Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing UPDATED.. ਨਿਜੀ ਸਕੂਲ ਬੱਸ ਤੇ ਟਰਾਲੇ ਵਿਚਕਾਰ ਜਬਰਦਸਤ ਟੱਕਰ, ਇੱਕ ਵਿਦਿਆਰਥੀ ਦੀ ਮੌਤ,13 ਜਖਮੀ

UPDATED.. ਨਿਜੀ ਸਕੂਲ ਬੱਸ ਤੇ ਟਰਾਲੇ ਵਿਚਕਾਰ ਜਬਰਦਸਤ ਟੱਕਰ, ਇੱਕ ਵਿਦਿਆਰਥੀ ਦੀ ਮੌਤ,13 ਜਖਮੀ

ਦਸੂਹਾ 29 ਜੁਲਾਈ (ਚੌਧਰੀ) : ਹੁਸ਼ਿਆਰਪੁਰ ਦੇ ਅਧੀਨ ਪੈਂਦੇ ਸ਼ਹਿਰ ਦਸੂਹਾ ‘ਚ ਸ਼ੁੱਕਰਵਾਰ ਸਵੇਰੇ ਦਸੂਹਾ ਪਠਾਨਕੋਟ ਨੈਸ਼ਨਲ ਹਾਈਵੇ ਤੇ ਇਕ ਸਕੂਲੀ ਬੱਸ ਨੂੰ ਟਰੱਕ ਨੇ ਪਿੱਛਿਓਂ ਟੱਕਰ ਮਾਰ ਦਿੱਤੀ। ਹਾਦਸੇ ‘ਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਤੇ 13 ਵਿਦਿਆਰਥੀ ਜ਼ਖ਼ਮੀ ਹੋ ਗਏ। ਮ੍ਰਿਤਕ ਹਰਮਨ ਪਿੰਡ ਲੋਧੀ ਚੱਕ ਟਾਂਡਾ ਦਾ ਰਹਿਣ ਵਾਲਾ ਸੀ। ਹਾਦਸਾ ਸਵੇਰੇ 7.15 ਦੇ ਕਰੀਬ ਰਿਲਾਇੰਸ ਪੈਟਰੋਲ ਪੰਪ ਦੇ ਨਜ਼ਦੀਕ ਵਾਪਰਿਆ। ਬੱਸ ਵਿਚ ਲਗਭਗ 40 ਦੇ ਕਰੀਬ ਵਿਦਿਆਰਥੀ ਸਵਾਰ ਸਨ। ਬੱਚੇ ਪੂਰੀ ਤਰਾਂ ਸਹਿਮ ਗਏ ਸਨ। ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਪਹੁੰਚਾਇਆ ਗਿਆ । 3 ਜਖਮੀ ਵਿਦਿਆਰਥੀਆਂ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਜਲੰਧਰ ਰੈਫਰ ਕੀਤਾ ਗਿਆ ਹੈ।
।ਸੂਚਨਾ ਮਿਲਦੇ ਹੀ ਦਸੂਹਾ ਪੁਲਸ ਘਟਨਾ ਵਾਲੀ ਥਾਂ ਤੇ ਪਹੁੰਚ ਅਤੇ ਘਟਨਾ ਦਾ ਜਾਇਜ਼ਾ ਲਿਆ। ਸੂਚਨਾ ਮਿਲਦੇ ਹੀ ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਘੁੰਮਣ, ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਜਖਮੀ ਵਿਦਿਆਰਥੀਆਂ ਦਾ ਹਾਲ ਜਾਨਣ ਲਈ ਦਸੂਹਾ ਸਿਵਿਲ ਹਸਪਤਾਲ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਜਾਣਕਾਰੀ ਅਨੁਸਾਰ ਸੇਂਟ ਪਾਲ ਕਾਨਵੈਂਟ ਸਕੂਲ ਦਸੂਹਾ ਦੀ ਬੱਸ ਨੰਬਰ ਪੀ ਬੀ 07 ਵੱਖ-ਵੱਖ ਪਿੰਡਾਂ ਦੇ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ।