਸ ਘਟਨਾ ਤੇ ਕੀਤਾ ਟਵੀਟ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਹੁਸ਼ਿਆਰਪੁਰ ‘ਚ 6 ਸਾਲਾ ਬੱਚਾ ਬੋਰਵੈੱਲ ‘ਚ  ਅਚਾਨਕ ਡਿੱਗ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਤੇ ਹਲਕਾ ਵਿਧਾਇਕ ਮੌਕੇ ‘ਤੇ ਮੌਜੂਦ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੇਰਾ ਲਗਾਤਾਰ ਰਾਬਤਾ ਹੈ। ਬਚਾਅ ਕਾਰਜ ਜਾਰੀ ਹਨ।