Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਪਿੰਡ ਅਕਾਲਗੜ੍ਹ ਵਿਖੇ 40ਵੇਂ ਸਲਾਨਾ ਫੁੱਟਬਾਲ ਟੂਰਨਾਮੈਂਟ ਦਾ ਹੋਇਆ ਸ਼ਾਨਦਾਰ ਆਗਾਜ਼

ਪਿੰਡ ਅਕਾਲਗੜ੍ਹ ਵਿਖੇ 40ਵੇਂ ਸਲਾਨਾ ਫੁੱਟਬਾਲ ਟੂਰਨਾਮੈਂਟ ਦਾ ਹੋਇਆ ਸ਼ਾਨਦਾਰ ਆਗਾਜ਼

ਫਗਵਾੜਾ  (ਲਾਲੀ ਦਾਦਰ)

* ਰੋਮਾਂਚਕ ਉਦਘਾਟਨੀ ਮੈਚ ‘ਚ ਖੋਥੜਾਂ ਨੇ ਪਲਾਹੀ-ਬੀ ਨੂੰ ਦਿੱਤੀ ਮਾਤ

9 ਫਰਵਰੀ : 1971 ਦੀ ਭਾਰਤ-ਪਾਕਿਸਤਾਨ ਜੰਗ ਵਿਚ ਸ਼ਹੀਦ ਹੋਏ ਸ. ਗੁਰਬਚਨ ਸਿੰਘ ਅਕਾਲਗੜ੍ਹ ਅਤੇ ਦੰਦਾਂ ਨਾਲ ਭਾਰ ਖਿੱਚ ਕੇ ਵਿਸ਼ਵ ਰਿਕਾਰਡ ਬਨਾਉਣ ਵਾਲੇ ਸ. ਨਰਿੰਦਰ ਸਿੰਘ ਅਕਾਲਗੜ੍ਹ ਦੀ ਨਿੱਘੀ ਯਾਦ ਨੂੰ ਸਮਰਪਿਤ 40ਵੇਂ ਸਲਾਨਾ ਫੁਟਬਾਲ ਟੂਰਨਾਮੈਂਟ ਦਾ ਦਸ਼ਮੇਸ਼ ਸਪੋਰਟਸ ਕਲੱਬ ਅਕਾਲਗੜ੍ਹ ਵਲੋਂ ਐਨ.ਆਰ.ਆਈ. ਵੀਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਰਿੰਦਰ ਸਿੰਘ ਮੈਮੋਰੀਅਲ ਸਪੋਰਟਸ ਸਟੇਡੀਅਮ ਅਕਾਲਗੜ੍ਹ ਵਿਖੇ ਸ਼ਾਨਦਾਰ ਆਗਾਜ ਕੀਤਾ ਗਿਆ। ਹੈੱਡ ਗ੍ਰੰਥੀ ਭਾਈ ਗੁਰਦੇਵ ਸਿੰਘ ਗੁਰਦੁਆਰਾ ਸ੍ਰੀ ਸਿੰਘ ਸਭਾ ਅਕਾਲਗੜ੍ਹ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਉਦਘਾਟਨ ਦੀ ਰਸਮ ਐਨ.ਆਰ.ਆਈ. ਭੋਲਾ ਰਾਮ, ਸ਼ਾਮ ਲਾਲ ਹੀਰ, ਬਲਵੀਰ ਹੀਰ, ਰੇਸ਼ਮ ਸਿੰਘ ਯੂ.ਐਸ.ਏ. ਅਤੇ ਤਰਲੋਚਨ ਸਿੰਘ ਯੂ.ਐਸ.ਏ. ਨੇ ਸਾਂਝੇ ਤੌਰ ਤੇ ਰਿਬਨ ਕੱਟ ਕੇ ਨਿਭਾਈ। ਉਹਨਾਂ ਖਿਡਾਰੀਆਂ ਨਾਲ ਜਾਣ-ਪਛਾਣ ਕਰਦੇ ਹੋਏ ਯਾਦਗਾਰੀ ਤਸਵੀਰ ਖਿਚਵਾਉਣ ਉਪਰੰਤ ਉਹਨਾਂ ਨੂੰ ਅਸ਼ੀਰਵਾਦ ਦਿੰਦਿਆਂ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਉਦਘਾਟਨੀ ਮੈਚ ਵਿੱਚ ਖੋਥੜਾਂ ਤੇ ਪਲਾਹੀ-ਬੀ ਟੀਮਾਂ ਦੌਰਾਨ ਰੋਮਾਂਚਕ ਮੁਕਾਬਲਾ ਹੋਇਆ। ਜਿਸ ਵਿਚ ਖੋਥੜਾਂ ਨੇ ਪਲਾਹੀ ਦੀ ਟੀਮ ਨੂੰ ਪੈਨਲਟੀ ਸਟਰੋਕ ਵਿੱਚ ਮਾਤ ਦਿੱਤੀ। ਪ੍ਰਬੰਧਕਾਂ ਭਾਈ ਲਾਲ ਸਿੰਘ ਅਕਾਲਗੜ ਅਤੇ ਪਰਧਾਨ ਧਰਮਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਪਿੰਡ ਦੀਆਂ ਪ੍ਰਮੁੱਖ ਸ਼ਖਸੀਅਤਾਂ ਦੀ ਯਾਦ ਵਿਚ ਹਰ ਸਾਲ ਕਰਵਾਏ ਜਾਣ ਵਾਲੇ ਇਸ ਟੂਰਨਾਮੈਂਟ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਰਹਿਤ ਰਹਿ ਕੇ ਖੇਡਾਂ ਪ੍ਰਤੀ ਉਤਸ਼ਾਹਤ ਕਰਨਾ ਹੈ। ਉਹਨਾਂ ਦੱਸਿਆ ਕਿ ਅੱਜ ਦਾ ਉਦਘਾਟਨੀ ਮੈਚ ਓਪਨ ਪੱਧਰ ਦਾ ਮੁਕਾਬਲਾ ਸੀ। ਟੂਰਨਾਮੈਂਟ ਵਿਚ ਪਿੰਡ ਪੱਧਰ ਓਪਨ ਦੀਆਂ 24 ਟੀਮਾਂ ਤੋਂ ਇਲਾਵਾ ਭਾਰ ਵਰਗ 52 ਕਿਲੋ ਦੀਆਂ 8 ਟੀਮਾਂ ਅਤੇ 40 ਕਿਲੋ ਭਾਰ ਵਰਗ ਦੀਆਂ 4 ਟੀਮਾਂ ਭਾਗ ਲੈ ਰਹੀਆਂ ਹਨ। ਇਸ ਮੌਕੇ ਭਗਤ ਗੁਰਦਿਆਲ ਸਿੰਘ, ਸਰਪੰਚ ਗੁਲਜਾਰ ਸਿੰਘ ਅਕਾਲਗੜ੍ਹ, ਸਾਬਕਾ ਸਰਪੰਚ ਸਤਨਾਮ ਸਿੰਘ, ਪੰਚਾਇਤ ਮੈਂਬਰ ਪਿਆਰਾ ਸਿੰਘ ਤੇ ਮਨਜੀਤ ਲਾਲ, ਸਰਵਣ ਸਿੰਘ ਅਕਾਲਗੜ੍ਹ, ਸੰਤੋਖ ਸਿੰਘ, ਨਰੋੱਤਮ ਸਿੰਘ, ਕਾਕਾ ਅਕਾਲਗੜ੍ਹ, ਪ੍ਰੀਤ ਅਕਾਲਗੜ੍ਹ, ਜਸਵੰਤ ਸਿੰਘ ਫੌਜੀ, ਨਛੱਤਰ ਸਿੰਘ ਨੰਬਰਦਾਰ, ਬਲਜਿੰਦਰ ਸਿੰਘ ਅਕਾਲਗੜ੍ਹ, ਜਲਵਿੰਦਰ ਸਿੰਘ, ਜਗਜੀਤ ਸਿੰਘ, ਹੈੱਪੀ ਸੈਣੀ, ਕਾਲੂ ਅਕਾਲਗੜ੍ਹ, ਪਰਮਜੀਤ, ਹਰਜਿੰਦਰ ਸਿੰਘ ਕਾਕਾ ਪ੍ਰਧਾਨ, ਤਲਵਿੰਦਰ ਸਿੰਘ, ਲਖਵੀਰ ਸਿੰਘ, ਲਵਪ੍ਰੀਤ ਬੰਗੜ, ਪ੍ਰਦੀਪ ਸਿੰਘ ਨਿੰਦੀ, ਠੇਕੇਦਾਰ ਜਸਵਿੰਦਰ ਸਿੰਘ ਮਾਣਾ, ਮੱਖਣ ਲਾਲ, ਚਰਨਜੀਤ ਬਿੱਟੂ ਹਲਵਾਈ, ਠੇਕੇਦਾਰ ਹਰਵਿੰਦਰ ਸਿੰਘ ਭੋਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜਰ ਸਨ।
ਤਸਵੀਰ 001, ਕੈਪਸ਼ਨ- ਪਿੰਡ ਅਕਾਲਗੜ੍ਹ ਵਿਖੇ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਕਰਦੇ ਹੋਏ ਪ੍ਰਵਾਸੀ ਭਾਰਤੀ ਅਤੇ ਪਤਵੰਤੇ ਤੇ ਪ੍ਰਬੰਧਕ ਖਿਡਾਰੀਆਂ ਨਾਲ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ।

error: copy content is like crime its probhihated