Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਗੋਲ ਵਿੱਚ ਕਰੀਬ 734 ਏਕੜ ਜ਼ਮੀਨ ਦੇ ਮਾਮਲੇ ਵਿੱਚ ਵਿਜੀਲੈਂਸ ਨੇ ਕੀਤੀ ਵੱਡੀ ਕਾਰਵਾਈ

ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਗੋਲ ਵਿੱਚ ਕਰੀਬ 734 ਏਕੜ ਜ਼ਮੀਨ ਦੇ ਮਾਮਲੇ ਵਿੱਚ ਵਿਜੀਲੈਂਸ ਨੇ ਕੀਤੀ ਵੱਡੀ ਕਾਰਵਾਈ

ਪਠਾਨਕੋਟ (ਤਰੁਣ ਸਣਹੋਤਰਾ)

ਵਿਜੀਲੈਂਸ ਨੇ 8 ਵਿਅਕਤੀਆਂ ਚ 7 ਔਰਤਾਂ ਅਤੇ ਅੱਠਵੇਂ ਸਾਬਕਾ ਏਡੀਸੀ ਕੁਲਦੀਪ ਸਿੰਘ ਖਿਲਾਫ ਮੁਕੱਦਮਾ
ਕੀਤਾ ਦਰਜ

11 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਰੀਬ 734 ਏਕੜ ਪੰਚਾਇਤੀ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਸਾਬਕਾ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਕੁਲਦੀਪ ਸਿੰਘ,ਜਿਸ ਕੋਲ ਏ.ਡੀ.ਸੀ. (ਡੀ) ਪਠਾਨਕੋਟ ਦਾ ਚਾਰਜ ਵੀ ਸੀ ਅਤੇ ਸੱਤ ਪ੍ਰਾਈਵੇਟ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।ਇਸ ਮਾਮਲੇ ਵਿੱਚ ਦੋ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ.ਡੀ.ਸੀ. ਕੁਲਦੀਪ ਸਿੰਘ ਨੇ 27-02-2023 ਨੂੰ ਵੀਨਾ ਪਰਮਾਰ ਅਤੇ ਹੋਰ ਬਨਾਮ ਗ੍ਰਾਮ ਪੰਚਾਇਤ ਪਿੰਡ ਗੋਲ,ਬਲਾਕ ਨਰੋਟ ਜੈਮਲ ਸਿੰਘ,ਜ਼ਿਲ੍ਹਾ ਪਠਾਨਕੋਟ ਦੇ ਮਾਮਲੇ ਵਿੱਚ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਸੀ।ਉਸ ਦੇ ਇਸ ਫੈਸਲੇ ਕਾਰਨ ਕਰੀਬ 734 ਕਨਾਲ ਪੰਚਾਇਤੀ ਜ਼ਮੀਨ ਕੁਝ ਪ੍ਰਾਇਵੇਟ ਵਿਅਕਤੀਆਂ ਦੇ ਨਾਂ ਤਬਦੀਲ ਹੋਣ ਦਾ ਰਾਹ ਪੱਧਰਾ ਹੋ ਗਿਆ ਸੀ।ਇਸ ਸਬੰਧੀ ਸਾਬਕਾ ਡੀ.ਡੀ.ਪੀ.ਓ. ਕੁਲਦੀਪ ਸਿੰਘ ਵਾਸੀ ਮਕਬੂਲਪੁਰਾ (ਅੰਮ੍ਰਿਤਸਰ) ਅਤੇ ਇਸ ਫੈਸਲੇ ਦੇ ਲਾਭਪਾਤਰੀਆਂ ਜਿਨ੍ਹਾਂ ਵਿੱਚ ਵੀਨਾ ਪਰਮਾਰ ਵਾਸੀ ਕ੍ਰਿਸ਼ਨਾ ਨਗਰ ਹੁਸ਼ਿਆਰਪੁਰ,ਇੰਦਰਦੀਪ ਕੌਰ ਵਾਸੀ ਫਿਰੋਜ਼ਪੁਰ ਸਿਟੀ,ਭਾਰਤੀ ਬਾਂਟਾ ਵਾਸੀ ਕ੍ਰਿਸ਼ਨਾ ਨਗਰ ਪਠਾਨਕੋਟ,ਤਰਸੇਮ ਰਾਣੀ ਵਾਸੀ ਗੁਰਦਾਸਪੁਰ, ਬਲਵਿੰਦਰ ਕੌਰ ਵਾਸੀ ਪਿੰਡ ਤਾਰਾਗੜ੍ਹ (ਪਠਾਨਕੋਟ),ਮਨਜੀਤ ਕੌਰ ਵਾਸੀ ਪਿੰਡ ਤਾਰਾਗੜ੍ਹ (ਪਠਾਨਕੋਟ) ਅਤੇ ਪਰਵੀਨ ਕੁਮਾਰੀ ਵਾਸੀ ਪਿੰਡ ਕਲਾਨੌਰ (ਗੁਰਦਾਸਪੁਰ) ਸ਼ਾਮਲ ਹਨ,ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਮਿਤੀ 09-08-2023 ਨੂੰ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਤਹਿਤ ਐਫ.ਆਈ.ਆਰ ਨੰ. 26 ਦਰਜ ਕੀਤੀ ਗਈ ਹੈ।ਜਿਸ ਨੂੰ ਲੇ ਕੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਇੰਦਰਦੀਪ ਕੌਰ ਵਾਸੀ ਫਿਰੋਜ਼ਪੁਰ ਸਿਟੀ ਅਤੇ ਭਾਰਤੀ ਬਾਂਟਾ ਵਾਸੀ ਕ੍ਰਿਸ਼ਨਾ ਨਗਰ ਪਠਾਨਕੋਟ, ਜਿਨ੍ਹਾਂ ਨੂੰ ਕਰੀਬ 29 ਏਕੜ ਪੰਚਾਇਤੀ ਜ਼ਮੀਨ ਮਿਲੀ,ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੀ ਛਾਪੇ ਮਾਰੇ ਜਾ ਰਹੇ ਨੇ।ਉਹਨਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੀ ਜਾਂਚ ਵੀ ਲਗਾਤਾਰ ਜਾਰੀ ਹੈ।