Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਪਿੰਡ ਗੋਂਦਪੁਰ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਪਿੰਡ ਗੋਂਦਪੁਰ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

: ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅਪਾਰ ਕਿਰਪਾ ਨਾਲ ਪ੍ਰਬੰਧਕ ਕਮੇਟੀ ਅਤੇ ਪਿੰਡ ਗੋਂਦਪੁਰ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿੱਚ ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਆਰੰਭ ਹੋਇਆ। ਪਿੰਡ ਵਾਸੀਆਂ ਨੇ ਨਗਰ ਕੀਰਤਨ ਦੌਰਾਨ ਪਿੰਡ ਦੀਆਂ ਗਲੀਆਂ ਨੂੰ ਫੁੱਲਾਂ ਨਾਲ ਸਜਾਇਆ ਹੋਇਆ ਸੀ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਦੇ ਵੱਖ ਵੱਖ ਪੜਾਵਾਂ ਤੇ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਵਿੱਚ ਆਏ ਹੋਏ ਸਾਰੇ ਮਹਿਮਾਨਾਂ ਅਤੇ ਰਾਗੀ ਜਥਿਆਂ ਦਾ ਸਿਰੋਪਾ ਪਾਕੇ ਸਨਮਾਨਤ ਕੀਤਾ ਗਿਆ ਅਤੇ ਅਰਦਾਸ ਦੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਪਿੰਡ ਵਾਸੀਆਂ ਨੇ ਨਗਰ ਕੀਰਤਨ ਵਾਸਤੇ ਥਾਂ ਥਾਂ ਤੇ ਸੰਗਤਾਂ ਲਈ ਭਾਂਤ ਭਾਂਤ ਦੇ ਲੰਗਰ ਲਗਾਏ ਗਏ। ਇਜ਼ ਮੌਕੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਫੋਟੋ : ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ ਅਤੇ ਸੰਗਤ