Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਵਾਸਿਕਾ ਨਵੀਸ ਯੂਨੀਅਨ ਨੇ ਮੰਗਾਂ ਸਬੰਧੀ ਬੱਲੂ ਨੂੰ ਸੌਂਪਿਆ ਮੰਗ ਪੱਤਰ

ਵਾਸਿਕਾ ਨਵੀਸ ਯੂਨੀਅਨ ਨੇ ਮੰਗਾਂ ਸਬੰਧੀ ਬੱਲੂ ਨੂੰ ਸੌਂਪਿਆ ਮੰਗ ਪੱਤਰ

ਵਾਸਿਕਾ ਨਵੀਸ ਯੂਨੀਅਨ ਨੇ ਮੰਗਾਂ ਸਬੰਧੀ ਬੱਲੂ ਨੂੰ ਸੌਂਪਿਆ ਮੰਗ ਪੱਤਰ

–ਰਜਿਸਟਰੀ ਅਤੇ ਐਨ.ਓ.ਸੀ ਦੀ ਸਮੱਸਿਆ ਦਾ ਹੱਲ ਜਲਦ ਕੀਤਾ ਜਾਵੇਗਾ

ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ ) : ਜ਼ਮੀਨ ਦੀਆਂ ਰਜਿਸਟਰੀਆਂ ਕਰਵਾਉਣ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਜਲਦੀ ਹੱਲ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸਬੰਧਤ ਵਿਭਾਗ ਦੇ ਮੰਤਰੀ ਨਾਲ ਮੀਟਿੰਗ ਕਰਕੇ ਇਸ ਦਾ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬਣੀਆਂ ਗਲਤ ਨੀਤੀਆਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਜਲਦੀ ਹੀ ਇਸ ਦਾ ਹੱਲ ਕੀਤਾ ਜਾਵੇਗਾ। ਇਹ ਗੱਲ ਆਮ ਆਦਮੀ ਪਾਰਟੀ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਲਲਿਤ ਮੋਹਨ ਬੱਲੂ ਨੇ ਵਸੀਕਾ ਨਵੀਸ ਯੂਨੀਅਨ ਵੱਲੋਂ ਆਪਣੀਆਂ ਸਮੱਸਿਆਵਾਂ ਸਬੰਧੀ ਦਿੱਤਾ ਮੰਗ ਪੱਤਰ ਲੈਣ ਉਪਰੰਤ ਕਹੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਇਹੀ ਕਾਰਨ ਹੈ ਕਿ ਕਈ ਵਾਰ ਕਿਸੇ ਵੀ ਹੱਲ ਲਈ ਸਮਾਂ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਦੀ ਐਨ.ਓ.ਸੀ ਜਾਰੀ ਕਰਨ ਸਬੰਧੀ ਆ ਰਹੀਆਂ ਮੁਸ਼ਕਲਾਂ ਦਾ ਵੀ ਹੱਲ ਕੀਤਾ ਜਾਵੇਗਾ ਅਤੇ ਸਰਕਾਰ ਆਮ ਲੋਕਾਂ ਅਤੇ ਵਸੀਕਾ ਨਵੀਸ ਅਤੇ ਜਾਇਦਾਦ ਨਾਲ ਜੁੜੇ ਕਾਰੋਬਾਰੀਆਂ ਵੱਲੋਂ ਦਿੱਤੇ ਸੁਝਾਵਾਂ ਅਨੁਸਾਰ ਨੀਤੀ ਤਿਆਰ ਕਰੇਗੀ। ਮੰਗ ਪੱਤਰ ਦੇਣ ਵਾਲਿਆਂ ਵਿੱਚ ਯੂਨੀਅਨ ਦੇ ਪ੍ਰਧਾਨ ਦਲਜੀਤ ਸਿੰਘ, ਸਕੱਤਰ ਪੁਰਸ਼ੋਤਮ ਲਾਲ, ਬਲਵੰਤ ਰਾਏ, ਬਲਵੀਰ ਚੰਦ ਭਾਟੀਆ, ਨੰਦ ਕਿਸ਼ੋਰ ਗੋਲਡੀ, ਅਨਿਲ ਕੁਮਾਰ, ਸੁਰਿੰਦਰ ਸਿੰਘ, ਤਰਨਜੀਤ ਸਿੰਘ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।