Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸੇਵਾ ਕੇਂਦਰਾਂ ’ਚ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ ਵੱਖ-ਵੱਖ ਸੇਵਾਵਾਂ : ਡਿਪਟੀ ਕਮਿਸ਼ਨਰ

ਸੇਵਾ ਕੇਂਦਰਾਂ ’ਚ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ ਵੱਖ-ਵੱਖ ਸੇਵਾਵਾਂ : ਡਿਪਟੀ ਕਮਿਸ਼ਨਰ

ਸੇਵਾ ਕੇਂਦਰਾਂ ’ਚ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ ਵੱਖ-ਵੱਖ ਸੇਵਾਵਾਂ : ਡਿਪਟੀ ਕਮਿਸ਼ਨਰ

ਮਹੀਨਾਵਾਰ ਮੀਟਿੰਗ ’ਚ ਵੱਖ-ਵੱਖ ਸਕੀਮਾਂ ਦਾ ਲਿਆ ਜਾਇਜ਼ਾ

ਕਿਹਾ,ਜਲਦੀ ਮੁਕੰਮਲ ਕੀਤੇ ਜਾਣ ਸ਼ੁਰੂ ਕੀਤੇ ਵੱਖ-ਵੱਖ ਵਿਕਾਸ ਕਾਰਜ

ਹੁਸ਼ਿਆਰਪੁਰ, 15 ਜੂਨ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮਹੀਨਾਵਾਰੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸੇਵਾ ਕੇਂਦਰਾਂ ਵਿਚ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਇਹ ਸੇਵਾਵਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਕਿਸੇ ਵੀ ਵਿਅਕਤੀ ਨੂੰ ਸੇਵਾਵਾਂ ਲੈਣ ਦੌਰਾਨ ਮੁਸ਼ਕਿਲ ਨਹੀਂ ਆਉਣੀ ਚਾਹੀਦੀ, ਇਸ ਲਈ ਇਸ ਸਬੰਧ ਵਿਚ ਸੇਵਾ ਕੇਂਦਰਾਂ ਵਿਚ ਕੰਮ ਕਰਦਾ ਸਮੁੱਚਾ ਸਟਾਫ਼ ਪੂਰੀ ਗੰਭੀਰਤਾ ਦਿਖਾਵੇ।
ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸ਼ੁਰੂ ਕੀਤੇ ਵਿਕਾਸ ਕਾਰਜ ਨਿਸ਼ਚਿਤ ਸਮੇਂ ਦੌਰਾਨ ਮੁਕੰਮਲ ਕੀਤੇ ਜਾਣ। ਇਸ ਤੋਂ ਇਲਾਵਾ ਵਿਕਾਸ ਕਾਰਜ ਮੁਕੰਮਲ ਹੋਣ ’ਤੇ ਵਰਤੋਂ ਸਰਟੀਫਿਕੇਟ ਵੀ ਮੁਹੱਈਆ ਕਰਵਾਏ ਜਾਣ। ਉਨ੍ਹਾਂ ਕਾਰਜ ਸਾਧਕ ਅਫ਼ਸਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਘਰਾਂ ਦੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖਰਾ-ਵੱਖਰਾ ਇਕੱਤਰ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸੋਲਿਡ ਵੇਸਟ ਮੈਨੇਜਮੈਂਟ ਤਹਿਤ ਗਿੱਲੇ ਅਤੇ ਸੁੱਕੇ ਕੂੜੇ ਦੇ ਪ੍ਰਬੰਧਨ ਲਈ ਗੰਭੀਰਤਾ ਦਿਖਾਈ ਜਾਵੇ। ਉਨ੍ਹਾਂ ਕਿਹਾ ਕਿ ਪਲਾਸਟਿਕ ਦੀ ਰੋਕਥਾਮ ਲਈ ਵੀ ਵਿਸ਼ੇਸ਼ ਕਦਮ ਪੁੱਟੇ ਜਾਣ ਅਤੇ ਸਖਤ ਕਾਰਵਾਈ ਕਰਦੇ ਹੋਏ ਚਲਾਨ ਵੀ ਕੱਟੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ’ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।
ਸ੍ਰੀ ਸੰਦੀਪ ਹੰਸ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਿਹਤ ਕੇਂਦਰਾਂ ਵਿਚ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਇਸ ਤੋਂ ਇਲਾਵਾ ਡੇਂਗੂ ਦੀ ਰੋਕਥਾਮ ਲਈ ਇਕ ਮੁਹਿੰਮ ਦੇ ਤੌਰ ’ਤੇ ਗਤੀਵਿਧੀਆਂ ਆਰੰਭੀਆਂ ਜਾਣ। ਉਨ੍ਹਾਂ ਕਿਹਾ ਕਿ ਡੇਂਗੂ ਦਾ ਲਾਰਵਾ ਚੈਕ ਕਰਨਾ ਵੀ ਯਕੀਨੀ ਬਣਾਇਆ ਜਾਵੇ, ਤਾਂ ਜੋ ਡੇਂਗੂ ਦੇ ਮੱਛਰ ਨੂੰ ਪੈਦਾ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ। ਉਨ੍ਹਾਂ ਜਿਥੇ ਕੋਵਿਡ ਵੈਕਸੀਨੇਸ਼ਨ ਦਾ ਜਾਇਜ਼ਾ ਲਿਆ, ਉਥੇ ਸਿਹਤ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਰਿਵਿਊ ਵੀ ਕੀਤਾ। ਡਿਪਟੀ ਕਮਿਸ਼ਨਰ ਨੇ ਯੂ.ਡੀ.ਆਈ.ਡੀ. (ਦਿਵਆਂਗ ਵਿਅਕਤੀਆਂ ਲਈ ਵਿਲੱਖਣ ਸ਼ਨਾਖਤੀ ਕਾਰਡ) ਕਾਰਡਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਨਿਯਮਾਂ ਮੁਤਾਬਕ ਵੱਧ ਤੋਂ ਵੱਧ ਕਾਰਡ ਬਣਾਏ ਜਾਣ, ਤਾਂ ਜੋ ਕੋਈ ਵੀ ਯੋਗ ਵਿਅਕਤੀ ਇਸ ਸਹੂਲਤ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਹੁਣ ਤੱਕ ਜਿਲ੍ਹੇ ਵਿਚ 17,253 ਕਾਰਡ ਬਣ ਚੁੱਕੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ, ਸ੍ਰੀ ਅਜੇ ਕੁਮਾਰ ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ, ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਕੇਸ਼ ਗੌਤਮ, ਬੀ.ਡੀ.ਪੀ.ਓਜ਼, ਕਾਰਜ ਸਾਧਕ ਅਫ਼ਸਰ, ਵੱਖ-ਵੱਖ ਵਿਭਾਗਾਂ ਦੇ ਐਕਸੀਅਨ ਅਤੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।