Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੱਖ-ਵੱਖ ਵਿਭਾਗਾਂ..

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੱਖ-ਵੱਖ ਵਿਭਾਗਾਂ..

ਹੁਸਿਆਰਪੁਰ(ਬਿਊਰੋ) 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੱਖਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

7 ਸਤੰਬਰ : ਮਾਣਯੋਗ ਸ਼੍ਰੀਮਤੀ ਅਮਰਜੋਤ ਭੱਟੀ, ਜ਼ਿਲ੍ਹਾ ਤੇ ਸ਼ੈਸ਼ਨ ਜੱਜਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼੍ਰੀਮਤੀ ਅਪਰਾਜੀਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਮਿਤੀ 12 ਨਵੰਬਰ 2022 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਲਈ ਵੱਖ-ਵੱਖ ਵਿਭਾਗਾਂ ਜਿਵੇਂ ਕਿ ਡਿਪਟੀ ਚੀਫ ਇੰਜੀਨਅਰ, ਸਰਕਲ ਦਫਤਰ, ਪੀ.ਐਸ.ਪੀ.ਸੀ.ਐਲ.,ਹੁਸ਼ਿਆਰਪੁਰ, ਐਕਸੀਅਨ,ਜ਼ਿਲ੍ਹਾ ਡਵੀਜ਼ਨ,ਪੀ .ਐਸ.ਪੀ.ਸੀ.ਐਲ, ਹੁਸ਼ਿਆਰਪੁਰ,ਐਕਸੀਅਨ-2 ਸਬ-ਅਰਬ ਨਡਵੀਜ਼ਨ, ਪੀ.ਐਸ.ਪੀ.ਸੀ.ਐਲ., ਹੁਸ਼ਿਆਰਪੁਰ, ਬੀ.ਐਸ.ਐਨ.ਐਲ., ਹੁਸ਼ਿਆਰਪੁਰ ਅਤੇ ਬੀ.ਡੀ.ਪੀ.ਓ. ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਮੀਟਿੰਗ ਦੌਰਾਨ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਇਨ੍ਹਾਂ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਇਸ ਲੋਕ ਅਦਾਲਤ ਵਿੱਚ ਵੱਧ-ਤੋਂ-ਵੱਧ ਪ੍ਰੀ-ਲੀਟੀਗੇਟੀਵ ਕੇਸ ਲੈ ਕੇ ਆਉਣ ਤਾਂ ਜੋ ਵੱਧ-ਤੋਂ-ਵੱਧ ਕੇਸਾਂ ਦਾ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਨਿਪਟਾਰਾ ਕੀਤਾ ਜਾ ਸਕੇ ਅਤੇ ਜਿਹੜੇ ਕੇਸ ਕੋਰਟਾਂ ਵਿੱਚ ਪੈਡਿੰਗ ਚੱਲ ਰਹੇ ਹਨ ਉਨ੍ਹਾਂ ਕੇਸਾਂ ਨੂੰ ਵੀ ਲੋਕ ਅਦਾਲਤ ਵਿੱਚ ਅਰਜ਼ੀ ਦੇ ਕੇ ਸਬੰਧਤ ਕੋਰਟ ਵਿੱਚ ਲਗਾਇਆ ਜਾ ਸਕਦਾ ਹੈ, ਕਿਉਂਕਿ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ, ਇਸ ਫੈਸਲੇ ਦੀ ਕੋਈ ਅਪੀਲ ਨਹੀਂ ਹੁੰਦੀ ਅਤੇ ਲੋਕ ਅਦਾਲਤ ਵਿੱਚ ਲੱਗੀ ਕੋਰਟ ਫੀਸ ਵੀ ਵਾਪਿਸ ਹੋ ਜਾਂਦੀ ਹੈ ਅਤੇ ਵੱਧ-ਤੋਂ-ਵੱਧ ਲੋਕ, ਇਸ ਲੋਕ ਅਦਾਲਤ ਵਿੱਚ ਕੇਸ ਲਗਾ ਕੇ ਇਸ ਦਾ ਲਾਭ ਪ੍ਰਾਪਤ ਕਰ ਸਕਣ ਅਤੇ ਬੀ.ਡੀ.ਪੀ.ਓ. ਨੂੰ ਖਾਸ ਹਦਾਇਤਾਂ ਕੀਤੀਆਂ ਕਿ ਵੱਧ-ਤੋਂ-ਵੱਧ ਪਿੰਡਾਂ ਦੇ ਮੰਦਿਰ ਅਤੇ ਗੁਰਦੁਆਰਿਆਂ ਵਿੱਚ ਸਪੀਕਰ ਰਾਹੀਂ ਮਿਤੀ 12 ਨਵੰਬਰ 2022  ਨੂੰ ਜ਼ਿਲ੍ਹਾ ਕਚੈਹਰੀ ਵਿਖੇ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਪ੍ਰਚਾਰ ਕੀਤਾ ਜਾਵੇ ਅਤੇ ਸੈਮੀਨਾਰਾ ਲਗਾਉਣ ਲਈ ਗ੍ਰਾਮ ਪੰਚਾਇਤ ਦੇ ਪੰਚ-ਸਰਪੰਚ ਨੂੰ ਵੀ ਸਮੇਂ ਸਿਰ ਸੂਚਿਤ ਕੀਤਾ ਜਾਵੇ ਤਾਂ ਜੋ ਉਹ ਮੁਫਤ ਕਾਨੂੰਨੀ ਸਹਾਇਤਾ ਦੀ ਪਬਲੀਸਿਟੀ ਵੱਧ-ਚੜ੍ਹ ਕੇ ਕਰ ਸਕਣ।

            ਉਪਰਕੋਤ ਤੋਂ ਇਲਾਵਾ ਮਾਣਯੋਗ ਸ਼੍ਰੀਮਤੀ ਅਮਰਜੋਤ ਭੱਟੀ, ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਜੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮਾਣਯੋਗ ਸ਼੍ਰੀਮਤੀ ਅਪਰਾਜੀਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਮੋਨੇਟਰਿੰਗ ਅਤੇ ਮੇਨਟਰਿੰਗ ਕਮੇਟੀ ਦੀ ਮੀਟਿੰਗ ਦੇ ਚੈਅਰਮੇਨ ਸ਼੍ਰੀ ਜੇ.ਐਸ. ਖੁਰਮੀ ਅਡੀਸ਼ਨਲ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ, ਹੁਸ਼ਿਆਰਪੁਰ ਦੀ ਦੇਖ-ਰੇਖ ਵਿੱਚ ਕੀਤੀ ਗਈ। ਇਸ ਮੌਕੇ ਤੇ ਸ਼੍ਰੀਮਤੀ ਅਪਰਾਜੀਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਮੈਂਬਰ ਵਜੋਂ ਅਤੇ ਸ਼੍ਰੀ ਚੰਦਰ ਸ਼ੇਖ ਮਰਵਾਹਾ ਮੈਂਬਰ ਵਜੋਂ ਹਾਜ਼ਰ ਸਨ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋਕਾਂ ਤੱਕ ਪਹੁੰਚਾਈ ਗਈ ਮੁਫਤ ਕਾਨੂੰਨੀ ਸਹਾਇਤਾ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਮਿਤੀ 12 ਨਵੰਬਰ  ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚੈਹਰੀਆਂ, ਹੁਸ਼ਿਆਰਪੁਰ ਅਤੇ ਸਬ-ਡਵੀਜ਼ਨ ਪੱਧਰ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਬਾਰੇ ਚਰਚਾ ਕੀਤੀ ਗਈ।

error: copy content is like crime its probhihated