Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ...
ADVERTISEMENT
You are currently viewing ਵਿਜੀਲੈਂਸ ਬਿਊਰੋ ਨੇ ਗੈਰ ਕਾਨੂੰਨੀ ਹਿਰਾਸਤ ਬਦਲੇ 50 ਹਜਾਰ ਰੁਪਏ ਦੀ ਜਬਰੀ ਰਿਸ਼ਵਤ ਲੈਣ ਦੇ ਦੋਸ਼ ‘ਚ ਥਾਣੇਦਾਰ ਤੇ ਹੌਲਦਾਰ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਗੈਰ ਕਾਨੂੰਨੀ ਹਿਰਾਸਤ ਬਦਲੇ 50 ਹਜਾਰ ਰੁਪਏ ਦੀ ਜਬਰੀ ਰਿਸ਼ਵਤ ਲੈਣ ਦੇ ਦੋਸ਼ ‘ਚ ਥਾਣੇਦਾਰ ਤੇ ਹੌਲਦਾਰ ਨੂੰ ਕੀਤਾ ਕਾਬੂ

ਫਗਵਾੜਾ /ਚੰਡੀਗੜ੍ਹ{ਲਾਲੀ ਦਾਦਰ }

2 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੇ ਇੱਕ ਸਬ ਇੰਸਪੈਕਟਰ (ਐਸਆਈ) ਰਛਪਾਲ ਸਿੰਘ, ਜੋ ਪਹਿਲਾਂ ਉਥੇ ਥਾਣੇਦਾਰ ਲੱਗਾ ਸੀ ਅਤੇ ਹੌਲਦਾਰ ਸੁਖਜੀਤ ਸਿੰਘ ਨੂੰ ਇੱਕ ਲੜਕੇ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖ ਕੇ ਜਬਰੀ 50,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਐਸ.ਆਈ. ਰਛਪਾਲ ਸਿੰਘ, ਜੋ ਕਿ ਹੁਣ ਪੁਲਿਸ ਲਾਈਨ ਕਪੂਰਥਲਾ ਵਿੱਚ ਤਾਇਨਾਤ ਹੈ ਅਤੇ ਹੌਲਦਾਰ ਨੂੰ ਰਾਜਵੰਤ ਕੌਰ ਵਾਸੀ ਫੌਜੀ ਕਲੋਨੀ (ਰਣਧੀਰਪੁਰ), ਸੁਲਤਾਨਪੁਰ ਲੋਧੀ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਉਕਤ ਔਰਤ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ।
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਲੜਕੇ ਨੂੰ ਛੱਡਣ ਬਦਲੇ 2,50,000 ਰੁਪਏ ਰਿਸ਼ਵਤ ਵਜੋਂ ਮੰਗੇ ਸਨ, ਜਿਸ ਨੂੰ ਉਨ੍ਹਾਂ ਵੱਲੋਂ ਥਾਣੇ ਵਿੱਚ ਨਜਾਇਜ਼ ਤੌਰ ‘ਤੇ ਬੰਦ ਕੀਤਾ ਗਿਆ ਸੀ ਪਰ ਸੌਦਾ 50,000 ਰੁਪਏ ਵਿੱਚ ਸਿਰੇ ਚੜ੍ਹਿਆ ਅਤੇ ਉਕਤ ਮੁਲਾਜ਼ਮਾਂ ਨੇ ਉਸਦੇ ਲੜਕੇ ਨੂੰ 20 ਘੰਟੇ ਬਾਦ ਪੈਸੇ ਲੈ ਕੇ ਛੱਡਿਆ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਦੀ ਜਾਂਚ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਔਰਤ ਅਤੇ ਹੋਰਾਂ ਤੋਂ ਉਕਤ ਔਰਤ ਦੇ ਲੜਕੇ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚੋਂ ਰਿਹਾਅ ਕਰਨ ਲਈ ਜਬਰੀ ਤੌਰ ਉਤੇ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 347, 389, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਦਾ ਦੌਰ ਜਾਰੀ ਸੀ।