Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 156ਵਾਂ ਦਿਨ ਪਿੰਡ ਦਾਖਾ ਨੇ ਹਾਜ਼ਰੀ ਭਰੀ  

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 156ਵਾਂ ਦਿਨ ਪਿੰਡ ਦਾਖਾ ਨੇ ਹਾਜ਼ਰੀ ਭਰੀ  

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 156ਵਾਂ ਦਿਨ ਪਿੰਡ ਦਾਖਾ ਨੇ ਹਾਜ਼ਰੀ ਭਰੀ  

ਹੱਕਾਂ ਲਈ ਸੰਘਰਸ਼ ਕਰਨਾ ਹੱਕ ਸਿੰਘ ਸਰਦਾਰਾਂ ਦਾ, ਮਸਲਾ ਬਣ ਗਿਆ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰਾਂ ਦਾ : ਦੇਵ ਸਰਾਭਾ   

ਹੁਸ਼ਿਆਰਪੁਰ /ਸਰਾਭਾ  26 ਜੁਲਾਈ  (ਤਰਸੇਮ ਦੀਵਾਨਾ ) ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਦੇ 156ਵਾਂ ਦਿਨ ਪੂਰਾ ਹੋਇਆ। ਜਸਪਾਲ ਸਿੰਘ ਹੇਰਾਂ  ਦੀ ਸਰਪ੍ਰਸਤੀ ਹੇਠ ਚੱਲ ਰਹੇ ਮੋਰਚੇ ਚ ਅੱਜ ਸਹਿਯੋਗੀ ਜਥੇਦਾਰ ਕੇਵਲ ਸਿੰਘ ਮੁੱਲਾਂਪੁਰ, ਢਾਡੀ ਮਨਜੀਤ ਕੌਰ ਦਾਖਾ, ਬੀਬੀ ਪਰਮਜੀਤ ਕੌਰ ਖਾਲਸਾ ਹੰਬੜਾਂ,,ਬਾਬਾ ਜਗਦੇਵ ਸਿੰਘ ਦੁੱਗਰੀ  ਆਦਿ ਬਲਦੇਵ ਸਿੰਘ ਦੇਵ ਸਰਾਭਾ ਨਾਲ ਭੁੱਖ ਹਡ਼ਤਾਲ ਤੇ ਬੈਠੇ। ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਬਲਦੇਵ ਸਿੰਘ ਦੇਵ ਸਰਾਭਾ ਨੇ ਆਖਿਆ ਕਿ ਪੰਜਾਬ ਦੇ ਵਾਰਸੋ ਹੁਣ ਉੱਠੋ ਇਕੱਠੇ ਹੋ ਜਾਓ ਆਪਣੇ ਹੱਕਾਂ ਦੀ ਰਾਖੀ ਲਈ ਕਿਉਂਕਿ ਸਮੇਂ ਦੀ ਸਰਕਾਰ ਨੇ ਪੰਜਾਬ ‘ਚ ਧਾਰਨ ਕਰ ਲਿਆ ਹੈ ਕਿ ਉਨ੍ਹਾਂ ਨੇ ਪੰਜਾਬ ਨੂੰ ਲੁੱਟ ਖ਼ਾਸ ਕਰਕੇ ਗੰਧਲਾ ਕਰਨਾ ਹੈ। ਜਦ ਕਿ ਆਪ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕੀਤੇ ਵਾਅਦਿਆਂ ਤੋਂ ਭੱਜ ਰਹੇ ਹਨ । ਜਿਨ੍ਹਾਂ ਨੂੰ ਨਾ ਤਾਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲੇ ਦੋਸ਼ੀ ਦੱਸਦੇ ਹਨ ਅਤੇ ਨਾ ਹੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਉਨ੍ਹਾਂ ਨੂੰ ਸਿਰਫ਼ ਦਿਖਾਈ ਦੇਂਦੇ ਹਨ ਆਰ ਐੱਸ ਐੱਸ ਦੇ ਟੀਚੇ ਜੋ ਪੰਜਾਬ ਤੇ ਲਾਗੂ ਕਰਨਾ ਚਾਹੁੰਦੇ ਹਨ । ਉਹ ਆਪਣੇ ਆਪ ਪਾਰਟੀ ਦੇ ਰਾਜ ਸਮੇਂ ‘ਚ ਪੂਰੇ ਪੰਜਾਬ ਨੂੰ ਭਗਵਾਂ ਕਰਨ ਲਈ ਸੁਖਾਲਾ ਕਰ ਰਹੇ ਹਨ ।ਉਨ੍ਹਾਂ ਨੂੰ ਕੋਈ ਫ਼ਿਕਰ ਨਹੀਂ ਧਾਰਮਿਕ ਮਸਲਿਆਂ ਦੀਆਂ ਹੱਕੀ ਮੰਗਾਂ ਤੇ ਇਸੇ ਕਰਕੇ ਹੀ ਉਹ ਬਹਿਬਲ ਕਲਾਂ ਵਿੱਚ ਲੱਗੇ ਪੰਥਕ ਮੋਰਚੇ ਤੇ ਵਾਰ ਵਾਰ ਸਮਾਂ ਵਧਾਉਂਦੇ ਆਏ ਹਨ । ਜਦ ਕਿ ਅਸੀਂ ਕੱਲ੍ਹ ਵੀ ਬੇਨਤੀ ਕੀਤੀ ਸੀ ਕਿ ਬਹਿਬਲ ਕਲਾਂ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਜੋ ਮੋਰਚਾ ਲਗਾਇਆ ਗਿਆ ਹੈ। ਉਨ੍ਹਾਂ ਵੱਲੋਂ ਕੀਤਾ ਐਲਾਨ ਕੇ 31ਜੁਲਾਈ ਨੂੰ ਪੰਥਕ ਇਕੱਠ ਕੀਤਾ ਜਾਵੇਗਾ ਇਸ ਲਈ ਹਾਜ਼ਰੀ ਲਵਾਉਣ ਲਈ ਜ਼ਰੂਰ ਪਹੁੰਚੋ।ਉਨ੍ਹਾਂ ਨੇ ਅੱਗੇ ਆਖਿਆ ਕਿ ਹੁਣ ਕੁੰਭਕਰਨੀ ਨੀਂਦ ਸੁੱਤੀਆਂ ਸਰਕਾਰਾਂ ਨੂੰ ਜਗਾਉਣ ਲਈ ਪੰਜਾਬ ਦੇ ਜੁਝਾਰੂਆਂ ਨੂੰ ਇਕ ਝੰਡੇ ਥੱਲੇ ਇਕੱਠੇ ਹੋਣਾ ਹੀ ਪਵੇਗਾ ।ਬਾਕੀ   ਹੱਕਾਂ ਲਈ ਲੜਨਾ ਹੱਕ ਸਿੱਖ ਕੌਮ ਸਿੰਘ ਸਰਦਾਰਾਂ ਦਾ ਕਿਉਂਕਿ ਮਸਲਾ ਬਣ ਗਿਆ ਹੁਣ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰਾਂ ਦਾ, ਉੱਠੋ ਸੰਘਰਸ਼ ਕਰੋ ।ਹੁਣ ਸਿਰਫ਼ ਮਨ ਵਿਚ ਇਹ ਧਾਰਨ ਕਰ ਲਓ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਗਲੀਆਂ ਵਿੱਚ ਖਿਲਾਰਨ ਵਾਲੇ ਪਾਪੀਆਂ ਨੂੰ ਉਨ੍ਹਾਂ ਦੀ ਕੀਤੀ ਦੀ ਸਜ਼ਾ ਜਲਦ ਤੋਂ ਜਲਦ ਦਿਵਾਉਣੀ ਹੈ । ਅਤੇ ਕਾਨੂੰਨ ਮੁਤਾਬਕ ਅਾਪਣੀ ਸਜ਼ਾ ਭੁਗਤ ਚੁੱਕੇ ਜੁਝਾਰੂ ਬੰਦੀ ਸਿੰਘਾਂ ਨੂੰ ਵੀ ਰਿਹਾਅ ਜਲਦ ਕਰਵਾਉਣਾ ਹੈ । ਇਸ ਸਮੇਂ ਉੱਘੇ ਸਮਾਜ ਸੇਵੀ ਬੀਬੀ ਮਨਜੀਤ ਕੌਰ ਦਾਖਾ ਤੇ ਬੀਬੀ ਪਰਮਜੀਤ ਕੌਰ ਖਾਲਸਾ ਹੰਬੜਾਂ ਨੇ ਆਖਿਆ ਕਿ ਅਸੀਂ ਹਰ ਰੋਜ਼ ਤੜਕੇ ਉੱਠ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸਾਂ ਕਰਦੇ ਹਾਂ ਕਿ ਸਾਡੇ ਪੂਰੇ ਪਰਿਵਾਰ ਨੂੰ ਦੇਹ ਰੋਗਾਂ ਤੋਂ ਬਚਾ ਕੇ ਰੱਖਿਓ ਅਤੇ ਚੰਗਾ ਜੀਵਨ ਬਤੀਤ ਕਰਨ ਦਾ ਸੁਭਾਗ ਬਖਸ਼ੋ ।ਪਰ ਕਦੇ ਇਹ ਅਰਦਾਸ ਨਹੀਂ ਕੀਤੀ ਕਿ ਸਮੁੱਚੀ ਕੌਮ ਦੇ ਹੱਕਾਂ ਲਈ ਚੱਲ ਰਿਹੇ ਸੰਘਰਸ਼ਾ ‘ਚ ਹਾਜ਼ਰੀ ਲਵਾਉਣ ਦਾ ਬਲ ਬਖਸ਼ੋ ਤਾਂ ਜੋ ਬਾਣੀ ਦੀ ਬੇਅਦਬੀ ਕਰਨ ਵਾਲੇ ਪਾਪੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾ ਸਕਣ  ।ਸੋ ਸਾਡੀ ਸੰਗਤ ਨੂੰ ਬੇਨਤੀ ਹੈ ਕਿ ਸਰਾਭਾ ਵਿਖੇ ਚੱਲ ਰਹੇ ਪੰਥਕ ਮੋਰਚਾ ਭੁੱਖ ਹਡ਼ਤਾਲ ‘ਚ ਹਾਜ਼ਰੀ ਭਰਨ ਲਈ ਜ਼ਰੂਰ ਪਹੁੰਚੋ। ਇਸ ਮੌਕੇ ਸਾਬਕਾ ਸਰਪੰਚ ਜਗਤਾਰ ਸਿੰਘ ਸਰਾਭਾ,ਬਾਬਾ ਜਗਦੇਵ ਸਿੰਘ ਦੁੱਗਰੀ,ਬਲਦੇਵ ਸਿੰਘ ਈਸ਼ਨਪੁਰ,ਕੁਲਦੀਪ ਸਿੰਘ ਕਿਲਾ ਰਾਏਪੁਰ, ਹਰਬੰਸ ਸਿੰਘ ਪੰਮਾ ਹਿੱਸੋਵਾਲ ,ਗੁਲਜ਼ਾਰ ਸਿੰਘ ਮੋਹੀ,  ਅੱਛਰਾ ਸਿੰਘ ਸਰਾਭਾ ਮੋਟਰਜ਼,ਅਮਰਜੀਤ ਸਿੰਘ ਸਰਾਭਾ,ਅਜਮੇਰ ਸਿੰਘ ਭੋਲਾ ਸਰਾਭਾ,ਮੇਵਾ ਸਿੰਘ ਸਰਾਭਾ ਆਦਿ ਹਾਜ਼ਰੀ ਭਰੀ।

ਫੋਟੋ ਮੁਨੀਰ