Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਐਂਬੂਲੈਂਸ ਡਰਾਈਵਰ ਦਬੋਚਿਆ

ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਐਂਬੂਲੈਂਸ ਡਰਾਈਵਰ ਦਬੋਚਿਆ

ਗੁਰਦਾਸਪੁਰ / ਚੰਡੀਗੜ੍ਹ ( ਅਵਿਨਾਸ਼ ਸ਼ਰਮਾ)

3 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਵਲ ਹਸਪਤਾਲ, ਗੁਰਦਾਸਪੁਰ ਦੀ ਸਰਕਾਰੀ ਐਂਬੂਲੈਂਸ ਦੇ ਡਰਾਈਵਰ ਜਸਪਾਲ ਸਿੰਘ ਉਰਫ਼ ਲੱਕੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ । ਮੁਲਜ਼ਮ ਨੂੰ ਪ੍ਰਾਈਵੇਟ ਐਂਬੂਲੈਂਸ ਦੇ ਡਰਾਈਵਰ ਰਾਜੇਸ਼ ਕੁਮਾਰ ਦੀ ਸ਼ਿਕਾਇਤ ’ਤੇ ਦਬੋਚਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜੇਸ਼ ਕੁਮਾਰ ਵਾਸੀ ਗੁਰਦਾਸਪੁਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਰਕਾਰੀ ਐਂਬੂਲੈਂਸ ਡਰਾਈਵਰ ਜਸਪਾਲ ਸਿੰਘ ਪ੍ਰਾਈਵੇਟ ਐਂਬੂਲੈਂਸ ਡਰਾਈਵਰਾਂ ਵੱਲੋਂ ਮਰੀਜ਼ਾਂ ਨੂੰ ਦੂਜੇ ਸ਼ਹਿਰਾਂ ਵਿੱਚ ਲਿਜਾਣ ਲਈ ਵਸੂਲੇ ਜਾਂਦੇ ਕਿਰਾਏ ਵਿੱਚੋਂ ਹਿੱਸੇ ਦੀ ਮੰਗ ਕਰਦਾ ਸੀ।
ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੇ ਗੁਰਦਾਸਪੁਰ ਯੂਨਿਟ ਨੇ ਟਰੈਪ ਲਗਾ ਕੇ ਮੁਲਜ਼ਮ ਡਰਾਈਵਰ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਡਰਾਈਵਰ ਜਸਪਾਲ ਸਿੰਘ ਦੇ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰ. 25 ਮਿਤੀ 03-08-2023 ਦਰਜ ਕੀਤੀ ਗਈ ਹੈ।