Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪਿੰਡ ਕਾਲਰਾ ‘ਚ ਹਜ਼ਰਤ ਪੀਰ ਬਾਬਾ ਚਮਨ ਸ਼ਾਹ ਚਿਸ਼ਤੀ ਸਾਬਰੀ ਦੇ ਦਰਬਾਰ ਤੇ ਸਾਲਾਨਾ ਜੋੜ ਮੇਲਾ 24 ਨੂੰ

ਪਿੰਡ ਕਾਲਰਾ ‘ਚ ਹਜ਼ਰਤ ਪੀਰ ਬਾਬਾ ਚਮਨ ਸ਼ਾਹ ਚਿਸ਼ਤੀ ਸਾਬਰੀ ਦੇ ਦਰਬਾਰ ਤੇ ਸਾਲਾਨਾ ਜੋੜ ਮੇਲਾ 24 ਨੂੰ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ )

20 ਜੂਨ -ਪਿੰਡ ਕਾਲਰਾ ਵਿਖੇ ਦਰਬਾਰ ਹਜ਼ਰਤ ਪੀਰ ਬਾਬਾ ਚਮਨ ਸ਼ਾਹ ਚਿਸ਼ਤੀ ਸਾਬਰੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ। ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਰਬਾਰ ਹਜ਼ਰਤ ਪੀਰ ਬਾਬਾ ਚਮਨ ਸ਼ਾਹ ਚਿਸ਼ਤੀ ਸਾਬਰੀ ਦੇ ਦਰਬਾਰ ‘ਤੇ ਪ੍ਰਬੰਧਕ ਕਮੇਟੀ ਵੱਲੋਂ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਬੜੀ ਧੂਮਧਾਮ ਨਾਲ 24 ਜੂਨ ਨੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਦਰਬਾਰ ‘ਤੇ ਚਾਦਰ, ਝੰਡਾ ਚੜ੍ਹਾਉਣ ਅਤੇ ਚਿਰਾਗ ਦੀ ਰਸਮ ਅਦਾ ਕੀਤੀ ਜਾਵੇਗੀ। ਉਪਰੰਤ ਅਜਮੇਰ ਐਡ ਪਾਰਟੀ ਵੱਲੋਂ ਕੱਵਾਲੀਆਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਪਰੰਤ ਪ੍ਰਸਿੱਧ ਸੂਫ਼ੀ ਗਾਇਕ ਮੁਕੇਸ਼ ਅਨਾਇਤ ਆਪਣੇ ਸੂਫੀਆਨਾ ਗਾਇਕੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਰਾਜਨ ਐਂਡ ਪਾਰਟੀ ਸੀਕਰੀ ਵਾਲੇ ਨਕਲਾਂ ਪੇਸ਼ ਕਰਨਗੇ। ਇਸ ਮੇਲੇ ਦੌਰਾਨ ਹਲਕਾ ਵਿਧਾਇਕ ਟਾਂਡਾ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਅਤੇ ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਇਲਾਕੇ ਦੇ ਮਹਾਂਪੁਰਸ਼, ਇਲਾਕੇ ਦੀਆਂ ਸੰਗਤਾਂ ਸਮੇਤ ਅੰਮ੍ਰਿਤਸਰ ਤੋਂ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਹੋਣਗੀਆਂ।ਇਸ ਮੌਕੇ ਚਾਹ- ਪਕੌੜੇ, ਸ਼ਬੀਲ ਅਤੇ ਲੰਗਰ ਅਤੁੱਟ ਵਰਤਾਏ ਜਾਣਗੇ। ਇਸ ਮੌਕੇ ਸਰਪੰਚ ਦਲਜੀਤ ਕੌਰ, ਸੁੱਖਦੇਵ ਸ਼ਰਮਾ, ਨੰਬਰਦਾਰ ਸੋਹਣ ਸਿੰਘ, ਨੰਬਰਦਾਰ ਗੁਰਮੀਤ ਸਿੰਘ ਭੱਟੀ, ਮੀਰ ਬਾਬਾ ਜੀ, ਰਾਮਪਾਲ, ਹਰਪਾਲ ਸਿੰਘ ਭੱਟੀ, ਸੰਤੋਖ ਸਿੰਘ, ਸਰਬਜੀਤ ਸਿੰਘ ਸਾਬਾ, ਰੁਲੀਆ ਸਿੰਘ, ਜੋਗਿੰਦਰ ਸਿੰਘ, ਮੁੱਖ ਸੇਵਦਾਰ ਸੋਹਣ ਸਿੰਘ, ਸੁਰਿੰਦਰਪਾਲ ਸਿੰਘ ਸ਼ਿੰਦਾ, ਮਲਕੀਤ ਸਿੰਘ, ਬਲਬੀਰ ਸਿੰਘ, ਜਸਵਿੰਦਰ ਸਿੰਘ ਅਤੇ ਰਾਜਾ ਹਾਜ਼ਰ ਸਨ।

ਫ਼ੋਟੋ ਕੈਪਸਨ : ਮੀਟਿੰਗ ਉਪਰੰਤ ਮੇਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਤੇ ਹੋਰ।