ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ)
: ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅਪਾਰ ਕਿਰਪਾ ਨਾਲ ਪ੍ਰਬੰਧਕ ਕਮੇਟੀ ਅਤੇ ਪਿੰਡ ਗੋਂਦਪੁਰ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿੱਚ ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਆਰੰਭ ਹੋਇਆ। ਪਿੰਡ ਵਾਸੀਆਂ ਨੇ ਨਗਰ ਕੀਰਤਨ ਦੌਰਾਨ ਪਿੰਡ ਦੀਆਂ ਗਲੀਆਂ ਨੂੰ ਫੁੱਲਾਂ ਨਾਲ ਸਜਾਇਆ ਹੋਇਆ ਸੀ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਦੇ ਵੱਖ ਵੱਖ ਪੜਾਵਾਂ ਤੇ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਵਿੱਚ ਆਏ ਹੋਏ ਸਾਰੇ ਮਹਿਮਾਨਾਂ ਅਤੇ ਰਾਗੀ ਜਥਿਆਂ ਦਾ ਸਿਰੋਪਾ ਪਾਕੇ ਸਨਮਾਨਤ ਕੀਤਾ ਗਿਆ ਅਤੇ ਅਰਦਾਸ ਦੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਪਿੰਡ ਵਾਸੀਆਂ ਨੇ ਨਗਰ ਕੀਰਤਨ ਵਾਸਤੇ ਥਾਂ ਥਾਂ ਤੇ ਸੰਗਤਾਂ ਲਈ ਭਾਂਤ ਭਾਂਤ ਦੇ ਲੰਗਰ ਲਗਾਏ ਗਏ। ਇਜ਼ ਮੌਕੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਫੋਟੋ : ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ ਅਤੇ ਸੰਗਤ








