Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਪਿੰਡ ਅਕਾਲਗੜ੍ਹ ਵਿਖੇ 646ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪਿੰਡ ਅਕਾਲਗੜ੍ਹ ਵਿਖੇ 646ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਫਗਵਾੜਾ ( ਲਾਲੀ ਦਾਦਰ )

* ਸੰਗਤਾਂ ਨੇ ਥਾਂ-ਥਾਂ ‘ਤੇ ਕੀਤਾ ਭਰਵਾਂ ਸਵਾਗਤ

4 ਫਰਵਰੀ : ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 646ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪਿੰਡ ਅਕਾਲਗੜ੍ਹ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪੂਰੇ ਪਿੰਡ ਦੀ ਪਰਿਕ੍ਰਮਾ ਕਰਨ ਉਪਰੰਤ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦਾ ਥਾਂ-ਥਾਂ ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਦੀ ਸੇਵਾ ਵਿਚ ਵੱਖ ਵੱਖ ਪਕਵਾਨਾਂ ਤੋਂ ਇਲਾਵਾ ਫਲ-ਫਰੂਟ ਤੇ ਮਿਨਰਲ ਵਾਟਰ ਦੇ ਲੰਗਰ ਲਗਾਏ ਗਏ। ਸ਼ਰਧਾਲੂਆਂ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਨੂੰ ਰੁਮਾਲੇ ਭੇਂਟ ਕੀਤੇ। ਵੱਖ-ਵੱਖ ਪੜਾਵਾਂ ਦੌਰਾਨ ਗਾਇਕਾ ਬਲਵੀਰ ਰਾਗਿਨੀ ਐਂਡ ਮਿਊਜ਼ਿਕਲ ਗਰੁੱਪ ਤੋਂ ਇਲਾਵਾ ਢਾਡੀ ਜੱਥਾ ਭਾਈ ਕਮਲ ਸਿੰਘ ਕਮਲ ਵਲੋਂ ਗੁਰੂ ਮਹਿਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਨਾਮ ਪਾਲ, ਹੈੱਡ ਗ੍ਰੰਥੀ ਗੁਲਜਾਰ ਸਿੰਘ ਸਰਪੰਚ ਤੋਂ ਇਲਾਵਾ ਸਾਬਕਾ ਸਰਪੰਚ ਸਤਨਾਮ ਸਿੰਘ, ਧਰਮਪਾਲ ਭੋਲਾ ਸਪੇਨ, ਠੇਕੇਦਾਰ ਜਸਵਿੰਦਰ ਸਿੰਘ ਮਾਣਾ, ਰਾਮ ਲੁਭਾਇਆ ਹੀਰ, ਨਛੱਤਰ ਸਿੰਘ ਨੰਬਰਦਾਰ, ਭਾਈ ਲਾਲ ਸਿੰਘ ਅਕਾਲਗੜ੍ਹ, ਭਗਤ ਗੁਰਦਿਆਲ ਸਿੰਘ, ਜਸਵੰਤ ਸਿੰਘ ਫੌਜੀ, ਮੈਂਬਰ ਪੰਚਾਇਤ ਮਨਜੀਤ ਪਾਲ, ਕਮਲਜੀਤ ਕੌਰ, ਪਿਆਰਾ ਸਿੰਘ, ਜਸਬੀਰ ਕੌਰ, ਮਨਜੀਤ ਕੌਰ, ਜਸਬੀਰ ਸਿੰਘ ਬਿੱਲਾ, ਕੁਲਵੰਤ ਸਿੰਘ ਕਲੋਟੀਆ, ਸਤਨਾਮ ਸਿੰਘ, ਤਰਸੇਮ ਲਾਲ, ਹਰਵਿੰਦਰ ਸਿੰਘ ਭੋਲਾ, ਸ਼ਾਮ ਲਾਲ, ਐਨ.ਆਰ.ਆਈ. ਬਾਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ।
ਕੈਪਸ਼ਨ- ਪਿੰਡ ਅਕਾਲਗੜ੍ਹ ਵਿਖੇ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੇ ਦ੍ਰਿਸ਼।