Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਪਿੰਡ ਡੁਮੇਲੀ ਵਿਖੇ ਸਲਾਨਾ ਗੁਰਮਤਿ ਸਮਾਗਮ ਦੌਰਾਨ ਲਗਾਇਆ ਅੱਖਾਂ ਦਾ ਫਰੀ ਕੈਂਪ

ਪਿੰਡ ਡੁਮੇਲੀ ਵਿਖੇ ਸਲਾਨਾ ਗੁਰਮਤਿ ਸਮਾਗਮ ਦੌਰਾਨ ਲਗਾਇਆ ਅੱਖਾਂ ਦਾ ਫਰੀ ਕੈਂਪ

ਫਗਵਾੜਾ (ਲਾਲੀ ਦਾਦਰ) 

* 115 ਮਰੀਜਾਂ ਦੀ ਕੀਤੀ ਆਪ੍ਰੇਸ਼ਨ ਲਈ ਚੋਣ

3 ਅਪ੍ਰੈਲ : ਪਵਿੱਤਰ ਅਸਥਾਨ ਮੀਰੀ-ਪੀਰੀ ਅਕਾਲ ਦਰਬਾਰ (ਵਿਦਿਆਲਾ) ਸਾਹਿਬ ਜੀ ਪਿੰਡ ਡੁਮੇਲੀ ਤਹਿਸੀਲ ਫਗਵਾੜਾ ਵਿਖੇ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਪਾਉਣ ਦੀ ਖੁਸ਼ੀ ਵਿਚ ਬਾਬਾ ਬਲਵਿੰਦਰ ਸਿੰਘ ਡੁਮੇਲੀ ਦੀ ਅਗਵਾਈ ਹੇਠ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਤਿੰਨ ਰੋਜਾ ਸਲਾਨਾ ਗੁਰਮਤਿ ਸਮਾਗਮ ਦੌਰਾਨ ਅੱਜ ਅੱਖਾਂ ਦਾ ਫਰੀ ਚੈਕਅੱਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਤੋਂ ਪਹਿਲਾਂ ਸਵੇਰੇ ਅੰਮ੍ਰਿਤ ਸੰਚਾਰ ਹੋਇਆ ਅਤੇ ਵੱਡੀ ਗਿਣਤੀ ‘ਚ ਸੰਗਤਾਂ ਨੇ ਖੰਡੇ ਬਾਟੇ ਦੀ ਪਹੁ ਛੱਕ ਕੇ ਰਹਿਤ ਮਰਿਯਾਦਾ ‘ਚ ਰਹਿਣ ਦਾ ਪ੍ਰਣ ਲਿਆ। ਉਪਰੰਤ ਅੱਖਾਂ ਦੇ ਫਰੀ ਕੈਂਪ ਦਾ ਉਦਘਾਟਨ ਬਾਬਾ ਬਲਵਿੰਦਰ ਸਿੰਘ ਡੁਮੇਲੀ ਵਲੋਂ ਕੀਤਾ ਗਿਆ। ਕੈਂਪ ਦੌਰਾਨ ਆਕੁੱਲਸ ਅੱਖਾਂ ਦਾ ਹਸਪਤਾਲ ਮਾਡਲ ਟਾਊਨ ਰੋਡ ਜਲੰਧਰ ਤੋਂ ਪਹੁੰਚੇ ਡਾ. ਮਨਦੀਪ ਸੂਦ, ਡਾ. ਅਮਨਦੀਪ ਔਜਲਾ ਤੇ ਡਾ. ਰਮਨ ਭਗਤ ਦੀ ਅਗਵਾਈ ਹੇਠ ਮੈਡੀਕਲ ਟੀਮ ਨੇ ਕਰੀਬ 700 ਮਰੀਜਾਂ ਦੀਆਂ ਅੱਖਾਂ ਦਾ ਚੈਕਅੱਪ ਕਰਕੇ 450 ਲੋੜਵੰਦ ਮਰੀਜਾਂ ਨੂੰ ਐਨਕਾਂ ਭੇਂਟ ਕੀਤੀਆਂ ਅਤੇ 115 ਮਰੀਜਾਂ ਨੂੰ ਆਪ੍ਰੇਸ਼ਨ ਲਈ ਚੁਣਿਆ ਗਿਆ। ਲੋੜਵੰਦ ਮਰੀਜਾਂ ਨੂੰ ਦਵਾਈਆਂ ਵੀ ਫਰੀ ਦਿੱਤੀਆਂ ਗਈਆਂ। ਅੱਖਾਂ ਦੇ ਮਾਹਿਰ ਡਾਕਟਰਾਂ ਨੇ ਹਾਜਰੀਨ ਨੂੰ ਅੱਖਾਂ ਦੀ ਸੰਭਾਲ ਬਾਰੇ ਵਿਸਥਾਰ ਨਾਲ ਦੱਸਿਆ। ਸ਼ਾਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਧਾਰਮਿਕ ਦੀਵਾਨ ਸਜਾਏ ਗਏ। ਬਾਬਾ ਅਰਜਨ ਸਿੰਘ ਡੁਮੇਲੀ ਨੇ ਦੱਸਿਆ ਕਿ ਮੰਗਲਵਾਰ 4 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਾਮ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਦੌਰਾਨ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ, ਨਾਮ ਰਸੀਏ, ਮਹਾਪੁਰਸ਼, ਨਿਹੰਗ ਸਿੰਘ, ਵਿਦਵਾਨ, ਕਥਾ ਵਾਚਕ, ਗੁਰਕੀਰਤਨੀਏ, ਢਾਡੀ, ਕਵੀਸ਼ਰ ਸਿੰਘ ਗੁਰੂ ਯਸ਼ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਸ਼ਾਮ ਨੂੰ ਦੀਵਾਨ ਦੀ ਸਮਾਪਤੀ ਉਪਰੰਤ ਨਿਹੰਗ ਸਿੰਘ ਮਹੁੱਲਾ ਕੱਢਣਗੇ। ਜਿਸ ਵਿਚ ਘੋੜ ਦੌੜ, ਨੇਜਾ-ਬਾਜੀ ਅਤੇ ਗੱਤਕਾ ਦੇ ਜੋਹਰ ਵਿਸ਼ੇਸ਼ ਖਿਚ ਦਾ ਕੇਂਦਰ ਹੋਣਗੇ। ਉਪਰੰਤ ਕਬੱਡੀ ਦਾ ਮੈਚ ਹੋਵੇਗਾ ਜਿਸ ਵਿਚ ਉਚ ਕੋਟੀ ਦੇ ਖਿਡਾਰੀ ਆਪਣੇ ਜੋਹਰ ਦਿਖਾਉਣਗੇ। ਲੰਗਰ ਦੀ ਸੇਵਾ ਅਤੁੱਟ ਵਰਤਾਈ ਜਾਵੇਗੀ।

ਤਸਵੀਰ 001, ਕੈਪਸ਼ਨ- ਪਿੰਡ ਡੁਮੇਲੀ ਵਿਖੇ ਲਗਾਏ ਅੱਖਾਂ ਦੇ ਫਰੀ ਕੈਂਪ ਦੌਰਾਨ ਮਰੀਜਾਂ ਦਾ ਚੈਕਅੱਪ ਕਰਦੇ ਹੋਏ ਮਾਹਿਰ ਡਾਕਟਰਾਂ ਦੀ ਟੀਮ ਤੇ ਨਾਲ ਹਨ ਬਾਬਾ ਅਰਜਨ ਸਿੰਘ ਤੇ ਹੋਰ।