Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਪਿੰਡ ਕਾਲਾਮੰਜ ਵਿਖੇ ਜਨਤਕ ਇਕੱਠ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ

ਪਿੰਡ ਕਾਲਾਮੰਜ ਵਿਖੇ ਜਨਤਕ ਇਕੱਠ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ

ਹੁਸ਼ਿਆਰਪੁਰ (ਬਿਊਰੋ) 

24 ਮਾਰਚ : ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਫੌਜਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਸਬ-ਡਵੀਜ਼ਨ, ਮੁਕੇਰੀਆਂ ਦਖਲ ਵਾਲੀ ਥਾਂ ਪਿੰਡ ਕਾਲਾਮੰਜ, ਤਹਿਸੀਲ ਮੁਕੇਰੀਆਂ ਵਿਖੇ ਕੋਈ ਵੀ ਵਿਅਕਤੀ ਜਨਤਕ ਇਕੱਠ ਨਹੀਂ ਕਰੇਗਾ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ/ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ 27 ਮਾਰਚ 2023 ਲਈ ਲਾਗੂ ਰਹੇਗਾ।
ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਉਪ ਮੰਡਲ ਮੈਜਿਸਟਰੇਟ, ਮੁਕੇਰੀਆਂ ਨੇ ਧਿਆਨ ਵਿਚ ਲਿਆਂਦਾ ਹੈ ਕਿ ਮਾਨਯੋਗ ਅਦਾਲਤ ਸ਼੍ਰੀ ਅਮਰਦੀਪ ਸਿੰਘ ਬੈਂਸ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਮੁਕੇਰੀਆਂ ਵਲੋਂ ਸਬੰਧਤ ਰਕਬਾ ਪਿੰਡ ਮੰਜਕਾਲਾ/ ਤਹਿਸੀਲ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਦਾ ਦਖਲ ਦੇਣ ਸਬੰਧੀ ਹੁਕਮ ਪ੍ਰਾਪਤ ਹੋਇਆ ਹੈ, ਜਿਸ ਦੀ ਅਗਲੀ ਤਾਰੀਖ ਪੇਸ਼ੀ ਮਿਤੀ 31-3-2023 ਨਿਸ਼ਚਿਤ ਹੈ। ਦਖਲ ਦੀ ਕਾਰਵਾਈ ਕਰਨ ਲਈ ਨਿਰਧਾਰਿਤ ਮਿਤੀ 27-3-2023 ਹੈ। ਸਬੰਧਤ ਦਖਲ ਦੀ ਕਾਰਵਾਈ ਸਮੇਂ ਨਾਲ ਲੱਗਦੇ ਜ਼ਿਲਿ੍ਹਆਂ ਗੁਰਦਾਸਪੁਰ, ਜਲੰਧਰ, ਪਠਾਨਕੋਟ ਆਦਿ ਵਿਚੋਂ ਕਾਫ਼ੀ ਲੋਕ ਦਖਲ ਵਾਲੀ ਥਾਂ ’ਤੇ ਪਹੁੰਚ ਜਾਂਦੇ ਹਨ, ਜੋ ਕਿ ਲਗਭਗ 1500 ਤੋਂ 2000 ਤੱਕ ਲੋਕਾਂ ਦਾ ਇਕੱਠ ਹੋ ਜਾਂਦਾ ਹੈ। ਜਿਸ ਕਰਕੇ ਇਸ ਦਖਲ ਦੀ ਕਾਰਵਾਈ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ। ਇਸ ਲਈ ਦਖਲ ਦੇਣ ਸਮੇਂ ਢੁੱਕਵੇਂ ਕਦਮ ਚੁੱਕਣ ਦੀ ਜ਼ਰੂਰਤ ਹੈ।