Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਿੰਡ ਬਾਹਟੀਵਾਲ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਪਿੰਡ ਬਾਹਟੀਵਾਲ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

13 ਫਰਵਰੀ : ਪਿੰਡ ਬਾਹਟੀਵਾਲ ਵਿਖੇ ਬਾਬਾ ਰਾਮਜੀ (ਸੂਫ਼ੀ ਲੇਖਕ) ਗੱਦੀ ਨਸ਼ੀਨ ਦਰਬਾਰ ਸ਼੍ਰੀ ਬਾਲਾ ਜੀ ਬਾਹਟੀਵਾਲ ਵਲੋ ਸੰਗਤਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜਗਤ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਉਤਸਵ ਬੜੀ ਸ਼ਰਧਾ ਨਾਲ ਮਨਾਇਆ ਗਿਆ । ਇਸ ਮੋਕੇ ਸਭ ਤੋਂ ਪਹਿਲਾਂ ਗਾਇਕ ਜਰਨੈਲ ਸੋਨੀ ਵਲੋਂ ਗੁਰੂ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ । ਇਸ ਤੋਂ ਬਾਅਦ ਬਾਬਾ ਰਾਜਨ ਗਿਰ ਜੀ ਰਾਜਪੁਰ ਵਾਲਿਆਂ ਨੇ ਸਤਿਸੰਗ ਕੀਰਤਨ ਰਾਹੀਂ ਗੁਰੂ ਰਵਿਦਾਸ ਜੀ ਦੀ ਮਹਿਮਾਂ ਦਾ ਗੁਣਗਾਨ ਤੇ ਉਨ੍ਹਾਂ ਦੇ ਜੀਵਨ ਦਾ ਇਤਿਹਾਸ ਸੁਣਾ ਕੇ ਸੰਗਤਾ ਨੂੰ ਅਨਮੌਲ ਗਿਆਨ ਦੀ ਬਖਸ਼ਿਸ਼ ਕੀਤੀ ਅਤੇ ਕਿਹਾ ਗਿਆ ਸਾਨੂੰ ਗੁਰੂ ਜੀ ਦੇ ਦੱਸੇ ਰਾਹ ਤੇ ਚੱਲ ਕੇ ਜੀਵਨ ਸਫ਼ਲ ਬਣਾਉਣਾ ਚਾਹੀਦਾ ਹੈ ਤੇ ਸਾਨੂੰ ਪੂਰੇ ਗੁਰੂ ਦੇ ਲੜ ਲੱਗ ਕੇ ਹੀ ਰੱਬ ਦੀ ਪ੍ਰਾਪਤੀ ਹੋ ਸਕਦੀ ਹੈ । ਇਸ ਤੋ ਬਾਅਦ ਬਾਬਾ ਰਾਮ ਜੀ ਵਲੋਂ ਆ ਏ ਹੋਏ ਸਾਧੂ ਸੰਤਾਂ ਤੇ ਬਾਬਾ ਰਾਜਨ ਗਿਰ ਜੀ ਦਾ ਗੁਰੂ ਰਵਿਦਾਸ ਜੀ ਦਾ ਯਾਦ ਚਿਨ੍ਹ ਤੇ ਸਰੋਪਿਓ ਦੇ ਕੇ ਸਨਮਾਨਿਤ ਕੀਤਾ । ਇਸ ਮੋਕੇ ਵਿਸ਼ਾਲ ਲੰਗਰ ਲਗਾਇਆ ਗਿਆ । ਇਸ ਮੋਕੇ ਨੰਬਰਦਾਰ ਦਲਜੀਤ ਕੁਮਾਰ, ਚੌਕੀਦਾਰ ਹਜ਼ਾਰਾ ਰਾਮ, ਪੰਚ ਆਸ਼ਾ ਰਾਣੀ, ਰਮਨ ਕੁਮਾਰ, ਸ਼ੁਬਮ ਸਹੋਤਾ ਗੜ੍ਹਦੀਵਾਲਾ , ਬੂਟਾ ਰਾਮ, ਗਿਆਨ ਚੰਦ, ਗੁਰਦਿਆਲ ਸਿੰਘ ਲਾਟੂ, ਬਲਦੇਵ ਸਿੰਘ, ਦਵਿੰਦਰ ਸਿੰਘ, ਬਕਸ਼ੀਸ਼ ਸਿੰਘ, ਮਹਿੰਦਰ ਪਾਲ, ਜੈ ਰਾਮ, ਮੋਤੀ ਲਾਲ ਆਦਿ ਸੰਗਤਾ ਹਾਜ਼ਰ ਸਨ ।