Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵਿਜੀਲੈਂਸ ਵੱਲੋਂ 10 ਹਜਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਗਿਰਦਾਵਰ ਕਾਬੂ

ਵਿਜੀਲੈਂਸ ਵੱਲੋਂ 10 ਹਜਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਗਿਰਦਾਵਰ ਕਾਬੂ

ਦਸੂਹਾ / ਹੁਸ਼ਿਆਰਪੁਰ ( PPT NEWS ) 

5 ਜੁਲਾਈ : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਦਸੂਹਾ ਵਿਖੇ ਤਾਇਨਾਤ ਗਿਰਦਾਵਰ/ਕਾਨੂੰਨਗੋ ਮਨਜੀਤ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਉੱਚੀ ਬੱਸੀ ਦੇ ਵਾਸੀ ਰਾਮਪਾਲ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ 21 ਜੂਨ, 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਤੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਮੁਲਾਜ਼ਮ ਨੇ ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਅੱਜ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿੱਚ ਉਕਤ ਗਿਰਦਾਵਰ/ਕਾਨੂੰਨਗੋ ਨੂੰ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਉਕਤ ਗਿਰਦਾਵਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।