Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਪਿੰਡ ਢੱਕ ਪੰਡੋਰੀ ਵਿਖੇ ਸਜਾਈ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ

ਪਿੰਡ ਢੱਕ ਪੰਡੋਰੀ ਵਿਖੇ ਸਜਾਈ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ

ਫਗਵਾੜਾ (ਲਾਲੀ ਦਾਦਰ) 

* ਸੁੰਦਰ ਪਾਲਕੀ ਅੱਗੇ ਨਤਮਸਤਕ ਹੋਏ ਸ਼ਰਧਾਲੂ

27 ਅਕਤੂਬਰ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਨਜਦੀਕੀ ਪਿੰਡ ਢੱਕ ਪੰਡੋਰੀ ਵਿਖੇ ਭਗਵਾਨ ਵਾਲਮੀਕਿ ਮੰਦਿਰ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਸ੍ਰੀ ਯੋਗ ਵਸ਼ਿਸ਼ਠ ਦੀ ਛਤਰ ਛਾਇਆ ਅਤੇ ਐਨ.ਆਰ.ਆਈ. ਵੀਰਾਂ, ਗ੍ਰਾਮ ਪੰਚਾਇਤ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਸਜਾਈ ਗਈ। ਸ਼ੋਭਾ ਯਾਤਰਾ ਦਾ ਉਦਘਾਟਨ ਐਨ.ਆਰ.ਆਈ. ਨਿਰਮਲ ਕੁਮਾਰ ਸੋਭਾ ਅਤੇ ਰਣਜੀਤ ਕੁਮਾਰ ਮੰਗਾ ਸੋਭਾ ਨੇ ਰਿਬਨ ਕੱਟ ਕੇ ਕਰਵਾਇਆ। ਸ਼ੋਭਾ ਯਾਤਰਾ ਦੌਰਾਨ ਭਗਵਾਨ ਵਾਲਮੀਕਿ ਜੀ ਦੀ ਸੁੰਦਰ ਪਾਲਕੀ ਅਤੇ ਭਗਵਾਨ ਵਾਲਮੀਕਿ ਜੀ ਦੇ ਜੀਵਨ ਕਾਲ ਨਾਲ ਸਬੰਧਤ ਸੁੰਦਰ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਸਨ। ਸੋਭਾ ਪਰਿਵਾਰ ਨੇ ਸਮੂਹ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਨੂੰ ਉਹਨਾਂ ਵਲੋਂ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ। ਭਜਨ ਪਾਰਟੀਆਂ ਵਲੋਂ ਵੱਖ ਵੱਖ ਪੜਾਵਾਂ ਤੇ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਸੁੰਦਰ ਗੁਣਗਾਨ ਕੀਤਾ ਗਿਆ। ਸੰਗਤਾਂ ਵਲੋਂ ਸ਼ੋਭਾ ਯਾਤਰਾ ਦਾ ਥਾਂ-ਥਾਂ ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਸੰਗਤਾਂ ਦੀ ਸੇਵਾ ਵਿਚ ਵੱਖ ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ। ਇਹ ਸ਼ੋਭਾ ਯਾਤਰਾ ਪਿੰਡ ਦੀ ਪਰਿਕ੍ਰਮਾ ਕਰਦੇ ਹੋਏ ਵਾਪਸ ਮੰਦਿਰ ਵਿਖੇ ਸਮਾਪਤ ਹੋਈ। ਪ੍ਰਬੰਧਕਾਂ ਨੇ ਦੱਸਿਆ ਕਿ 28 ਅਕਤੂਬਰ ਦਿਨ ਸ਼ਨੀਵਾਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਵੇਰੇ 10 ਵਜੇ ਸ੍ਰੀ ਨਿਸ਼ਾਨ ਸਾਹਿਬ ਦੀ ਰਸਮ ਹੋਵੇਗੀ। ਉਪਰੰਤ ਸ੍ਰੀ ਯੋਗ ਵਸ਼ਿਸ਼ਠ ਦੇ ਪਾਠ ਦਾ ਭੋਗ ਪਾਇਆ ਜਾਵੇਗਾ ਅਤੇ ਪ੍ਰਸਿੱਧ ਗਾਇਕ ਸੁੱਖਾ ਰਾਹੋਂ ਵਾਲਾ ਮਿਊਜੀਕਲ ਗਰੁੱਪ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਸੁੰਦਰ ਗੁਣਗਾਨ ਕਰਨਗੇ। ਇਸ ਮੌਕੇ ਕਮੇਟੀ ਪ੍ਰਧਾਨ ਸਰਬਜੀਤ ਕੁਮਾਰ ਪੰਚਾਇਤ ਮੈਂਬਰ, ਚੇਅਰਮੈਨ ਵਿਜੇ ਕੁਮਾਰ ਸਾਬਕਾ ਸਰਪੰਚ, ਕੈਸ਼ੀਅਰ ਭੁਪਿੰਦਰ ਕੁਮਾਰ ਭਿੰਦਾ, ਬੀਬੀ ਸੁਰਜੀਤ ਕੌਰ ਸਰਪੰਚ, ਰੂਪ ਲਾਲ ਬਲਾਕ ਸੰਮਤੀ ਮੈਂਬਰ, ਜਸਵਿੰਦਰ ਕੌਰ ਪੰਚ, ਰਿਤੂ ਰਾਣੀ, ਪੰਚ, ਭੋਲੀ ਪੰਚ, ਕਰਮਜੀਤ ਸਿੰਘ ਪੰਚ, ਹਰਬੰਸ ਲਾਲ ਪੰਚ, ਬਿੰਦਰ ਪਾਲ ਤੇਜੀ, ਸਤਪਾਲ ਪੰਡੋਰੀ, ਸਤਪਾਲ ਦਾਦਰ, ਰਾਜਕੁਮਾਰ ਤੇਜੀ, ਹਰਪ੍ਰੀਤ, ਸਨੀ ਤੇਜੀ, ਅਮਰਜੀਤ ਤੇਜੀ, ਨਿਰਮਲ ਨਿੱਮਾ ਤੇਜੀ, ਸੰਦੀਪ ਕੁਮਾਰ ਸੋਖਾ, ਬਿੱਲਾ ਤੇਜੀ, ਸਾਹਿਬ ਸੋਭਾ, ਸ਼ਾਰਧਾ ਸੋਭਾ, ਰਾਜਨ ਭੱਟੀ, ਵਿਜੇ ਪੰਡੋਰੀ, ਜਗਜੀਤ ਰਾਮ ਤੇਜੀ, ਰੋਹਿਤ ਤੇਜੀ, ਸ਼ਸ਼ੀ ਕਪੂਰ ਸੰਧੀ, ਮਾਤਾ ਪ੍ਰੇਮ ਦੇਵਾ ਜੀ, ਲੱਕੀ ਸੋਭਾ ਆਦਿ ਹਾਜਰ ਸਨ।
ਤਸਵੀਰਾਂ ਸਮੇਤ।

error: copy content is like crime its probhihated