Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਿੰਡ ਬੋਹਾਨੀ ਵਿਖੇ ਸਜਾਇਆ 646ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਪਿੰਡ ਬੋਹਾਨੀ ਵਿਖੇ ਸਜਾਇਆ 646ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਫਗਵਾੜਾ  ( ਲਾਲੀ ਦਾਦਰ )

* ਸੰਗਤਾਂ ਨੇ ਥਾਂ-ਥਾਂ ‘ਤੇ ਕੀਤਾ ਭਰਵਾਂ ਸਵਾਗਤ

11 ਫਰਵਰੀ : ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਬੋਹਾਨੀ ਤਹਿਸੀਲ ਫਗਵਾੜਾ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 646ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਬਹੁਤ ਹੀ ਸ਼ਰਧਾ ਪੂਰਵਕ ਸਜਾਇਆ ਗਿਆ। ਇਹ ਨਗਰ ਕੀਰਤਨ ਪਿੰਡ ਦੀ ਪਰਿਕ੍ਰਮਾ ਕਰਨ ਉਪਰੰਤ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦਾ ਸੰਗਤਾਂ ਵਲੋਂ ਥਾਂ-ਥਾਂ ਤੇ ਭਰਵਾਂ ਸਵਾਗਤ ਕੀਤਾ ਗਿਆ। ਸੰਗਤਾਂ ਵਲੋਂ ਫਲ ਫਰੂਟ ਅਤੇ ਹੋਰ ਪਕਵਾਨਾ ਦੀ ਸੇਵਾ ਬਹੁਤ ਹੀ ਤਨਦੇਹੀ ਨਾਲ ਨਿਭਾਈ ਗਈ। ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਜਿੱਥੇ ਸੁੰਦਰ ਰੁਮਾਲੇ ਭੇਂਟ ਕੀਤੇ ਗਏ ਉੱਥੇ ਹੀ ਗੁਰੂ ਸਾਹਿਬ ਦਾ ਅਸ਼ੀਰਵਾਦ ਵੀ ਲਿਆ ਗਿਆ। ਨਗਰ ਕੀਰਤਨ ਦੌਰਾਨ ਵੱਖ ਵੱਖ ਪੜਾਵਾਂ ਤੇ ਪੰਥਕ ਢਾਡੀ ਜੱਥਾ ਗਿਆਨੀ ਕਮਲ ਸਿੰਘ ਬੱਦੋਵਾਲ ਵਲੋਂ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਨਗਰ ਕੀਰਤਨ ਦੇ ਸਵਾਗਤ ਲਈ ਸਜਾਏ ਗਏ ਸੁੰਦਰ ਗੇਟ ਵਿਸ਼ੇਸ਼ ਖਿੱਚ ਦਾ ਕੇਂਦਰ ਸਨ। ਇਸ ਮੌਕੇ ਕਮੇਟੀ ਪ੍ਰਧਾਨ ਰੂਪ ਲਾਲ, ਬਿੱਲਾ ਬੋਹਾਨੀ, ਸੋਢੀ ਰਾਮ, ਵਿੱਕੀ ਬੋਹਾਨੀ, ਨਿੰਦਰ ਬੋਹਾਨੀ, ਬਲਜਿੰਦਰ ਰਾਮ, ਮੋਹਨ ਸਿੰਘ, ਸਰਪੰਚ ਹਰਜੀਤ ਸਿੰਘ ਲਾਡੀ ਬੋਹਾਨੀ, ਸਾਬਕਾ ਸਰਪੰਚ ਪ੍ਰੀਤਮ ਦਾਸ, ਹੈੱਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ, ਰਾਮ ਲਾਲ, ਤੇਜਪਾਲ, ਹਰਮੀਤ ਨੀਟਾ ਪੰਚ, ਰਾਜਪਾਲ, ਨਿਰਮਲ ਸਿੰਘ, ਨਰਿੰਦਰ ਕੁਮਾਰ, ਬਲਵੀਰ, ਸਤਨਾਮ ਸਿੰਘ ਸਾਬਕਾ ਸਰਪੰਚ ਅਤੇ ਗੁਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ।
ਤਸਵੀਰ 003, ਕੈਪਸ਼ਨ- ਪਿੰਡ ਬੋਹਾਨੀ ਵਿਖੇ ਸਜਾਏ 646ਵੇਂ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੇ ਦ੍ਰਿਸ਼।