Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਅਤੇ ਕਾਤਲਾਨਾ ਹਮਲੇ ਦੇ ਚੱਲਦਿਆਂ ਦਹਿਸ਼ਤ ਦਾ ਮਾਹੌਲ ਬਣਿਆ

ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਅਤੇ ਕਾਤਲਾਨਾ ਹਮਲੇ ਦੇ ਚੱਲਦਿਆਂ ਦਹਿਸ਼ਤ ਦਾ ਮਾਹੌਲ ਬਣਿਆ

ਫਗਵਾੜਾ 10 ਅਕਤੂਬਰ(ਲਾਲੀ )

*ਵੋਟਰ ਬਿਨਾਂ ਕਿਸੇ ਡਰ ਤੋਂ ਪੰਚਾਇਤੀ ਚੋਣਾਂ ‘ਚ ਹਿੱਸਾ ਲੈਣ -ਰਾਣਾ/ਭਬਿਆਣਾ

: ਬੀਤੇ ਰਾਤ ਪਿੰਡ ਭਬਿਆਣਾ ਵਿਖੇ 6 ਮੋਟਰਸਾਇਕਲ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਆਮ ਲੋਕਾਂ ‘ਤੇ ਫਾਇਰਿੰਗ ਅਤੇ ਕਾਤਲਾਨਾ ਹਮਲੇ ਦੇ ਚੱਲਦਿਆਂ ਇਲਾਕੇ ਵਿੱਚ ਜਿੱਥੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ l ਉੱਥੇ ਹੀ ਪੰਚਾਇਤੀ ਚੋਣਾਂ ਦਾ ਪ੍ਰਚਾਰ ਵੀ ਸਿਖ਼ਰਾਂ ‘ਤੇ ਹੈ l ਹੀ। ਇਸ ਫਾਇਰਿੰਗ ਦੀ ਨਿਖੇਧੀ ਕਰਦਿਆਂ ਕਾਮਰੇਡ ਰਾਜਿੰਦਰ ਰਾਣਾ ਐਡਵੋਕੇਟ ਜਿਲ੍ਹਾ ਪ੍ਰਧਾਨ ਸੰਯੁਕਤ ਕਿਸਾਨ ਮੋਰਚਾ ਕਪੂਰਥਲਾ, ਕਾਮਰੇਡ ਤਰਲੋਕ ਸਿੰਘ ਭਬਿਆਣਾ ਜਿਲ੍ਹਾਂ ਜਨਰਲ ਸਕੱਤਰ ਕੁੱਲ ਹਿੰਦ ਕਿਸਾਨ ਸਭਾ ਅਤੇ ਕਾਮਰੇਡ ਮਾਸਟਰ ਚਰਨ ਸਿੰਘ ਹੈਬਤਪੁਰ ਕਿਸਾਨ ਆਗੂ,ਕਾਮਰੇਡ ਬਲਵੰਤ ਸਿੰਘ ਅਤੇ ਸੁਰਜੀਤ ਢੱਡਾ ਖੇਤ ਮਜ਼ਦੂਰ ਆਗੂ,ਕਾਮਰੇਡ ਮੁਕੰਦਲਾਲ ਅਤੇ ਕੇ.ਐੱਲ ਕੌਸ਼ਲ ਟਰੇਡ ਯੂਨੀਅਨ ਆਗੂ,ਕਾਮਰੇਡ ਰਣਦੀਪ ਸਿੰਘ ਰਾਣਾ ਸਾਹਨੀ ਬਲਾਕ ਸਕੱਤਰ ਫਗਵਾੜਾ,ਕਾਮਰੇਡ ਜੈਪਾਲ ਸਿੰਘ ਜਿਲ੍ਹਾ ਸਕੱਤਰ ਸੀਪੀਆਈ ਕਪੂਰਥਲਾ ਨੇ ਕਿਹਾ ਕਿ ਸਰਕਾਰ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਹਨਾ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਸੀ ਸਾਂਝ ਬਣਾਈ ਰੱਖਣ ਅਤੇ ਬਿਨ੍ਹਾਂ ਡਰ ਦੇ ਪੰਚਾਇਤੀ ਚੋਣਾਂ ਵਿੱਚ ਹਿੱਸਾ ਲੈਣ l ਉਹਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਪੁਰਜੋਰ ਮੰਗ ਕੀਤੀ ਕਿ ਪੇਂਡੂ ਇਲਾਕਿਆਂ ਵਿੱਚ ਪੁਲਿਸ ਦੀ ਗਸਤ 24 ਘੰਟੇ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਵਿੱਚ ਬਣੀ ਹੋਈ ਦਹਿਸ਼ਤ ਨੂੰ ਖਤਮ ਕੀਤਾ ਜਾ ਸਕੇ l