Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਿੰਡ ਚਿੱਪੜਾ ਦੇ ਨੌਜਵਾਨ ਦੀ ਸੜਕ ਦੁਰਘਟਨਾ ਚ ਮੌ+ਤ

ਪਿੰਡ ਚਿੱਪੜਾ ਦੇ ਨੌਜਵਾਨ ਦੀ ਸੜਕ ਦੁਰਘਟਨਾ ਚ ਮੌ+ਤ

ਗੜ੍ਹਦੀਵਾਲਾ (ਚੌਧਰੀ / ਪ੍ਰਦੀਪ ਕੁਮਾਰ) 21 ਨਵੰਬਰ 

: ਬੀਤੀ ਰਾਤ ਪਿੰਡ ਚਿੱਪੜਾ ਦੇ ਨੌਜਵਾਨ ਦੀ ਗੜ੍ਹਦੀਵਾਲਾ ਦਸੂਹਾ ਮਾਰਗ ਤੇ ਸੜਕ ਦੁਰਘਟਨਾ ਚ ਮੌ+ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਜਗਜੀਤ ਸਿੰਘ ਪੁੱਤਰ ਮਲਕੀਤ ਸਿੰਘ( 43) ਸਾਲ ਜੋ ਕੱਲ ਆਪਣੇ ਸਪਲੈਂਡਰ ਮੋਟਰਸਾਈਕਲ ਤੇ ਰਾਤ ਦੇ 9 ਵਜੇ ਸੂਗਰ ਮਿਲ ਰੰਧਾਵਾ ਨੂੰ ਡਿਊਟੀ ਕਰਨ ਜਾ ਰਹੇ ਸੀ। ਪਿੰਡ ਭਾਨੇ ਦੇ ਨਜ਼ਦੀਕ ਰੰਜਨ ਸੈਲਰ ਸਾਹਮਣੇ ਸੜਕ ਦੇ ਸੱਜੇ ਖੱਬੇ ਝੋਨੇ ਨਾਲ ਲੱਦੀਆਂ ਟਰਾਲੀਆਂ ਖੜੀਆਂ ਸਨ। ਜਗਜੀਤ ਸਿੰਘ ਦਾ ਮੋਟਰਸਾਈਕਲ ਟਰਾਲੀ ਦੇ ਨਾਲ ਟਕਰਾ ਗਿਆ। ਜਿਸ ਕਾਰਨ ਜਗਜੀਤ ਸਿੰਘ ਦੇ ਸਿਰ ਤੇ ਛਾਤੀ ਵਿੱਚ ਗੁਝੀਆਂ ਸੱਟਾਂ ਲੱਗ ਗਈਆਂ ਤੇ ਜਗਜੀਤ ਸਿੰਘ ਉੱਥੇ ਹੀ ਲੇਟ ਗਿਆ। ਜਗਜੀਤ ਸਿੰਘ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਜਗਜੀਤ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮ੍ਰਿਤਕ ਜਗਜੀਤ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੀਆਂ ਬੇਟੀਆਂ ਨੂੰ ਛੱਡ ਗਏ ਹਨ। ਪਰਿਵਾਰ ਅਤੇ ਸਕੇ ਸਬੰਧੀਆਂ ਵਿੱਚ ਸੋਗ ਦੀ ਲਹਿਰ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ। ਸਰਕਲ ਪ੍ਰਧਾਨ ਬਲਵਿੰਦਰ ਸਿੰਘ ਵੱਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।