Prime Punjab Times

Latest news
KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..  
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 24 ਜੂਨ(ਬਿਊਰੋ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਵਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਵਰਦੀਆਂ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
ਇਸੇ ਤਰ੍ਹਾਂ ਜਾਰੀ ਕੀਤੇ ਇਕ ਹੋਰ ਹੁਕਮ ਤਹਿਤ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ-ਸ਼ਾਦੀਆਂ ਜਾਂ ਕਿਸੇ ਹੋਰ ਮੌਕੇ ’ਤੇ ਕਿਸੇ ਵੀ ਤਰ੍ਹਾਂ ਦੇ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਾ ਕਰੇ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਜਿਨ੍ਹਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਇਹ ਹੁਕਮ ਉਨ੍ਹਾਂ ’ਤੇ ਲਾਗੂ ਨਹੀਂ ਹੋਣਗੇ।
ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ।
ਜ਼ਿਲਾ ਮੈਜਿਸਟਰੇਟ ਵਲੋਂ ਜ਼ਿਲੇ ਦੀਆਂ ਹੱਦਾਂ ਅੰਦਰ ਬਿਨ੍ਹਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜ਼ੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ ਧਾਰ ਟਾਕੂਆਂ ਨੂੰ ਚੁੱਕਣ ਆਦਿ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ ਅਤੇ ਮੀਟਿੰਗਾਂ ਆਦਿ ’ਤੇ ਲਾਗੂ ਨਹੀਂ ਹੋਵੇਗਾ। ਕਿਸੇ ਵੀ ਸਿਆਸੀ ਪਾਰਟੀ ਵਲੋਂ ਰੈਲੀ/ਜਲਸਾ ਕਰਨ ਲਈ ਸਬੰਧਤ ਐਸ.ਡੀ.ਐਮ. ਪਾਸੋਂ ਲਿਖਤੀ ਪ੍ਰਵਾਨਗੀ ਵੀ ਜ਼ਰੂਰੀ ਹੈ। ਇਹ ਹੁਕਮ ਪੰਜਾਬ ਪੁਲਿਸ, ਹੋਮ ਗਾਰਡਜ਼, ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ ’ਤੇ ਹੋਣ ਅਤੇ ਵਿਆਹ ਸ਼ਾਦੀਆਂ, ਮਾਤਮੀ ਸ਼ੋਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ/ਮੀਟਿੰਗਾਂ ’ਤੇ ਲਾਗੂ ਨਹੀਂ ਹੋਵੇਗਾ।
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸੰਦੀਪ ਹੰਸ ਵਲੋਂ ਮਕਾਨ ਮਾਲਕਾਂ, ਮਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਉਨ੍ਹਾਂ ਵਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਕਿਰਾਏ ’ਤੇ ਦਿੱਤੇ ਜਾਣ, ਉਨ੍ਹਾਂ ਵਿੱਚ ਰਹਿਣ ਵਾਲੇ ਵਿਅਕਤੀ ਦਾ ਨਾਂ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿੱਚ ਤੁਰੰਤ ਦਰਜ ਕਰਾਉਣ ਦਾ ਹੁਕਮ ਜਾਰੀ ਕੀਤਾ ਹੈ।
ਇਕ ਹੋਰ ਹੁਕਮ ਵਿਚ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ ’ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਰਾਹੀਂ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਰਾਹੀਂ ਅਸ਼ਲੀਲ ਫ਼ਿਲਮਾਂ ਦਿਖਾਉਣ ’ਤੇ ਵੀ ਪਾਬੰਦੀ ਲਗਾਈ ਗਈ ਹੈ।
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਾਬੰਦੀਸ਼ੁਦਾ ਪੈਸਟੀਸਾਈਡਜ਼ ਅਤੇ ਨਕਲੀ ਕੀਟਨਾਸ਼ਕਾਂ ਦਵਾਈਆਂ ਦੀ ਵਿਕਰੀ ਕਿਸੇ ਵੀ ਸੂਰਤ ਵਿੱਚ ਨਾ ਕਰਨ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
ਉਕਤ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸੰਦੀਪ ਹੰਸ ਨੇ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਸਮੂਹ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵਲੋਂ ਧਰਨੇ ਅਤੇ ਰੈਲੀਆਂ ਕਰਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਕਤ ਹੁਕਮ 23 ਅਗਸਤ 2022 ਤੱਕ ਲਾਗੂ ਰਹਿਣਗੇ।

error: copy content is like crime its probhihated