Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਿੰਡ ਜਲੋਟਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਪਿੰਡ ਜਲੋਟਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਦਸੂਹਾ (ਚੌਧਰੀ) 30 ਨਵੰਬਰ 

ਛੋਟੇ ਬੱਚਿਆਂ ਦੇ ਸੁੰਦਰ ਲਿਖਾਈ ਅਤੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ

: ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹਲਕਾ ਦਸੂਹਾ ਅਧੀਨ ਪੈਂਦੇ ਪਿੰਡ ਜਲੋਟਾ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਮੌਕੇ ਸਭ ਤੋਂ ਪਹਿਲਾਂ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ ਤੇ ਉਪਰੰਤ ਕੀਰਤਨੀ ਜੱਥੇ ਭਾਈ ਜਸਵਿੰਦਰ ਸਿੰਘ ਹੁਸ਼ਿਆਰਪੁਰ ਤੇ ਸਾਥੀਆਂ ਵੱਲੋਂ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਗੁਰੂ ਸਾਹਿਬ ਜੀ ਦੇ ਜੀਵਨ ਤੇ ਚਾਨਣਾ ਪਾਇਆ ਗਿਆ। ਇਸ ਮੌਕੇ ਪਹਿਲ ਕਦਮੀ ਕਰਦੇ ਹੋਏ ਅਤੇ ਉਤਸ਼ਾਹਿਤ ਕਰਨ ਲਈ ਛੋਟੇ ਬੱਚਿਆਂ ਦੇ ਸੁੰਦਰ ਲਿਖਾਈ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਜਿਸ ਵਿੱਚ 60 ਦੇ ਕਰੀਬ ਬੱਚਿਆਂ ਨੇ ਭਾਗ ਲਿਆ ਅਤੇ ਸਮੂਹ ਬੱਚਿਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਇਕਬਾਲ ਸਿੰਘ,ਸਤਪਾਲ ਸਿੰਘ ਬੱਗੂ, ਪਵਿੱਤਰਜੀਤ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਜਤਿੰਦਰ ਸਿੰਘ, ਮਾ.ਧਰਮਿੰਦਰ ਸਿੰਘ, ਲਖਵੀਰ ਸਿੰਘ, ਦਲਵੀਰ ਸਿੰਘ, ਦਿਲਬਾਗ ਸਿੰਘ, ਹਰਦਿਆਲ ਸਿੰਘ, ਗੁਰਦਿਆਲ ਸਿੰਘ, ਰਘਵੀਰ ਸਿੰਘ, ਪਰਮਿੰਦਰ ਸਿੰਘ, ਸੁਰਿੰਦਰ ਸਿੰਘ, ਹਰਦੀਪ ਕੌਰ, ਦਲਜੀਤ ਕੌਰ, ਸੁਮਨ ਰਾਣੀ ਖ਼ਾਕ, ਅਰਨਿਕਾ ਕੌਰ,ਜੋਗਿੰਦਰ ਕੌਰ, ਜਸਵੀਰ ਕੌਰ, ਕਰਮਜੀਤ ਕੌਰ, ਰਜਵਿੰਦਰ ਕੌਰ, ਤਜਿੰਦਰ ਸਿੰਘ, ਇਕਬਾਲ ਸਿੰਘ, ਹਰਜਿੰਦਰ ਸਿੰਘ ,ਅਮਨਦੀਪ ਕੌਰ, ਸਿਮਰਨਜੀਤ ਕੌਰ, ਰਾਜਵਿੰਦਰ ਕੌਰ ਖਾਲਸਾ, ਸੁਖਵਿੰਦਰ ਕੌਰ ਇਲਾਵਾ ਹੋਰ ਵੀ ਪਿੰਡ ਦੀਆਂ ਸੰਗਤਾਂ ਹਾਜ਼ਰ ਸਨ।